ਫ਼ਾਰਸ ਦਾ ਰਾਜਾ ਕੋਰਸ਼ ਇਹ ਫਰਮਾਉਂਦਾ ਹੈ ਕਿ ਆਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਹਨ ਅਤੇ ਉਸ ਨੇ ਮੈਨੂੰ ਹਿਦਾਇਤ ਦਿੱਤੀ ਹੈ ਕਿ ਮੈਂ ਯਰੂਸ਼ਲਮ ਵਿੱਚ ਜਿਹੜਾ ਯਹੂਦਾਹ ਵਿੱਚ ਹੈ ਉਹ ਦੇ ਲਈ ਇੱਕ ਭਵਨ ਬਣਾਵਾਂ। ਹੁਣ ਉਹ ਦੇ ਸਾਰੇ ਲੋਕਾਂ ਵਿੱਚੋਂ ਜੋ ਕੋਈ ਤੁਹਾਡੇ ਵਿੱਚ ਹੈ ਉਹ ਤੁਰ ਪਵੇ ਅਤੇ ਯਹੋਵਾਹ ਉਸ ਦਾ ਪਰਮੇਸ਼ੁਰ ਉਸ ਦੇ ਅੰਗ-ਸੰਗ ਹੋਵੇ।
TSK
TSK · ਦਾਨੀਏਲ 5:28
مراجع Treasury of Scripture Knowledge في ਪੰਜਾਬੀ IRV.
ਕਸ਼ਟ ਦੀਆਂ ਗੱਲਾਂ ਦਾ ਇੱਕ ਦਰਸ਼ਣ ਮੈਨੂੰ ਵਿਖਾਇਆ ਗਿਆ, - ਛਲੀਆ ਛਲਦਾ, ਲੁਟੇਰਾ ਲੁੱਟਦਾ! ਹੇ ਏਲਾਮ, ਚੜ੍ਹਾਈ ਕਰ! ਹੇ ਮਾਦਈ, ਘੇਰ ਲੈ! ਮੈਂ ਉਸ ਦਾ ਸਾਰਾ ਹੂੰਗਣਾ ਮੁਕਾ ਦਿੰਦਾ ਹਾਂ।
ਬਿਪਤਾ ਤੇਰੇ ਉੱਤੇ ਆ ਪਵੇਗੀ, ਤੂੰ ਉਸ ਤੋਂ ਬਚਣ ਦਾ ਮੰਤਰ ਨਹੀਂ ਜਾਣੇਂਗੀ, ਬਰਬਾਦੀ ਤੇਰੇ ਉੱਤੇ ਡਿੱਗੇਗੀ, ਤੂੰ ਉਹ ਨੂੰ ਹਟਾ ਨਹੀਂ ਸਕੇਂਗੀ, ਤਬਾਹੀ ਅਚਾਨਕ ਤੇਰੇ ਉੱਤੇ ਆਵੇਗੀ, ਜਿਸ ਨੂੰ ਤੂੰ ਜਾਣਦੀ ਵੀ ਨਹੀਂ।
ਉਸ ਦੇ ਵਿਰੁੱਧ ਕੌਮਾਂ ਨੂੰ ਤਿਆਰ ਕਰੋ, ਮਾਦੀ ਰਾਜਿਆਂ ਨੂੰ, ਉਸ ਦੇ ਸੂਬੇਦਾਰਾਂ ਨੂੰ, ਅਤੇ ਉਸ ਦੇ ਸਾਰੇ ਰਈਸਾਂ ਨੂੰ, ਉਹਨਾਂ ਦੀ ਹਕੂਮਤ ਦੇ ਹਰੇਕ ਦੇਸ ਨੂੰ!
ਤੁਹਾਡੇ ਪਿੱਛੋਂ ਇੱਕ ਹੋਰ ਰਾਜ ਉੱਠ ਖੜਾ ਹੋਵੇਗਾ ਜਿਹੜਾ ਤੁਹਾਥੋਂ ਛੋਟਾ ਹੋਵੇਗਾ ਅਤੇ ਫਿਰ ਤੀਜਾ ਰਾਜ ਪਿੱਤਲ ਦਾ ਜਿਹੜਾ ਸਾਰੀ ਧਰਤੀ ਉੱਤੇ ਰਾਜ ਕਰੇਗਾ
ਇਸ ਲਈ ਦਾਨੀਏਲ, ਦਾਰਾ ਮਾਦੀ ਦੇ ਰਾਜ ਵੇਲੇ ਅਤੇ ਉਸ ਵੇਲੇ ਜਦੋਂ ਫ਼ਾਰਸੀ ਕੋਰਸ਼ ਰਾਜਾ, ਸਫ਼ਲ ਹੋਇਆ ਸੀ।
ਉਹ ਮੇਂਢਾ ਜਿਸ ਨੂੰ ਤੂੰ ਡਿੱਠਾ ਕਿ ਉਸ ਦੇ ਦੋ ਸਿੰਙ ਹਨ ਸੋ ਮਾਦਾ ਅਤੇ ਫ਼ਾਰਸ ਦੇ ਰਾਜੇ ਹਨ।