TSK

TSK · ਦਾਨੀਏਲ 4:34

مراجع Treasury of Scripture Knowledge في ਪੰਜਾਬੀ IRV.

العودة إلى المقطع

ਉਹ ਚੱਟਾਨ ਹੈ, ਉਸ ਦੇ ਕੰਮ ਸਿੱਧ ਹਨ, ਕਿਉਂ ਜੋ ਉਸ ਦੇ ਸਾਰੇ ਮਾਰਗ ਨਿਆਂ ਦੇ ਹਨ। ਉਹ ਸਚਿਆਈ ਦਾ ਪਰਮੇਸ਼ੁਰ ਹੈ, ਉਸ ਵਿੱਚ ਬੁਰਿਆਈ ਹੈ ਨਹੀਂ, ਉਹ ਧਰਮੀ ਅਤੇ ਸੱਚਾ ਹੈ।

¶ ਇਸ ਲਈ ਦਾਊਦ ਨੇ ਸਾਰੀ ਸਭਾ ਦੇ ਅੱਗੇ ਯਹੋਵਾਹ ਦਾ ਧੰਨਵਾਦ ਕੀਤਾ ਅਤੇ ਦਾਊਦ ਨੇ ਆਖਿਆ, ਹੇ ਯਹੋਵਾਹ ਸਾਡੇ ਪਿਤਾ ਇਸਰਾਏਲ ਦੇ ਪਰਮੇਸ਼ੁਰ, ਤੂੰ ਸਦੀਪਕਾਲ ਤੱਕ ਧੰਨ ਹੋ

ਅਤੇ ਆਖਿਆ, “ਮੈਂ ਆਪਣੀ ਮਾਂ ਦੇ ਪੇਟ ਤੋਂ ਨੰਗਾ ਆਇਆ ਅਤੇ ਨੰਗਾ ਹੀ ਮੁੜ ਜਾਂਵਾਂਗਾ, ਯਹੋਵਾਹ ਨੇ ਦਿੱਤਾ ਯਹੋਵਾਹ ਨੇ ਲੈ ਲਿਆ, ਯਹੋਵਾਹ ਦਾ ਨਾਮ ਮੁਬਾਰਕ ਹੋਵੇ।”

ਮੈਂ ਤੈਥੋਂ ਖੁਸ਼ ਅਤੇ ਬਾਗ-ਬਾਗ ਹੋਵਾਂਗਾ, ਹੇ ਅੱਤ ਮਹਾਨ, ਮੈਂ ਤੇਰੇ ਨਾਮ ਦੀ ਉਸਤਤ ਗਾਵਾਂਗਾ।

ਪਰਮੇਸ਼ੁਰ ਨੂੰ ਧੰਨਵਾਦ ਹੀ ਦਾ ਬਲੀਦਾਨ ਚੜ੍ਹਾ, ਅਤੇ ਅੱਤ ਮਹਾਨ ਦੇ ਅੱਗੇ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰ,

¶ ਹੇ ਪ੍ਰਭੂ, ਪੀੜ੍ਹੀਓਂ ਪੀੜ੍ਹੀ, ਤੂੰ ਹੀ ਸਾਡੀ ਵੱਸੋਂ ਰਿਹਾ ਹੈਂ।

ਮੈਂ ਆਖਿਆ, ਹੇ ਮੇਰੇ ਪਰਮੇਸ਼ੁਰ, ਮੇਰੀ ਅੱਧੀ ਆਯੂ ਵਿੱਚ ਮੈਨੂੰ ਉਠਾ ਨਾ ਲੈ, ਪੀੜ੍ਹੀਓਂ ਪੀੜ੍ਹੀ ਤੇਰੇ ਵਰ੍ਹੇ ਹਨ!

ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸ਼ੀਆਂ ਲਈ ਉਹ ਦੇ ਅਚਰਜ਼ ਕੰਮਾਂ ਦਾ!

ਓਹ ਧੰਨਵਾਦ ਦੇ ਬਲੀਦਾਨ ਚੜਾਉਣ, ਅਤੇ ਉਹ ਦੇ ਕੰਮ ਜੈਕਾਰਿਆਂ ਨਾਲ ਦੱਸਣ।

ਉਹ ਦੇ ਹੱਥਾਂ ਦੇ ਕੰਮ ਸਚਿਆਈ ਤੇ ਨਿਆਂ ਦੇ ਹਨ, ਉਹ ਦੇ ਫ਼ਰਮਾਨ ਵਫ਼ਾਦਾਰੀ ਦੇ ਹਨ।

ਹੇ ਸਵਰਗ ਵਿੱਚ ਬਿਰਾਜਮਾਨ, ਯਹੋਵਾਹ, ਮੈਂ ਆਪਣੀਆਂ ਅੱਖਾਂ ਤੇਰੀ ਵੱਲ ਚੁੱਕਦਾ ਹਾਂ!

ਤੇਰੀ ਪਾਤਸ਼ਾਹੀ ਅਨਾਦੀ ਤੇ ਅਨੰਤ ਹੈ, ਅਤੇ ਤੇਰਾ ਰਾਜ ਸਾਰੀਆਂ ਪੀੜ੍ਹੀਆਂ ਤੱਕ।

ਕਿਉਂਕਿ ਆਦਮੀ ਦੀਆਂ ਉੱਚੀਆਂ ਅੱਖਾਂ ਨੀਵੀਆਂ ਕੀਤੀਆਂ ਜਾਣਗੀਆਂ, ਮਨੁੱਖਾਂ ਦਾ ਹੰਕਾਰ ਨਿਵਾਇਆ ਜਾਵੇਗਾ, ਉਸ ਦਿਨ ਸਿਰਫ਼ ਯਹੋਵਾਹ ਹੀ ਉੱਚਾ ਹੋਵੇਗਾ।

ਮੈਂ ਜਗਤ ਨੂੰ ਉਹ ਦੀ ਬੁਰਿਆਈ ਦੀ, ਅਤੇ ਦੁਸ਼ਟਾਂ ਨੂੰ ਉਨ੍ਹਾਂ ਦੀ ਬਦੀ ਦੀ ਸਜ਼ਾ ਦੇਵਾਂਗਾ, ਅਤੇ ਬੇਰਹਿਮਾਂ ਦੇ ਘਮੰਡ ਨੂੰ ਤੋੜ ਦਿਆਂਗਾ।

ਪਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਹ ਜੀਉਂਦਾ ਪਰਮੇਸ਼ੁਰ ਅਤੇ ਸਦੀਪਕਾਲ ਦਾ ਰਾਜਾ ਹੈ, ਉਹ ਦੇ ਲਾਲ ਪੀਲਾ ਹੋਣ ਨਾਲ ਧਰਤੀ ਕੰਬਦੀ ਹੈ, ਕੌਮਾਂ ਉਹ ਦਾ ਗਜ਼ਬ ਨਹੀਂ ਝੱਲ ਸਕਦੀਆਂ।

ਕੀ ਦੁੱਖ ਅਤੇ ਸੁੱਖ ਦੋਵੇਂ ਅੱਤ ਮਹਾਨ ਦੇ ਵੱਲੋਂ ਨਹੀਂ ਆਉਂਦੇ?

ਉਹ ਦੀਆਂ ਨਿਸ਼ਾਨੀਆਂ ਕਿਹੋ ਜਿਹੀਆਂ ਵੱਡੀਆਂ ਅਤੇ ਉਹ ਦੇ ਅਚੰਭੇ ਕਿਹੋ ਜਿਹੇ ਸ਼ਕਤੀਮਾਨ ਹਨ! ਉਹ ਦਾ ਰਾਜ ਸਦੀਪਕ ਰਾਜ ਹੈ, ਅਤੇ ਉਹ ਦੀ ਪ੍ਰਭੂਤਾ ਪੀੜ੍ਹੀਓਂ ਪੀੜੀ ਤੱਕ!

ਅਤੇ ਇਹ ਜੋ ਉਹਨਾਂ ਨੇ ਹੁਕਮ ਕੀਤਾ ਕਿ ਰੁੱਖ ਦੀਆਂ ਜੜ੍ਹਾਂ ਦਾ ਮੁੱਢ ਛੱਡ ਦਿਓ, ਅਰਥ ਇਹ ਹੈ ਭਈ ਜਦੋਂ ਤੁਹਾਨੂੰ ਪਤਾ ਲੱਗੇਗਾ ਕਿ ਰਾਜ ਦਾ ਅਧਿਕਾਰ ਅਕਾਸ਼ੋਂ ਹੁੰਦਾ ਹੈ ਤਾਂ ਤੁਹਾਡਾ ਰਾਜ ਤੁਹਾਡੇ ਲਈ ਫੇਰ ਪੱਕਾ ਕੀਤਾ ਜਾਵੇਗਾ।

ਉਹ ਮਨੁੱਖ ਵੰਸ਼ੀਆਂ ਵਿੱਚੋਂ ਛੇਕਿਆ ਗਿਆ ਅਤੇ ਉਸ ਦਾ ਮਨ ਪਸ਼ੂਆਂ ਜਿਹਾ ਬਣਿਆ ਅਤੇ ਉਜਾੜ ਦੇ ਗਧਿਆਂ ਨਾਲ ਵੱਸਦਾ ਸੀ ਅਤੇ ਉਹ ਨੂੰ ਬਲਦਾਂ ਵਾਂਗੂੰ ਘਾਹ ਚਰਾਉਂਦੇ ਸਨ ਅਤੇ ਉਹ ਦਾ ਸਰੀਰ ਅਕਾਸ਼ ਦੀ ਤ੍ਰੇਲ ਨਾਲ ਗਿੱਲਾ ਹੋਇਆ ਐਥੋਂ ਤੱਕ ਜੋ ਉਹ ਨੇ ਨਹੀਂ ਜਾਣਿਆ ਜੋ ਅੱਤ ਮਹਾਨ ਪਰਮੇਸ਼ੁਰ ਮਨੁੱਖਾਂ ਦੇ ਰਾਜ ਉੱਤੇ ਪ੍ਰਭੂਤਾ ਕਰਦਾ ਹੈ ਅਤੇ ਜਿਸ ਨੂੰ ਚਾਹੇ ਉਹ ਨੂੰ ਉਸ ਦੇ ਉੱਤੇ ਅਟੱਲ ਕਰਦਾ ਹੈ।

ਪਾਤਸ਼ਾਹੀ ਅਤੇ ਪਰਤਾਪ ਅਤੇ ਰਾਜ ਉਹ ਨੂੰ ਦਿੱਤਾ ਗਿਆ, ਜੋ ਸੱਭੇ ਕੌਮਾਂ ਅਤੇ ਲੋਕ ਅਤੇ ਬੋਲੀਆਂ ਉਹ ਦੀ ਸੇਵਾ ਕਰਨ। ਉਹ ਦਾ ਰਾਜ ਸਦਾ ਦਾ ਰਾਜ ਹੈ, ਜਿਹੜਾ ਮਿਟੇਗਾ ਨਾ, ਅਤੇ ਉਹ ਦਾ ਰਾਜ ਅਜਿਹਾ ਹੈ ਜੋ ਟਲੇਗਾ ਨਾ।

ਅਤੇ ਮੈਂ ਸੁਣਿਆ ਜੋ ਉਸ ਮਨੁੱਖ ਨੇ ਜਿਹੜਾ ਕਤਾਨੀ ਕੱਪੜੇ ਪਹਿਨੀ ਅਤੇ ਦਰਿਆ ਦੇ ਪਾਣੀਆਂ ਉੱਤੇ ਸੀ ਉਸ ਨੇ ਆਪਣਾ ਸੱਜਾ ਅਤੇ ਆਪਣਾ ਖੱਬਾ ਹੱਥ ਅਕਾਸ਼ ਵੱਲ ਉੱਚਾ ਕਰ ਕੇ ਜੋ ਸਦਾ ਜੀਉਂਦਾ ਹੈ, ਉਸ ਦੀ ਸਹੁੰ ਚੁੱਕੀ ਅਤੇ ਆਖਿਆ ਜੋ ਇਹ ਹਾਲਾਤ ਸਾਢੇ ਤਿੰਨ ਕਾਲ ਤੱਕ ਰਹਿਣਗੀਆਂ ਅਤੇ ਜਦੋਂ ਉਹ ਪਵਿੱਤਰ ਲੋਕਾਂ ਦੇ ਜ਼ੋਰ ਨੂੰ ਮੂਲੋਂ ਤੋੜਨ ਦਾ ਕੰਮ ਪੂਰਾ ਕਰ ਚੁੱਕਣਗੇ ਤਦ ਇਹ ਸਭ ਗੱਲਾਂ ਪੂਰੀਆਂ ਹੋਣਗੀਆਂ।

ਮੈਂ ਲੰਗੜਿਆਂ ਨੂੰ ਇੱਕ ਬਕੀਆ ਬਣਾ ਦਿਆਂਗਾ, ਅਤੇ ਦੂਰ ਕੱਢੇ ਹੋਇਆਂ ਨੂੰ ਇੱਕ ਤਕੜੀ ਕੌਮ, ਅਤੇ ਯਹੋਵਾਹ ਸੀਯੋਨ ਪਰਬਤ ਉੱਤੋਂ ਉਹਨਾਂ ਉੱਤੇ ਰਾਜ ਕਰੇਗਾ, - ਹਾਂ, ਹੁਣ ਤੋਂ ਲੈ ਕੇ ਸਦਾ ਤੱਕ।”

‹ਪਰ ਉਸ ਚੂੰਗੀ ਲੈਣ ਵਾਲੇ ਨੇ ਕੁਝ ਦੂਰ ਖੜ੍ਹੇ ਹੋ ਕੇ ਇਹ ਵੀ ਨਾ ਚਾਹਿਆ ਜੋ ਆਪਣੀਆਂ ਅੱਖਾਂ ਅਕਾਸ਼ ਦੇ ਵੱਲ ਚੁੱਕੇ, ਸਗੋਂ ਆਪਣੀ ਛਾਤੀ ਪਿੱਟਦਾ ਅਤੇ ਇਹ ਕਹਿੰਦਾ ਸੀ ਕਿ ਹੇ ਪਰਮੇਸ਼ੁਰ! ਮੈਂ ਪਾਪੀ ਹਾਂ। ਮੇਰੇ ਉੱਤੇ ਦਯਾ ਕਰ!›

ਹੁਣ ਸਦੀਪਕ ਮਹਾਰਾਜ, ਅਵਿਨਾਸ਼, ਅਦਿੱਖ, ਅਦੁੱਤੀ ਪਰਮੇਸ਼ੁਰ ਦਾ ਆਦਰ ਅਤੇ ਮਹਿਮਾ ਜੁੱਗੋ-ਜੁੱਗ ਹੋਵੇ। ਆਮੀਨ।

ਤਾਂ ਚੌਵੀ ਬਜ਼ੁਰਗ ਉਹ ਦੇ ਅੱਗੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਡਿੱਗ ਪੈਣਗੇ ਅਤੇ ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਉਹ ਨੂੰ ਮੱਥਾ ਟੇਕਣਗੇ ਅਤੇ ਇਹ ਆਖਦੇ ਹੋਏ ਆਪਣੇ ਮੁਕਟ ਸਿੰਘਾਸਣ ਦੇ ਅੱਗੇ ਸੁੱਟਣਗੇ

¶ ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ!