ਅਤੇ ਸਵੇਰੇ ਹੀ ਉਸ ਦਾ ਮਨ ਬੇਚੈਨ ਹੋ ਗਿਆ ਤਾਂ ਉਸ ਨੇ ਮਿਸਰ ਦੇ ਸਾਰੇ ਜਾਦੂਗਰ ਅਤੇ ਸਾਰੇ ਜੋਤਸ਼ੀ ਸੱਦ ਲਏ, ਤਦ ਫ਼ਿਰਊਨ ਨੇ ਉਨ੍ਹਾਂ ਨੂੰ ਆਪਣੇ ਸੁਫ਼ਨੇ ਦੱਸੇ ਪਰ ਕੋਈ ਵੀ ਫ਼ਿਰਊਨ ਨੂੰ ਉਨ੍ਹਾਂ ਦਾ ਅਰਥ ਨਾ ਦੱਸ ਸਕਿਆ।
TSK
TSK · ਦਾਨੀਏਲ 4:18
مراجع Treasury of Scripture Knowledge في ਪੰਜਾਬੀ IRV.
ਤਾਂ ਯਾਰਾਬੁਆਮ ਨੇ ਆਪਣੀ ਰਾਣੀ ਨੂੰ ਆਖਿਆ, ਉੱਠ ਕੇ ਜ਼ਰਾ ਆਪਣਾ ਭੇਸ ਬਦਲ ਲੈ ਕਿ ਕੋਈ ਨਾ ਜਾਣੇ ਕਿ ਤੂੰ ਯਾਰਾਬੁਆਮ ਦੀ ਪਤਨੀ ਹੈਂ ਅਤੇ ਸ਼ੀਲੋਹ ਨੂੰ ਤੁਰ ਜਾ। ਵੇਖ, ਉੱਥੇ ਅਹੀਯਾਹ ਨਬੀ ਹੈ ਜੋ ਮੈਨੂੰ ਬੋਲਿਆ ਸੀ ਕਿ ਤੂੰ ਇਨ੍ਹਾਂ ਲੋਕਾਂ ਦਾ ਪਾਤਸ਼ਾਹ ਹੋਵੇਂਗਾ।
¶ ਤੂੰ ਆਪਣੀਆਂ ਝਾੜਾ-ਫੂਕੀਆਂ ਵਿੱਚ, ਅਤੇ ਆਪਣੀਆਂ ਜਾਦੂਗਰੀਆਂ ਦੇ ਵਾਧੇ ਵਿੱਚ ਕਾਇਮ ਰਹਿ, ਜਿਨ੍ਹਾਂ ਵਿੱਚ ਤੂੰ ਆਪਣੀ ਜੁਆਨੀ ਤੋਂ ਮਿਹਨਤ ਕੀਤੀ, ਸ਼ਾਇਦ ਤੈਨੂੰ ਲਾਭ ਹੋ ਸਕੇ, ਸ਼ਾਇਦ ਤੂੰ ਉਹਨਾਂ ਨੂੰ ਡਰਾ ਸਕੇਂ!
ਰਾਜੇ ਨੇ ਦਾਨੀਏਲ ਤੋਂ ਜਿਹ ਦਾ ਨਾਮ ਬੇਲਟਸ਼ੱਸਰ ਸੀ ਪੁੱਛਿਆ, ਕੀ ਤੇਰੇ ਕੋਲ ਇਹ ਗੁਣ ਹੈ ਜੋ ਤੂੰ ਉਸ ਸੁਫ਼ਨੇ ਦਾ ਜੋ ਮੈਂ ਵੇਖਿਆ ਅਤੇ ਉਹ ਦਾ ਅਰਥ ਦੱਸ ਸਕਦਾ ਹੈਂ?
ਤਦ ਜਾਦੂਗਰ, ਜੋਤਸ਼ੀ, ਕਸਦੀ ਤੇ ਅਗੰਮ-ਵਾਚਕ ਹਾਜ਼ਰ ਹੋਏ ਤਾਂ ਮੈਂ ਸੁਫ਼ਨਾ ਉਹਨਾਂ ਦੇ ਅੱਗੇ ਸੁਣਾਇਆ ਪਰ ਉਹਨਾਂ ਨੇ ਮੈਨੂੰ ਉਹ ਦਾ ਅਰਥ ਨਾ ਦੱਸਿਆ।
ਅਤੇ ਹੁਣ ਵਿਦਵਾਨ ਤੇ ਜੋਤਸ਼ੀ ਮੇਰੇ ਸਾਹਮਣੇ ਲਿਆਏ ਗਏ ਸਨ ਇਸ ਕਰਕੇ ਜੋ ਉਸ ਲਿਖਤ ਨੂੰ ਪੜ੍ਹਨ ਅਤੇ ਉਹ ਦਾ ਅਰਥ ਮੇਰੇ ਉੱਤੇ ਪਰਗਟ ਕਰਨ, ਪਰ ਉਹ ਉਸ ਦਾ ਅਰਥ ਨਾ ਕਰ ਸਕੇ।