ਹੇ ਰਾਜਾ, ਤੁਸੀਂ ਰਾਜਿਆਂ ਦੇ ਮਹਾਰਾਜੇ ਹੋ ਜਿਹ ਨੂੰ ਅਕਾਸ਼ ਦੇ ਪਰਮੇਸ਼ੁਰ ਨੇ ਰਾਜ, ਸ਼ਕਤੀ, ਬਲ ਤੇ ਪਰਤਾਪ ਦਿੱਤਾ ਹੈ।
TSK
TSK · ਦਾਨੀਏਲ 4:26
مراجع Treasury of Scripture Knowledge في ਪੰਜਾਬੀ IRV.
ਹੇ ਰਾਜਾ, ਤੁਸੀਂ ਜੋ ਇੱਕ ਰਾਖੇ ਨੂੰ, ਪਵਿੱਤਰ ਜਨ ਨੂੰ ਅਕਾਸ਼ੋਂ ਉਤਰਦੇ ਅਤੇ ਇਹ ਆਖਦੇ ਵੇਖਿਆ ਕਿ ਰੁੱਖ ਨੂੰ ਕੱਟ ਕੇ ਢਾਹ ਦਿਓ, ਉਹ ਦਾ ਸੱਤਿਆਨਾਸ ਕਰ ਸੁੱਟੋ ਤਾਂ ਵੀ ਜ਼ਮੀਨ ਵਿੱਚ ਉਹ ਦੀਆਂ ਜੜ੍ਹਾਂ ਦਾ ਮੁੱਢ ਛੱਡ ਦਿਓ। ਸਗੋਂ ਉਹ ਨੂੰ ਲੋਹੇ ਤੇ ਪਿੱਤਲ ਦੇ ਸੰਮਾਂ ਨਾਲ ਬੰਨਿਆ ਹੋਇਆ ਜੰਗਲ ਦੇ ਹਰੇ ਘਾਹ ਵਿੱਚ ਰਹਿਣ ਦਿਓ ਕਿ ਉਹ ਅਕਾਸ਼ ਦੀ ਤ੍ਰੇਲ ਨਾਲ ਤਰ ਹੋਵੇ, ਜਦ ਤੱਕ ਸੱਤ ਜੁੱਗ ਉਹ ਦੇ ਉੱਤੇ ਨਾ ਬੀਤਣ, ਉਹ ਦਾ ਹਿੱਸਾ ਖੇਤ ਦੇ ਪਸ਼ੂਆਂ ਨਾਲ ਹੋਵੇ।
ਉਹ ਮਨੁੱਖ ਵੰਸ਼ੀਆਂ ਵਿੱਚੋਂ ਛੇਕਿਆ ਗਿਆ ਅਤੇ ਉਸ ਦਾ ਮਨ ਪਸ਼ੂਆਂ ਜਿਹਾ ਬਣਿਆ ਅਤੇ ਉਜਾੜ ਦੇ ਗਧਿਆਂ ਨਾਲ ਵੱਸਦਾ ਸੀ ਅਤੇ ਉਹ ਨੂੰ ਬਲਦਾਂ ਵਾਂਗੂੰ ਘਾਹ ਚਰਾਉਂਦੇ ਸਨ ਅਤੇ ਉਹ ਦਾ ਸਰੀਰ ਅਕਾਸ਼ ਦੀ ਤ੍ਰੇਲ ਨਾਲ ਗਿੱਲਾ ਹੋਇਆ ਐਥੋਂ ਤੱਕ ਜੋ ਉਹ ਨੇ ਨਹੀਂ ਜਾਣਿਆ ਜੋ ਅੱਤ ਮਹਾਨ ਪਰਮੇਸ਼ੁਰ ਮਨੁੱਖਾਂ ਦੇ ਰਾਜ ਉੱਤੇ ਪ੍ਰਭੂਤਾ ਕਰਦਾ ਹੈ ਅਤੇ ਜਿਸ ਨੂੰ ਚਾਹੇ ਉਹ ਨੂੰ ਉਸ ਦੇ ਉੱਤੇ ਅਟੱਲ ਕਰਦਾ ਹੈ।
ਅਤੇ ਚੇਲੇ ਇਹ ਵੇਖ ਕੇ ਹੈਰਾਨ ਹੋਏ ਅਤੇ ਬੋਲੇ ਕਿ ਹੰਜ਼ੀਰ ਦਾ ਰੁੱਖ਼ ਐਨੀ ਜਲਦੀ ਕਿਵੇਂ ਸੁੱਕ ਗਿਆ?
‹ਅਤੇ ਪੁੱਤਰ ਨੇ ਉਸ ਨੂੰ ਆਖਿਆ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ। ਹੁਣ ਮੈਂ ਇਸ ਲਾਇਕ ਨਹੀਂ ਜੋ ਫੇਰ ਤੁਹਾਡਾ ਪੁੱਤਰ ਸਦਾਵਾਂ।›