ਅਤੇ ਸਵੇਰੇ ਹੀ ਉਸ ਦਾ ਮਨ ਬੇਚੈਨ ਹੋ ਗਿਆ ਤਾਂ ਉਸ ਨੇ ਮਿਸਰ ਦੇ ਸਾਰੇ ਜਾਦੂਗਰ ਅਤੇ ਸਾਰੇ ਜੋਤਸ਼ੀ ਸੱਦ ਲਏ, ਤਦ ਫ਼ਿਰਊਨ ਨੇ ਉਨ੍ਹਾਂ ਨੂੰ ਆਪਣੇ ਸੁਫ਼ਨੇ ਦੱਸੇ ਪਰ ਕੋਈ ਵੀ ਫ਼ਿਰਊਨ ਨੂੰ ਉਨ੍ਹਾਂ ਦਾ ਅਰਥ ਨਾ ਦੱਸ ਸਕਿਆ।
TSK
TSK · ਦਾਨੀਏਲ 5:7
مراجع Treasury of Scripture Knowledge في ਪੰਜਾਬੀ IRV.
¶ ਤਦ ਮੋਆਬ ਦੇ ਅਤੇ ਮਿਦਯਾਨ ਦੇ ਬਜ਼ੁਰਗ ਚੱਲ ਪਏ ਅਤੇ ਉਨ੍ਹਾਂ ਦੇ ਹੱਥਾਂ ਵਿੱਚ ਅਗੰਮ ਨੂੰ ਜਾਣਨ ਲਈ ਇਨਾਮ ਸਨ ਅਤੇ ਉਹ ਬਿਲਆਮ ਕੋਲ ਆ ਕੇ ਉਸ ਨੂੰ ਬਾਲਾਕ ਦੀਆਂ ਗੱਲਾਂ ਬਾਰੇ ਦੱਸਿਆ।
ਹੁਣ ਆਪਣੇ ਘਰ ਚਲਿਆ ਜਾ! ਮੈਂ ਤਾਂ ਆਖਿਆ ਸੀ ਕਿ ਮੈਂ ਤੈਨੂੰ ਵੱਡਾ ਇਨਾਮ ਦਿਆਂਗਾ ਪਰ ਵੇਖ, ਯਹੋਵਾਹ ਨੇ ਤੈਨੂੰ ਇਨਾਮ ਲੈਣ ਤੋਂ ਮਨ੍ਹਾਂ ਕੀਤਾ।
¶ ਇਨ੍ਹਾਂ ਘਟਨਾਵਾਂ ਤੋਂ ਬਾਅਦ ਰਾਜਾ ਅਹਸ਼ਵੇਰੋਸ਼ ਨੇ ਅਗਾਗੀ ਹਮਦਾਥਾ ਦੇ ਪੁੱਤਰ ਹਾਮਾਨ ਨੂੰ ਉੱਚੀ ਪਦਵੀ ਦੇ ਦਿੱਤੀ ਅਤੇ ਉਸ ਨੂੰ ਆਦਰ ਦਿੰਦੇ ਹੋਏ ਉਸਦਾ ਸਿੰਘਾਸਣ ਉਸ ਦੇ ਨਾਲ ਦੇ ਸਾਰੇ ਹਾਕਮਾਂ ਦੇ ਸਿੰਘਾਸਣਾਂ ਨਾਲੋਂ ਉੱਚਾ ਕਰ ਦਿੱਤਾ।
ਕਿਉਂ ਜੋ ਉਹ ਤੇਰੇ ਸਿਰ ਲਈ ਸ਼ਿੰਗਾਰਨ ਵਾਲਾ ਸਿਹਰਾ ਅਤੇ ਤੇਰੇ ਗਲ਼ ਦੇ ਲਈ ਕੈਂਠਾ ਹੋਣਗੀਆਂ।
ਮੈਂ ਝੂਠੇ ਨਬੀਆਂ ਦੇ ਨਿਸ਼ਾਨ ਵਿਅਰਥ ਕਰਦਾ ਹਾਂ, ਅਤੇ ਭਵਿੱਖ ਦੱਸਣ ਵਾਲਿਆਂ ਨੂੰ ਮੂਰਖ ਬਣਾਉਂਦਾ ਹਾਂ, ਮੈਂ ਸਿਆਣਿਆਂ ਨੂੰ ਪਿੱਛੇ ਹਟਾਉਂਦਾ, ਅਤੇ ਉਹਨਾਂ ਦਾ ਗਿਆਨ ਬੇਵਕੂਫ਼ੀ ਬਣਾ ਦਿੰਦਾ ਹਾਂ।
ਮੈਂ ਤੈਨੂੰ ਗਹਿਣਿਆਂ ਨਾਲ ਸਜਾਇਆ, ਤੇਰੇ ਹੱਥਾਂ ਵਿੱਚ ਕੜੇ ਪਾਏ ਅਤੇ ਤੇਰੇ ਗਲ਼ ਵਿੱਚ ਹਾਰ ਪਾਇਆ।
ਪਰ ਜੇ ਸੁਫ਼ਨਾ ਅਤੇ ਉਹਦਾ ਅਰਥ ਦੱਸੋ ਤਾਂ ਮੇਰੇ ਕੋਲੋਂ ਦਾਤਾਂ, ਇਨਾਮ ਤੇ ਬਹੁਤ ਆਦਰ ਪਾਓਗੇ, ਸੋ ਸੁਫ਼ਨਾ ਅਤੇ ਉਹ ਦਾ ਅਰਥ ਮੈਂਨੂੰ ਦੱਸੋ।
ਇਸ ਲਈ ਮੈਂ ਆਗਿਆ ਦਿੱਤੀ ਕਿ ਬਾਬਲ ਦੇ ਸਾਰੇ ਵਿਦਵਾਨ ਮੇਰੇ ਅੱਗੇ ਹਾਜ਼ਰ ਕੀਤੇ ਜਾਣ ਤਾਂ ਜੋ ਸੁਫ਼ਨੇ ਦਾ ਅਰਥ ਮੈਨੂੰ ਦੱਸਣ।
ਮੈਂ ਤੇਰੇ ਬਾਰੇ ਵਿੱਚ ਸੁਣਿਆ ਹੈ ਜੋ ਤੂੰ ਅਰਥ ਦੱਸ ਸਕਦਾ ਹੈਂ ਅਤੇ ਭਰਮ ਹਟਾ ਦਿੰਦਾ ਹੈਂ। ਹੁਣ ਜੇ ਤੂੰ ਉਸ ਲਿਖਤ ਨੂੰ ਪੜ੍ਹੇ ਅਤੇ ਉਹ ਦਾ ਅਰਥ ਮੈਨੂੰ ਦੱਸੇ ਤਾਂ ਤੈਨੂੰ ਕਿਰਮਚੀ ਰੰਗ ਦਾ ਚੋਗਾ ਪਹਿਨਾਇਆ ਜਾਵੇਗਾ ਅਤੇ ਤੇਰੇ ਗਲ਼ ਵਿੱਚ ਸੋਨੇ ਦਾ ਕੈਂਠਾ ਪਾਇਆ ਜਾਵੇਗਾ ਅਤੇ ਤੂੰ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣਾਇਆ ਜਾਏਂਗਾ।
ਉਹਨਾਂ ਉੱਤੇ ਤਿੰਨ ਪ੍ਰਮੁੱਖ ਅਧਿਕਾਰੀ ਨਿਯੁਕਤ ਕੀਤੇ ਜਿਹਨਾਂ ਵਿੱਚੋਂ ਇੱਕ ਦਾਨੀਏਲ ਸੀ ਇਸ ਕਰਕੇ ਜੋ ਰਾਜਪਾਲ ਉਹਨਾਂ ਨੂੰ ਲੇਖਾ ਦੇਣ ਤਾਂ ਜੋ ਰਾਜੇ ਨੂੰ ਘਾਟਾ ਨਾ ਪਵੇ।