TSK

TSK · ਦਾਨੀਏਲ 6:1

مراجع Treasury of Scripture Knowledge في ਪੰਜਾਬੀ IRV.

العودة إلى المقطع

ਨਾਲੇ ਤੂੰ ਸਾਰਿਆਂ ਲੋਕਾਂ ਵਿੱਚੋਂ ਸਿਆਣੇ ਮਨੁੱਖਾਂ ਨੂੰ ਜਿਹੜੇ ਪਰਮੇਸ਼ੁਰ ਤੋਂ ਡਰਦੇ ਅਤੇ ਸੱਚੇ ਅਤੇ ਲੋਭ ਦੇ ਵੈਰੀ ਹੋਣ ਚੁਣ ਲੈ। ਉਨ੍ਹਾਂ ਨੂੰ ਲੋਕਾਂ ਉੱਤੇ ਹਜ਼ਾਰਾਂ ਦੇ ਸਰਦਾਰ ਸੈਂਕੜਿਆਂ ਦੇ ਸਰਦਾਰ, ਪੰਜਾਹ ਦੇ ਸਰਦਾਰ ਅਤੇ ਦਸਾਂ ਦੇ ਸਰਦਾਰ ਠਹਿਰਾ ਦੇਣਾ।

ਉਸ ਦੇ ਵਿਰੁੱਧ ਕੌਮਾਂ ਨੂੰ ਤਿਆਰ ਕਰੋ, ਮਾਦੀ ਰਾਜਿਆਂ ਨੂੰ, ਉਸ ਦੇ ਸੂਬੇਦਾਰਾਂ ਨੂੰ, ਅਤੇ ਉਸ ਦੇ ਸਾਰੇ ਰਈਸਾਂ ਨੂੰ, ਉਹਨਾਂ ਦੀ ਹਕੂਮਤ ਦੇ ਹਰੇਕ ਦੇਸ ਨੂੰ!

¶ ਅਹਸ਼ਵੇਰੋਸ਼ ਦੇ ਪੁੱਤਰ ਦਾਰਾ ਦੇ ਰਾਜ ਦੇ ਪਹਿਲੇ ਸਾਲ ਵਿੱਚ ਜੋ ਮਾਦੀ ਵੰਸ਼ ਦਾ ਸੀ, ਅਤੇ ਕਸਦੀਆਂ ਦੇ ਰਾਜ ਉੱਤੇ ਰਾਜਾ ਠਹਿਰਾਇਆ ਹੋਇਆ ਸੀ।

ਭਾਵੇਂ ਹਾਕਮਾਂ ਦੇ ਕਿਉਂਕਿ ਉਹ ਉਸ ਦੇ ਭੇਜੇ ਹੋਏ ਹਨ ਤਾਂ ਕਿ ਬੁਰੇ ਕੰਮ ਕਰਨ ਵਾਲਿਆਂ ਨੂੰ ਸਜ਼ਾ ਦੇਣ ਅਤੇ ਚੰਗੇ ਕੰਮ ਕਰਨ ਵਾਲਿਆਂ ਦੀ ਸ਼ੋਭਾ ਕਰਨ।