TSK

TSK · ਦਾਨੀਏਲ 4:30

مراجع Treasury of Scripture Knowledge في ਪੰਜਾਬੀ IRV.

العودة إلى المقطع

ਉਸ ਵੇਲੇ ਲੋਕਾਂ ਨੂੰ ਪੂਰਬ ਵੱਲ ਜਾਂਦੇ ਹੋਏ, ਇੱਕ ਮੈਦਾਨ ਸ਼ਿਨਾਰ ਦੇਸ਼ ਵਿੱਚ ਲੱਭਿਆ ਅਤੇ ਉੱਥੇ ਉਹ ਵੱਸ ਗਏ।

ਅਤੇ ਜਿਹੜਾ ਭਵਨ ਮੈਂ ਬਣਾਉਣ ਵਾਲਾ ਹਾਂ ਉਹ ਵੱਡਾ ਹੋਵੇਗਾ ਕਿਉਂ ਜੋ ਸਾਡਾ ਪਰਮੇਸ਼ੁਰ ਸਾਰਿਆਂ ਦੇਵਤਿਆਂ ਨਾਲੋਂ ਵੱਡਾ ਹੈ

ਜਿਹੜਾ ਆਦਮੀ ਆਦਰ ਵਿੱਚ ਹੈ ਪਰ ਸਮਝ ਨਹੀਂ ਰੱਖਦਾ, ਉਹ ਡੰਗਰਾਂ ਦੇ ਵਰਗਾ ਹੈ ਜਿਹੜੇ ਨਸ਼ਟ ਹੋ ਜਾਂਦੇ ਹਨ!

ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੂੰ ਅੱਤ ਮਹਾਨ ਹੈਂ, ਤੂੰ ਤੇਜ ਅਤੇ ਉਪਮਾ ਦੀ ਪੁਸ਼ਾਕ ਪਹਿਨੀ ਹੋਈ ਹੈ!

ਹੰਕਾਰ ਦੇ ਨਾਲ ਨਿਰਾਦਰ ਆਉਂਦਾ ਹੈ, ਪਰ ਨਿਮਰਤਾ ਦੇ ਨਾਲ ਬੁੱਧ ਆਉਂਦੀ ਹੈ।

ਉਹ ਤਾਂ ਆਖਦਾ ਹੈ, ਭਲਾ ਮੇਰੇ ਸਾਰੇ ਸੂਬੇਦਾਰ ਰਾਜਿਆਂ ਵਰਗੇ ਨਹੀਂ?

ਹੇ ਮਨੁੱਖ ਦੇ ਪੁੱਤਰ, ਤੂੰ ਸੂਰ ਦੇ ਪ੍ਰਧਾਨ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੇਰਾ ਦਿਲ ਹੰਕਾਰੀ ਹੋਇਆ, ਅਤੇ ਤੂੰ ਆਖਿਆ, ਕਿ ਮੈਂ ਦੇਵਤਾ ਹਾਂ, ਮੈਂ ਸਾਗਰਾਂ ਦੇ ਵਿਚਕਾਰ ਪਰਮੇਸ਼ੁਰ ਦੀ ਗੱਦੀ ਤੇ ਬੈਠਾ ਹਾਂ ਅਤੇ ਤੂੰ ਆਪਣਾ ਮਨ ਪਰਮੇਸ਼ੁਰ ਦੇ ਮਨ ਵਰਗਾ ਬਣਾਉਂਦਾ ਹੈਂ, ਭਾਵੇਂ ਤੂੰ ਦੇਵਤਾ ਨਹੀਂ ਸਗੋਂ ਮਨੁੱਖ ਹੈਂ।

ਹੇ ਰਾਜਾ, ਅੱਤ ਮਹਾਨ ਪਰਮੇਸ਼ੁਰ ਨੇ ਨਬੂਕਦਨੱਸਰ ਤੇਰੇ ਪਿਤਾ ਨੂੰ ਰਾਜ, ਬਜ਼ੁਰਗੀ, ਮਹਿਮਾ ਤੇ ਪਰਤਾਪ ਦਿੱਤਾ

ਵੇਖ, ਉਹ ਮਨ ਵਿੱਚ ਫੁੱਲਿਆ ਹੋਇਆ ਹੈ, ਉਹ ਦਾ ਮਨ ਸਿੱਧਾ ਨਹੀਂ ਹੈ, ਪਰ ਧਰਮੀ ਆਪਣੇ ਵਿਸ਼ਵਾਸ ਦੇ ਕਾਰਨ ਜੀਉਂਦਾ ਰਹੇਗਾ।

‹ਅਤੇ ਜਿਸ ਨੇ ਤੈਨੂੰ ਅਤੇ ਉਸ ਨੂੰ ਬੁਲਾਇਆ ਹੈ ਤੇਰੇ ਕੋਲ ਆਣ ਕੇ ਆਖੇ ਕਿ ਇਹ ਜਗ੍ਹਾ ਛੱਡ ਅਤੇ ਤੈਨੂੰ ਸ਼ਰਮਿੰਦਗੀ ਨਾਲ ਸਭ ਤੋਂ ਮਗਰ ਬੈਠਣਾ ਪਵੇ।›

ਸੋ ਭਾਵੇਂ ਤੁਸੀਂ ਖਾਂਦੇ ਭਾਵੇਂ ਪੀਂਦੇ ਭਾਵੇਂ ਕੁਝ ਵੀ ਕਰਦੇ ਹੋ, ਸਭ ਕੁਝ ਪਰਮੇਸ਼ੁਰ ਦੀ ਵਡਿਆਈ ਲਈ ਕਰੋ।

ਤਾਂ ਉਹ ਵੱਡੀ ਨਗਰੀ ਤਿੰਨ ਟੋਟੇ ਹੋ ਗਈ ਅਤੇ ਕੌਮਾਂ ਦੇ ਨਗਰ ਢਹਿ ਗਏ ਅਤੇ ਉਹ ਵੱਡੀ ਨਗਰੀ ਬਾਬੁਲ ਪਰਮੇਸ਼ੁਰ ਦੇ ਹਜ਼ੂਰ ਚੇਤੇ ਆਈ ਕਿ ਆਪਣੇ ਅੱਤ ਵੱਡੇ ਕ੍ਰੋਧ ਦੀ ਮੈਅ ਦਾ ਪਿਆਲਾ ਉਹ ਨੂੰ ਦੇਵੇ।

ਅਤੇ ਉਹ ਦੇ ਕਸ਼ਟ ਤੋਂ ਡਰ ਦੇ ਮਾਰੇ ਉਹ ਦੂਰ ਖੜ ਕੇ ਆਖਣਗੇ, ਹਾਏ, ਹਾਏ! ਹੇ ਵੱਡੀ ਨਗਰੀ, ਮਜ਼ਬੂਤ ਨਗਰੀ ਬਾਬੁਲ! ਇੱਕੋ ਘੰਟੇ ਵਿੱਚ ਤੇਰਾ ਨਿਬੇੜਾ ਹੋ ਗਿਆ!

ਅਤੇ ਕੌਮਾਂ ਉਹ ਦੇ ਚਾਨਣ ਦੇ ਆਸਰੇ ਫਿਰਨਗੀਆਂ ਅਤੇ ਧਰਤੀ ਦੇ ਰਾਜੇ ਆਪਣਾ ਪ੍ਰਤਾਪ ਉਸ ਵਿੱਚ ਲਿਆਉਣਗੇ।