TSK

TSK · ਦਾਨੀਏਲ 4:25

مراجع Treasury of Scripture Knowledge في ਪੰਜਾਬੀ IRV.

العودة إلى المقطع

ਥੁੜ ਅਤੇ ਭੁੱਖ ਦੇ ਕਾਰਨ ਉਹ ਲਿੱਸੇ ਪੈ ਗਏ ਹਨ, ਉਹ ਸੁੱਕੀ ਭੂਮੀ ਨੂੰ ਚੱਟਦੇ ਹਨ, ਜਿੱਥੇ ਉਜਾੜ ਤੇ ਬਰਬਾਦੀ ਦੀ ਧੁੰਦ ਹੈ।

ਕਿ ਓਹ ਜਾਣਨ ਕਿ ਇਕੱਲਾ ਤੂੰ ਹੀ ਜਿਹ ਦਾ ਨਾਮ ਯਹੋਵਾਹ ਹੈ ਸਾਰੀ ਧਰਤੀ ਉੱਤੇ ਅੱਤ ਮਹਾਨ ਹੈਂ!

ਮੈ ਧਰਤੀ ਨੂੰ ਆਦਮੀਆਂ ਨੂੰ ਅਤੇ ਡੰਗਰਾਂ ਨੂੰ ਜਿਹੜੇ ਧਰਤੀ ਉੱਤੇ ਹਨ ਆਪਣੇ ਵੱਡੇ ਬਲ ਅਤੇ ਵਧਾਈ ਹੋਈ ਬਾਂਹ ਨਾਲ ਬਣਾਇਆ। ਮੈ ਇਹ ਉਹ ਨੂੰ ਦਿੰਦਾ ਹਾਂ ਜਿਹੜਾ ਮੇਰੀ ਨਿਗਾਹ ਵਿੱਚ ਠੀਕ ਹੈ

ਇਹ ਹੁਕਮ ਰਾਖਿਆਂ ਦੇ ਫ਼ੈਸਲੇ ਤੋਂ ਹੈ ਅਤੇ ਪਵਿੱਤਰ ਜਨਾਂ ਦੇ ਬਚਨ ਤੋਂ ਹੈ ਤਾਂ ਜੋ ਸਾਰੇ ਜੀਵ ਜਾਣ ਲੈਣ ਕਿ ਅੱਤ ਮਹਾਨ ਪਰਮੇਸ਼ੁਰ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ ਅਤੇ ਜਿਸ ਕਿਸੇ ਨੂੰ ਚਾਹੁੰਦਾ, ਉਸ ਨੂੰ ਦਿੰਦਾ ਹੈ ਸਗੋਂ ਸਭਨਾਂ ਤੋਂ ਨੀਵੇਂ ਆਦਮੀ ਨੂੰ ਉਸ ਉੱਤੇ ਖੜਾ ਕਰਦਾ ਹੈ।

ਉਹ ਮਨੁੱਖ ਵੰਸ਼ੀਆਂ ਵਿੱਚੋਂ ਛੇਕਿਆ ਗਿਆ ਅਤੇ ਉਸ ਦਾ ਮਨ ਪਸ਼ੂਆਂ ਜਿਹਾ ਬਣਿਆ ਅਤੇ ਉਜਾੜ ਦੇ ਗਧਿਆਂ ਨਾਲ ਵੱਸਦਾ ਸੀ ਅਤੇ ਉਹ ਨੂੰ ਬਲਦਾਂ ਵਾਂਗੂੰ ਘਾਹ ਚਰਾਉਂਦੇ ਸਨ ਅਤੇ ਉਹ ਦਾ ਸਰੀਰ ਅਕਾਸ਼ ਦੀ ਤ੍ਰੇਲ ਨਾਲ ਗਿੱਲਾ ਹੋਇਆ ਐਥੋਂ ਤੱਕ ਜੋ ਉਹ ਨੇ ਨਹੀਂ ਜਾਣਿਆ ਜੋ ਅੱਤ ਮਹਾਨ ਪਰਮੇਸ਼ੁਰ ਮਨੁੱਖਾਂ ਦੇ ਰਾਜ ਉੱਤੇ ਪ੍ਰਭੂਤਾ ਕਰਦਾ ਹੈ ਅਤੇ ਜਿਸ ਨੂੰ ਚਾਹੇ ਉਹ ਨੂੰ ਉਸ ਦੇ ਉੱਤੇ ਅਟੱਲ ਕਰਦਾ ਹੈ।