ਜਦ ਅੱਤ ਮਹਾਨ ਨੇ ਕੌਮਾਂ ਨੂੰ ਵਿਰਾਸਤ ਵੰਡੀ, ਜਦ ਉਸ ਨੇ ਆਦਮ ਦੇ ਪੁੱਤਰਾਂ ਨੂੰ ਵੱਖ-ਵੱਖ ਕੀਤਾ, ਤਦ ਉਸ ਨੇ ਉੱਮਤਾਂ ਦੀਆਂ ਹੱਦਾਂ, ਇਸਰਾਏਲੀਆਂ ਦੀ ਗਿਣਤੀ ਦੇ ਅਨੁਸਾਰ ਬੰਨ੍ਹੀਆਂ,
TSK
TSK · ਦਾਨੀਏਲ 5:18
مراجع Treasury of Scripture Knowledge في ਪੰਜਾਬੀ IRV.
ਮੈਂ ਯਹੋਵਾਹ ਦੇ ਧਰਮ ਦੇ ਅਨੁਸਾਰ ਉਸ ਦਾ ਧੰਨਵਾਦ ਕਰਾਂਗਾ, ਅਤੇ ਮੈਂ ਅੱਤ ਮਹਾਨ ਯਹੋਵਾਹ ਦੇ ਨਾਮ ਦੀ ਉਸਤਤ ਗਾਵਾਂਗਾ।
ਕਿਉਂ ਜੋ ਯਹੋਵਾਹ ਅੱਤ ਮਹਾਨ ਤੇ ਭਿਆਨਕ ਹੈ, ਉਹ ਸਾਰੇ ਜਗਤ ਦਾ ਮਹਾਰਾਜਾ ਹੈ!
ਸਾਰੀਆਂ ਕੌਮਾਂ ਉਹ ਦੀ ਉਹ ਦੇ ਪੁੱਤਰਾਂ ਪੋਤਿਆਂ ਦੀ ਟਹਿਲ ਕਰਨਗੀਆਂ ਜਦ ਤੱਕ ਕਿ ਉਸ ਦੇ ਦੇਸ ਦਾ ਵੇਲਾ ਨਾ ਆਵੇ, ਤਦ ਉਹ ਸਾਰੀਆਂ ਕੌਮਾਂ ਅਤੇ ਵੱਡੇ-ਵੱਡੇ ਰਾਜਾ ਆਣ ਕੇ ਉਸ ਨੂੰ ਗੁਲਾਮ ਬਣਾਉਣਗੇ
ਕੀ ਦੁੱਖ ਅਤੇ ਸੁੱਖ ਦੋਵੇਂ ਅੱਤ ਮਹਾਨ ਦੇ ਵੱਲੋਂ ਨਹੀਂ ਆਉਂਦੇ?
ਸਾਡਾ ਪਰਮੇਸ਼ੁਰ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਸਾਨੂੰ ਅੱਗ ਦੀ ਬਲਦੀ ਹੋਈ ਭੱਠੀ ਤੋਂ ਛੁਡਾਉਣ ਦੀ ਸ਼ਕਤੀ ਰੱਖਦਾ ਹੈ ਅਤੇ ਹੇ ਰਾਜਾ, ਓਹੀ ਸਾਨੂੰ ਤੁਹਾਡੇ ਹੱਥੋਂ ਛੁਡਾਵੇਗਾ,
ਇਹ ਹੁਕਮ ਰਾਖਿਆਂ ਦੇ ਫ਼ੈਸਲੇ ਤੋਂ ਹੈ ਅਤੇ ਪਵਿੱਤਰ ਜਨਾਂ ਦੇ ਬਚਨ ਤੋਂ ਹੈ ਤਾਂ ਜੋ ਸਾਰੇ ਜੀਵ ਜਾਣ ਲੈਣ ਕਿ ਅੱਤ ਮਹਾਨ ਪਰਮੇਸ਼ੁਰ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ ਅਤੇ ਜਿਸ ਕਿਸੇ ਨੂੰ ਚਾਹੁੰਦਾ, ਉਸ ਨੂੰ ਦਿੰਦਾ ਹੈ ਸਗੋਂ ਸਭਨਾਂ ਤੋਂ ਨੀਵੇਂ ਆਦਮੀ ਨੂੰ ਉਸ ਉੱਤੇ ਖੜਾ ਕਰਦਾ ਹੈ।
ਹੇ ਰਾਜਾ, ਉਹ ਤੁਸੀਂ ਹੀ ਹੋ ਜਿਹੜੇ ਵਧੇ ਤੇ ਤਕੜੇ ਹੋਏ ਕਿਉਂ ਜੋ ਤੁਹਾਡੀ ਮਹਿਮਾ ਵਧੀ ਤੇ ਸਵਰਗ ਤੱਕ ਪਹੁੰਚ ਗਈ ਹੈ ਤੇ ਤੁਹਾਡਾ ਰਾਜ ਧਰਤੀ ਦੇ ਕੰਢਿਆਂ ਤੱਕ ਫੈਲਿਆ ਹੈ।
ਮੇਰੇ ਪਰਮੇਸ਼ੁਰ ਨੇ ਆਪਣੇ ਦੂਤ ਨੂੰ ਭੇਜਿਆ ਹੈ ਅਤੇ ਸ਼ੇਰਾਂ ਦੇ ਮੂੰਹ ਨੂੰ ਬੰਦ ਰੱਖਿਆ ਹੈ ਐਥੋਂ ਤੱਕ ਕਿ ਉਹਨਾਂ ਨੇ ਮੈਨੂੰ ਰੱਤੀ ਭਰ ਵੀ ਦੁੱਖ ਨਹੀਂ ਦਿੱਤਾ ਇਸ ਕਰਕੇ ਜੋ ਉਸ ਦੇ ਸਨਮੁਖ ਮੇਰੇ ਵਿੱਚ ਬੇਦੋਸ਼ੀ ਪਾਈ ਗਈ ਅਤੇ ਤੇਰੇ ਅੱਗੇ ਵੀ ਹੇ ਰਾਜਾ, ਮੈਂ ਦੋਸ਼ ਨਹੀਂ ਕੀਤਾ।
ਤਾਂ ਹੇ ਰਾਜਾ, ਦੁਪਹਿਰ ਦੇ ਵੇਲੇ ਮੈਂ ਰਾਹ ਵਿੱਚ ਅਕਾਸ਼ ਤੋਂ ਇੱਕ ਜੋਤ ਸੂਰਜ ਨਾਲੋਂ ਵੀ ਵੱਧ ਚਮਕਦਾਰ ਆਪਣੇ ਅਤੇ ਆਪਣਿਆਂ ਸਾਥੀਆਂ ਦੇ ਚੁਫ਼ੇਰੇ ਚਮਕਦੀ ਵੇਖੀ।