ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਵੇਖ, ਮੈਂ ਤੈਨੂੰ ਸਾਰੇ ਮਿਸਰ ਦੇਸ਼ ਉੱਤੇ ਹਾਕਮ ਨਿਯੁਕਤ ਕੀਤਾ ਹੈ।
TSK
TSK · ਦਾਨੀਏਲ 2:48
مراجع Treasury of Scripture Knowledge في ਪੰਜਾਬੀ IRV.
ਉਹ ਬਿਲਆਮ ਕੋਲ ਆਏ ਅਤੇ ਉਹ ਨੂੰ ਆਖਿਆ, ਸਿੱਪੋਰ ਦਾ ਪੁੱਤਰ ਬਾਲਾਕ ਇਹ ਆਖਦਾ ਹੈ ਕਿ ਮੇਰੇ ਕੋਲ ਆਉਣ ਤੋਂ ਨਾ ਰੁਕੋ।
ਤਦ ਇਸਰਾਏਲ ਦੇ ਲੋਕਾਂ ਨੇ ਆਖਿਆ, ਤੁਸੀਂ ਇਸ ਮਨੁੱਖ ਨੂੰ ਵੇਖਿਆ ਜੋ ਨਿੱਕਲਿਆ ਹੈ। ਸੱਚ-ਮੁੱਚ ਇਹ ਤਾਂ ਇਸਰਾਏਲ ਨੂੰ ਸ਼ਰਮਿੰਦਾ ਕਰਨ ਲਈ ਆਇਆ ਹੈ ਅਤੇ ਅਜਿਹਾ ਹੋਵੇਗਾ ਭਈ ਜਿਹੜਾ ਉਸ ਨੂੰ ਮਾਰੇਗਾ ਤਾਂ ਰਾਜਾ ਉਹ ਨੂੰ ਵੱਡੇ ਧਨ ਨਾਲ ਧਨਵਾਨ ਕਰੇਗਾ ਅਤੇ ਆਪਣੀ ਧੀ ਉਸ ਦੇ ਨਾਲ ਵਿਆਹ ਦੇਵੇਗਾ ਅਤੇ ਉਹ ਦੇ ਪਿਤਾ ਦੇ ਟੱਬਰ ਨੂੰ ਇਸਰਾਏਲ ਵਿੱਚ ਅਜ਼ਾਦ ਕਰੇਗਾ।
ਇਹ ਬਰਜ਼ਿੱਲਈ ਬਹੁਤ ਬਜ਼ੁਰਗ ਸਗੋਂ ਅੱਸੀ ਸਾਲ ਦਾ ਸੀ ਅਤੇ ਉਸ ਨੇ ਰਾਜਾ ਨੂੰ ਜਦ ਉਹ ਮਹਨਇਮ ਵਿੱਚ ਪਿਆ ਸੀ ਤਾਂ ਰਸਤ ਪਹੁੰਚਾਈ ਸੀ ਕਿਉਂ ਜੋ ਉਹ ਬਹੁਤ ਧਨਵਾਨ ਮਨੁੱਖ ਸੀ।
ਉਹ ਦੇ ਕੋਲ ਸੱਤ ਹਜ਼ਾਰ ਭੇਡਾਂ, ਤਿੰਨ ਹਜ਼ਾਰ ਊਠ, ਪੰਜ ਸੌ ਜੋੜੀ ਬਲ਼ਦ ਅਤੇ ਪੰਜ ਸੌ ਗਧੀਆਂ ਅਤੇ ਬਹੁਤ ਸਾਰੇ ਨੌਕਰ-ਚਾਕਰ ਸਨ ਅਤੇ ਉਹ ਪੂਰਬ ਦੇਸ ਦੇ ਲੋਕਾਂ ਵਿੱਚ ਸਭ ਤੋਂ ਜ਼ਿਆਦਾ ਧਨਵਾਨ ਮਨੁੱਖ ਸੀ।
ਪਰ ਜੇ ਸੁਫ਼ਨਾ ਅਤੇ ਉਹਦਾ ਅਰਥ ਦੱਸੋ ਤਾਂ ਮੇਰੇ ਕੋਲੋਂ ਦਾਤਾਂ, ਇਨਾਮ ਤੇ ਬਹੁਤ ਆਦਰ ਪਾਓਗੇ, ਸੋ ਸੁਫ਼ਨਾ ਅਤੇ ਉਹ ਦਾ ਅਰਥ ਮੈਂਨੂੰ ਦੱਸੋ।
ਹੁਣ ਕਈ ਯਹੂਦੀ ਹਨ ਜਿਹਨਾਂ ਨੂੰ ਤੁਸੀਂ ਬਾਬਲ ਦੇ ਸੂਬੇ ਦੇ ਵਿਹਾਰ ਉੱਤੇ ਨਿਯੁਕਤ ਕੀਤਾ ਅਰਥਾਤ ਸ਼ਦਰਕ, ਮੇਸ਼ਕ, ਤੇ ਅਬੇਦਨਗੋ, ਇਹਨਾਂ ਮਨੁੱਖਾਂ ਨੇ, ਹੇ ਰਾਜਾ, ਤੁਹਾਡਾ ਆਦਰ ਨਹੀਂ ਕੀਤਾ। ਨਾ ਤਾਂ ਉਹ ਤੁਹਾਡੇ ਦੇਵਤਿਆਂ ਦੀ ਸੇਵਾ ਕਰਦੇ ਨਾ ਉਸ ਸੋਨੇ ਦੀ ਮੂਰਤ ਦੇ ਅੱਗੇ ਜਿਸ ਨੂੰ ਤੁਸੀਂ ਖੜ੍ਹਾ ਕੀਤਾ, ਮੱਥਾ ਟੇਕਦੇ ਹਨ।
ਇਸ ਲਈ ਮੈਂ ਆਗਿਆ ਦਿੱਤੀ ਕਿ ਬਾਬਲ ਦੇ ਸਾਰੇ ਵਿਦਵਾਨ ਮੇਰੇ ਅੱਗੇ ਹਾਜ਼ਰ ਕੀਤੇ ਜਾਣ ਤਾਂ ਜੋ ਸੁਫ਼ਨੇ ਦਾ ਅਰਥ ਮੈਨੂੰ ਦੱਸਣ।
ਰਾਜੇ ਨੇ ਉੱਚੀ ਅਵਾਜ਼ ਨਾਲ ਚਿੱਲਾ ਕੇ ਆਖਿਆ ਕਿ ਜੋਤਸ਼ੀਆਂ, ਕਸਦੀਆਂ ਤੇ ਅਗੰਮ ਵਿਦਵਾਨਾਂ ਨੂੰ ਲਿਆਓ! ਰਾਜੇ ਨੇ ਬਾਬਲ ਦੇ ਵਿਦਵਾਨਾਂ ਨੂੰ ਆਖਿਆ ਕਿ ਜੋ ਕੋਈ ਇਸ ਲਿਖਤ ਨੂੰ ਪੜ੍ਹੇ ਅਤੇ ਇਹ ਦਾ ਅਰਥ ਮੈਨੂੰ ਦੱਸੇ ਉਹ ਨੂੰ ਕਿਰਮਚੀ ਰੰਗ ਦਾ ਚੋਗਾ ਪਹਿਨਾਇਆ ਜਾਵੇਗਾ, ਉਹ ਦੇ ਗਲ਼ ਵਿੱਚ ਸੋਨੇ ਦਾ ਕੈਂਠਾ ਪਾਇਆ ਜਾਵੇਗਾ ਅਤੇ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣੇਗਾ।
ਮੈਂ ਤੇਰੇ ਬਾਰੇ ਵਿੱਚ ਸੁਣਿਆ ਹੈ ਜੋ ਤੂੰ ਅਰਥ ਦੱਸ ਸਕਦਾ ਹੈਂ ਅਤੇ ਭਰਮ ਹਟਾ ਦਿੰਦਾ ਹੈਂ। ਹੁਣ ਜੇ ਤੂੰ ਉਸ ਲਿਖਤ ਨੂੰ ਪੜ੍ਹੇ ਅਤੇ ਉਹ ਦਾ ਅਰਥ ਮੈਨੂੰ ਦੱਸੇ ਤਾਂ ਤੈਨੂੰ ਕਿਰਮਚੀ ਰੰਗ ਦਾ ਚੋਗਾ ਪਹਿਨਾਇਆ ਜਾਵੇਗਾ ਅਤੇ ਤੇਰੇ ਗਲ਼ ਵਿੱਚ ਸੋਨੇ ਦਾ ਕੈਂਠਾ ਪਾਇਆ ਜਾਵੇਗਾ ਅਤੇ ਤੂੰ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣਾਇਆ ਜਾਏਂਗਾ।
¶ ਦਾਰਾ ਰਾਜਾ ਨੂੰ ਚੰਗਾ ਲੱਗਾ ਜੋ ਉਸ ਰਾਜ ਉੱਤੇ ਇੱਕ ਸੌ ਵੀਹ ਰਾਜਪਾਲ ਠਹਿਰਾਏ, ਜੋ ਸਾਰੇ ਰਾਜ ਪ੍ਰਬੰਧ ਨੂੰ ਚਲਾਉਣ।