TSK

TSK · ਦਾਨੀਏਲ 2:39

مراجع Treasury of Scripture Knowledge في ਪੰਜਾਬੀ IRV.

العودة إلى المقطع

ਮੈਂ ਜੋ ਕੋਰਸ਼ ਵਿਖੇ ਆਖਦਾ ਹਾਂ, ਉਹ ਮੇਰਾ ਠਹਿਰਾਇਆ ਹੋਇਆ ਅਯਾਲੀ ਹੈ, ਅਤੇ ਉਹ ਮੇਰੀ ਸਾਰੀ ਇੱਛਿਆ ਨੂੰ ਪੂਰੀ ਕਰੇਗਾ, ਉਹ ਯਰੂਸ਼ਲਮ ਦੇ ਵਿਖੇ ਆਖੇਗਾ, ਉਹ ਉਸਾਰਿਆ ਜਾਵੇਗਾ, ਅਤੇ ਹੈਕਲ ਦੀ ਨੀਂਹ ਰੱਖੀ ਜਾਵੇਗੀ।

“ਪਰੇਸ” ਦਾ ਇਹ ਅਰਥ ਹੈ ਜੋ ਤੇਰਾ ਰਾਜ ਵੰਡਿਆ ਗਿਆ ਅਤੇ ਮਾਦੀਆਂ ਅਤੇ ਫ਼ਾਰਸੀਆਂ ਨੂੰ ਦਿੱਤਾ ਗਿਆ।

ਉਹ ਦੇ ਪਿਛੋਂ ਮੈਂ ਡਿੱਠਾ ਅਤੇ ਕੀ ਵੇਖਦਾ ਹਾਂ ਕਿ ਇੱਕ ਹੋਰ ਦਰਿੰਦਾ ਚੀਤੇ ਵਰਗਾ ਉੱਠਿਆ ਜਿਸ ਉੱਤੇ ਪੰਛੀ ਜਿਹੇ ਚਾਰ ਖੰਭ ਸਨ ਅਤੇ ਉਸ ਦਰਿੰਦੇ ਦੇ ਚਾਰ ਸਿਰ ਸਨ ਅਤੇ ਉਹ ਨੂੰ ਰਾਜ ਦਿੱਤਾ ਗਿਆ।

ਤਦ ਮੈਂ ਆਪਣੀਆਂ ਅੱਖਾਂ ਚੁੱਕ ਕੇ ਦੇਖਿਆ ਤਾਂ ਵੇਖੋ, ਨਦੀ ਦੇ ਅੱਗੇ ਇੱਕ ਮੇਂਢਾ ਖੜ੍ਹਾ ਸੀ ਜਿਹ ਦੇ ਦੋ ਸਿੰਙ ਸਨ ਅਤੇ ਉਹ ਦੋਵੇਂ ਉੱਚੇ ਸਨ ਪਰ ਇੱਕ ਦੂਜੇ ਨਾਲੋਂ ਵੱਡਾ ਸੀ ਅਤੇ ਵੱਡਾ ਦੂਜੇ ਨਾਲੋਂ ਪਿੱਛੋਂ ਉੱਗਿਆ ਸੀ।

ਉਹ ਬਲਵਾਨ ਬੱਕਰਾ ਯੂਨਾਨ ਦਾ ਰਾਜਾ ਅਤੇ ਉਹ ਵੱਡਾ ਸਿੰਙ ਜੋ ਉਸ ਦੀਆਂ ਅੱਖੀਆਂ ਦੇ ਵਿਚਕਾਰ ਹੈ ਸੋ ਉਹ ਪਹਿਲਾਂ ਰਾਜਾ ਹੈ।

¶ ਅਤੇ ਹੁਣ ਮੈਂ ਤੈਨੂੰ ਸੱਚੀ ਗੱਲ ਦੱਸਾਂਗਾ। ਵੇਖ, ਫ਼ਾਰਸ ਵਿੱਚ ਤਿੰਨ ਰਾਜੇ ਹੋਰ ਵੀ ਉੱਠਣਗੇ ਅਤੇ ਚੌਥਾ ਸਭਨਾਂ ਨਾਲੋਂ ਵਧੀਕ ਧਨੀ ਹੋਵੇਗਾ ਅਤੇ ਜਦ ਉਹ ਆਪਣੇ ਧੰਨ ਕਰਕੇ ਜ਼ੋਰਾਵਰ ਹੋਵੇਗਾ, ਤਦ ਉਹ ਸਭਨਾਂ ਨੂੰ ਚੁੱਕੇਗਾ ਜੋ ਯੂਨਾਨ ਦੇ ਰਾਜ ਦਾ ਸਾਹਮਣਾ ਕਰਨ।

ਜਿਹ ਦੇ ਵਿੱਚ ਕਾਲੇ ਘੋੜੇ ਹਨ ਉਹ ਉੱਤਰ ਦੇਸ ਨੂੰ ਨਿੱਕਲ ਕੇ ਜਾਂਦਾ ਹੈ, ਚਿੱਟੇ ਘੋੜਿਆਂ ਵਾਲਾ ਉਹ ਦੇ ਪਿੱਛੇ ਪੱਛਮ ਨੂੰ ਨਿੱਕਲ ਕੇ ਜਾਂਦਾ ਹੈ ਅਤੇ ਡੱਬੇ ਘੋੜਿਆਂ ਵਾਲਾ ਦੱਖਣ ਦੇਸ ਨੂੰ ਨਿੱਕਲ ਕੇ ਜਾਂਦਾ ਹੈ।