TSK

TSK · ਦਾਨੀਏਲ 4:13

مراجع Treasury of Scripture Knowledge في ਪੰਜਾਬੀ IRV.

العودة إلى المقطع

ਉਸ ਨੇ ਆਖਿਆ, ਯਹੋਵਾਹ ਸੀਨਈ ਤੋਂ ਆਇਆ, ਅਤੇ ਸੇਈਰ ਤੋਂ ਉਨ੍ਹਾਂ ਉੱਤੇ ਉੱਭਰਿਆ, ਉਹ ਪਾਰਾਨ ਦੇ ਪਰਬਤ ਤੋਂ ਚਮਕਿਆ, ਅਤੇ ਲੱਖਾਂ ਪਵਿੱਤਰ ਜਨਾਂ ਦੇ ਵਿੱਚੋਂ ਆਇਆ, ਉਸ ਦੇ ਸੱਜੇ ਹੱਥ ਵਿੱਚ ਉਨ੍ਹਾਂ ਲਈ ਅਗਨੀ ਹੁਕਮਨਾਮਾ ਸੀ।

ਪਰਮੇਸ਼ੁਰ ਪਵਿੱਤਰਾਂ ਦੀ ਘੋਸ਼ਟੀ ਵਿੱਚ ਅੱਤ ਭਿਆਨਕ ਹੈ, ਅਤੇ ਆਪਣੇ ਆਲੇ-ਦੁਆਲੇ ਦੇ ਸਾਰਿਆਂ ਨਾਲੋਂ ਭੈਅ ਦਾਇਕ ਹੈ!

ਮੈਂ ਇੱਕ ਅਜਿਹਾ ਸੁਫ਼ਨਾ ਵੇਖਿਆ ਜਿਸ ਦੇ ਕਾਰਨ ਮੈਂ ਡਰਿਆ ਅਤੇ ਉਹਨਾਂ ਖ਼ਿਆਲਾਂ ਦੇ ਕਾਰਨ ਜੋ ਮੈਂ ਆਪਣੇ ਪਲੰਘ ਉੱਤੇ ਕੀਤੇ ਅਤੇ ਜਿਹਨਾਂ ਗੱਲਾਂ ਨੂੰ ਮੈਂ ਦੇਖਿਆ ਉਸ ਕਾਰਨ ਮੈਂ ਘਬਰਾ ਗਿਆ।

ਹੇ ਰਾਜਾ, ਤੁਸੀਂ ਜੋ ਇੱਕ ਰਾਖੇ ਨੂੰ, ਪਵਿੱਤਰ ਜਨ ਨੂੰ ਅਕਾਸ਼ੋਂ ਉਤਰਦੇ ਅਤੇ ਇਹ ਆਖਦੇ ਵੇਖਿਆ ਕਿ ਰੁੱਖ ਨੂੰ ਕੱਟ ਕੇ ਢਾਹ ਦਿਓ, ਉਹ ਦਾ ਸੱਤਿਆਨਾਸ ਕਰ ਸੁੱਟੋ ਤਾਂ ਵੀ ਜ਼ਮੀਨ ਵਿੱਚ ਉਹ ਦੀਆਂ ਜੜ੍ਹਾਂ ਦਾ ਮੁੱਢ ਛੱਡ ਦਿਓ। ਸਗੋਂ ਉਹ ਨੂੰ ਲੋਹੇ ਤੇ ਪਿੱਤਲ ਦੇ ਸੰਮਾਂ ਨਾਲ ਬੰਨਿਆ ਹੋਇਆ ਜੰਗਲ ਦੇ ਹਰੇ ਘਾਹ ਵਿੱਚ ਰਹਿਣ ਦਿਓ ਕਿ ਉਹ ਅਕਾਸ਼ ਦੀ ਤ੍ਰੇਲ ਨਾਲ ਤਰ ਹੋਵੇ, ਜਦ ਤੱਕ ਸੱਤ ਜੁੱਗ ਉਹ ਦੇ ਉੱਤੇ ਨਾ ਬੀਤਣ, ਉਹ ਦਾ ਹਿੱਸਾ ਖੇਤ ਦੇ ਪਸ਼ੂਆਂ ਨਾਲ ਹੋਵੇ।

ਇਹ ਚਾਰ ਵੱਡੇ ਦਰਿੰਦੇ ਚਾਰ ਰਾਜੇ ਹਨ ਜੋ ਧਰਤੀ ਉੱਤੇ ਉੱਠਣਗੇ।

ਫਿਰ ਮੈਂ ਇੱਕ ਪਵਿੱਤਰ ਜਨ ਨੂੰ ਬੋਲਦਿਆਂ ਸੁਣਿਆ ਅਤੇ ਦੂਜੇ ਪਵਿੱਤਰ ਜਨ ਨੇ ਉਸ ਨੂੰ ਜੋ ਗੱਲਾਂ ਪਿਆ ਕਰਦਾ ਸੀ ਪੁੱਛਿਆ ਕਿ ਉਹ ਦਰਸ਼ਣ ਸਦਾ ਦੇ ਲਈ ਅਤੇ ਉਸ ਉਜਾੜਨ ਵਾਲੇ ਦੇ ਅਪਰਾਧ ਲਈ ਜੋ ਪਵਿੱਤਰ ਸਥਾਨ ਅਤੇ ਸੈਨਾਂ ਦੋਵੇਂ ਦਿੱਤੇ ਗਏ ਉਹਨਾਂ ਦਾ ਕੁਚਲਿਆ ਜਾਣਾ ਕਦੋਂ ਤੱਕ ਰਹੇ?

¶ ‹ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ।›

ਹੇ ਯਿਸੂ ਨਾਸਰੀ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰਖ ਹੈਂ।

ਤਾਂ ਉਹ ਪਰਮੇਸ਼ੁਰ ਦੇ ਕ੍ਰੋਧ ਦੀ ਮੈਅ ਵੀ ਪੀਵੇਗਾ ਜੋ ਉਹ ਦੇ ਕ੍ਰੋਧ ਦੇ ਪਿਆਲੇ ਵਿੱਚ ਨਿਰੋਲ ਭਰੀ ਹੋਈ ਹੈ ਅਤੇ ਉਹ ਪਵਿੱਤਰ ਦੂਤਾਂ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਅੱਗ ਅਤੇ ਗੰਧਕ ਨਾਲ ਦੁੱਖ ਪਾਵੇਗਾ।