ਸਾਰੇ ਮਹਿਮਾਨ ਜਿਹੜੇ ਅਦੋਨੀਯਾਹ ਦੇ ਨਾਲ ਸਨ, ਘਬਰਾ ਕੇ ਉੱਠ ਖੜ੍ਹੇ ਹੋਏ ਅਤੇ ਹਰ ਮਨੁੱਖ ਆਪਣੇ-ਆਪਣੇ ਰਾਹ ਤੁਰ ਗਿਆ।
TSK
TSK · ਦਾਨੀਏਲ 5:4
مراجع Treasury of Scripture Knowledge في ਪੰਜਾਬੀ IRV.
ਪਰਾਈਆਂ ਕੌਮਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਣਾਵਟ ਹਨ।
ਮੈਂ ਯਹੋਵਾਹ ਹਾਂ, ਇਹੋ ਹੀ ਮੇਰਾ ਨਾਮ ਹੈ, ਅਤੇ ਮੈਂ ਆਪਣਾ ਪਰਤਾਪ ਦੂਜੇ ਨੂੰ ਨਹੀਂ ਦਿਆਂਗਾ, ਨਾ ਆਪਣੀ ਉਸਤਤ ਮੂਰਤਾਂ ਨੂੰ।
ਜਿਹੜੇ ਥੈਲੀ ਵਿੱਚੋਂ ਸੋਨਾ ਉਲੱਦਦੇ ਹਨ, ਅਤੇ ਚਾਂਦੀ ਤੱਕੜੀ ਵਿੱਚ ਤੋਲਦੇ ਹਨ, ਉਹ ਸੁਨਿਆਰ ਨੂੰ ਭਾੜੇ ਉੱਤੇ ਲਾਉਂਦੇ, ਅਤੇ ਉਹ ਉਸ ਤੋਂ ਦੇਵਤਾ ਬਣਾਉਂਦਾ ਹੈ, ਫੇਰ ਉਹ ਉਸ ਅੱਗੇ ਮੱਥਾ ਟੇਕਦੇ ਸਗੋਂ ਮੱਥਾ ਰਗੜਦੇ ਹਨ!
¶ ਨਬੂਕਦਨੱਸਰ ਰਾਜਾ ਨੇ ਇੱਕ ਸੋਨੇ ਦੀ ਮੂਰਤੀ ਬਣਵਾਈ ਜਿਸ ਦੀ ਉਚਿਆਈ ਸੱਠ ਹੱਥ ਤੇ ਚੌੜਾਈ ਛੇ ਹੱਥ ਸੀ ਅਤੇ ਉਸ ਨੂੰ ਦੂਰਾ ਨਾਮਕ ਮੈਦਾਨ ਬਾਬਲ ਦੇ ਸੂਬੇ ਵਿੱਚ ਖੜਾ ਕੀਤਾ।
ਸਗੋਂ ਅਕਾਸ਼ਾਂ ਦੇ ਪ੍ਰਭੂ ਦੇ ਸਨਮੁਖ ਆਪਣੇ ਆਪ ਨੂੰ ਅਕੜਾਇਆ ਅਤੇ ਉਹ ਦੇ ਘਰ ਦੇ ਭਾਂਡੇ ਓਹ ਤੇਰੇ ਅੱਗੇ ਲਿਆਏ ਅਤੇ ਤੂੰ ਆਪਣੇ ਸਰਦਾਰਾਂ, ਆਪਣੀਆਂ ਰਾਣੀਆਂ ਅਤੇ ਆਪਣੀਆਂ ਰਖੇਲੀਆਂ ਦੇ ਨਾਲ ਉਹਨਾਂ ਵਿੱਚ ਨਸ਼ਾ ਪੀਤਾ ਅਤੇ ਤੂੰ ਚਾਂਦੀ ਅਤੇ ਸੋਨੇ ਅਤੇ ਪਿੱਤਲ, ਲੋਹੇ ਅਤੇ ਲੱਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਜੋ ਨਾ ਵੇਖਦੇ, ਨਾ ਹੀ ਸੁਣਦੇ ਅਤੇ ਨਾ ਜਾਣਦੇ ਹਨ ਉਹਨਾਂ ਦੀ ਵਡਿਆਈ ਕੀਤੀ ਅਤੇ ਉਸ ਪਰਮੇਸ਼ੁਰ ਦਾ ਜਿਹ ਦੇ ਹੱਥ ਵਿੱਚ ਤੇਰਾ ਦਮ ਅਤੇ ਤੇਰੇ ਸਾਰੇ ਰਾਹ ਹਨ ਉਹ ਦਾ ਆਦਰ ਨਾ ਕੀਤਾ।
ਹਾਏ ਉਹ ਨੂੰ ਜੋ ਲੱਕੜੀ ਨੂੰ ਆਖਦਾ ਹੈ, ਜਾਗ! ਗੁੰਗੇ ਪੱਥਰ ਨੂੰ, ਉੱਠ! ਭਲਾ, ਇਹ ਸਲਾਹ ਦੇ ਸਕਦਾ ਹੈ? ਵੇਖੋ, ਉਹ ਸੋਨੇ ਚਾਂਦੀ ਨਾਲ ਮੜ੍ਹਿਆ ਹੋਇਆ ਹੈ, ਪਰ ਉਸ ਦੇ ਵਿੱਚ ਕੋਈ ਸਾਹ ਨਹੀਂ।
ਕਿਉਂ ਜੋ ਦੇਮੇਤ੍ਰਿਯੁਸ ਨਾਮ ਦਾ ਇੱਕ ਸੁਨਿਆਰ ਅਰਤਿਮਿਸ ਦੇ ਚਾਂਦੀ ਦਾ ਮੰਦਿਰ ਬਣਵਾ ਕੇ, ਕਾਰੀਗਰਾਂ ਨੂੰ ਬਹੁਤ ਕੰਮ ਦੁਆਉਂਦਾ ਸੀ।