ਅਤੇ ਅੱਜ ਹੀ ਯਹੋਵਾਹ ਮੇਰੇ ਹੱਥ ਵਿੱਚ ਤੈਨੂੰ ਕਰ ਦੇਵੇਗਾ ਅਤੇ ਮੈਂ ਤੈਨੂੰ ਮਾਰ ਸੁੱਟਾਂਗਾ ਅਤੇ ਤੇਰਾ ਸਿਰ ਤੈਥੋਂ ਵੱਖਰਾ ਕਰ ਦਿਆਂਗਾ ਅਤੇ ਅੱਜ ਹੀ ਫ਼ਲਿਸਤੀਆਂ ਦੇ ਦਲਾਂ ਦੀਆਂ ਲਾਸ਼ਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਜਾਨਵਰਾਂ ਨੂੰ ਦੇਵਾਂਗਾ ਜੋ ਸਾਰਾ ਸੰਸਾਰ ਜਾਣੇ ਜੋ ਇਸਰਾਏਲ ਵਿੱਚ ਇੱਕ ਪਰਮੇਸ਼ੁਰ ਹੈ।
TSK
TSK · ਦਾਨੀਏਲ 3:27
مراجع Treasury of Scripture Knowledge في ਪੰਜਾਬੀ IRV.
ਇਸ ਲਈ ਹੁਣ ਹੇ ਯਹੋਵਾਹ ਸਾਡੇ ਪਰਮੇਸ਼ੁਰ, ਮੈਂ ਤੇਰੀ ਮਿੰਨਤ ਕਰਦਾ ਹਾਂ, ਤੂੰ ਸਾਨੂੰ ਉਹ ਦੇ ਹੱਥੋਂ ਬਚਾ ਤਾਂ ਜੋ ਧਰਤੀ ਦੇ ਸਾਰੇ ਰਾਜ ਜਾਣ ਲੈਣ ਕਿ ਤੂੰ ਹੀ ਯਹੋਵਾਹ ਇਕੱਲਾ ਪਰਮੇਸ਼ੁਰ ਹੈਂ।
ਹੇ ਲੋਕਾਂ ਦੇ ਕੁਲੋ, ਯਹੋਵਾਹ ਨੂੰ ਮੰਨੋ, ਹਾਂ, ਪਰਤਾਪ ਅਤੇ ਸਮਰੱਥਾ ਯਹੋਵਾਹ ਦੀ ਮੰਨੋ,
ਜਦ ਤੂੰ ਪਾਣੀਆਂ ਦੇ ਵਿੱਚੋਂ ਦੀ ਲੰਘੇਂਗਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ, ਅਤੇ ਜਦ ਨਦੀਆਂ ਦੇ ਵਿੱਚੋਂ ਦੀ, ਉਹ ਤੈਨੂੰ ਨਾ ਡੋਬਣਗੀਆਂ, ਜਦ ਤੂੰ ਅੱਗ ਦੇ ਵਿੱਚੋਂ ਦੀ ਚੱਲੇਂਗਾ, ਉਹ ਤੈਨੂੰ ਨਾ ਸਾੜੇਗੀ, ਨਾ ਲਾਟ ਤੇਰੇ ਉੱਤੇ ਬਲੇਗੀ।
ਤਦ ਉਹ ਆਦਮੀ ਆਪਣੇ, ਕੁੜਤਿਆਂ, ਪਗੜੀਆਂ, ਪਜਾਮਿਆਂ ਅਤੇ ਹੋਰ ਲੀੜਿਆਂ ਸਮੇਤ ਬੰਨ੍ਹੇ ਗਏ ਅਤੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਗਏ।
‹ਅਤੇ ਮੇਰੇ ਨਾਮ ਕਾਰਨ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ।›
ਕਿਉਂਕਿ ਰਾਜਾ, ਜਿਸ ਦੇ ਸਾਹਮਣੇ ਮੈਂ ਬਿਨ੍ਹਾਂ ਡਰ ਤੋਂ ਬੋਲਦਾ ਹਾਂ ਇਨ੍ਹਾਂ ਗੱਲਾਂ ਨੂੰ ਜਾਣਦਾ ਹੈ, ਕਿਉਂਕਿ ਮੈਨੂੰ ਵਿਸ਼ਵਾਸ ਹੈ ਕਿ ਇਨ੍ਹਾਂ ਵਿੱਚੋਂ ਕੋਈ ਗੱਲ ਉਸ ਤੋਂ ਲੁੱਕੀ ਹੋਈ ਨਹੀਂ ਕਿਉਂਕਿ ਇਹ ਘਟਨਾ ਕੋਨੇ ਵਿੱਚ ਨਹੀਂ ਵਾਪਰੀ।
ਅੱਗ ਦੇ ਸੇਕ ਨੂੰ ਠੰਡਿਆਂ ਕੀਤਾ, ਤਲਵਾਰ ਦੀਆਂ ਧਾਰਾਂ ਤੋਂ ਬਚ ਨਿੱਕਲੇ, ਉਹ ਕਮਜ਼ੋਰੀ ਵਿੱਚ ਤਕੜੇ ਹੋਏ, ਯੁੱਧ ਵਿੱਚ ਸੂਰਮੇ ਬਣੇ ਅਤੇ ਓਪਰਿਆਂ ਦੀਆਂ ਫ਼ੌਜਾਂ ਨੂੰ ਭਜਾ ਦਿੱਤਾ।