TSK

TSK · ਦਾਨੀਏਲ 6:10

مراجع Treasury of Scripture Knowledge في ਪੰਜਾਬੀ IRV.

العودة إلى المقطع

ਜੋ ਬੇਨਤੀ ਜਾਂ ਅਰਦਾਸ ਤੇਰੀ ਸਾਰੀ ਪਰਜਾ ਇਸਰਾਏਲ ਦੇ ਕਿਸੇ ਆਦਮੀ ਤੋਂ ਕੀਤੀ ਜਾਵੇ ਜੋ ਆਪਣੇ ਹੀ ਮਨ ਦਾ ਕਸ਼ਟ ਜਾਣੇ ਅਤੇ ਆਪਣੇ ਹੱਥ ਇਸ ਭਵਨ ਵੱਲ ਅੱਡੇ।

ਅਤੇ ਇਸ ਤਰ੍ਹਾਂ ਆਪਣੇ ਵੈਰੀਆਂ ਦੇ ਦੇਸ ਜਿਨ੍ਹਾਂ ਨੇ ਉਨ੍ਹਾਂ ਨੂੰ ਬੰਦੀ ਬਣਾਇਆ ਉਹ ਤੇਰੀ ਵੱਲ ਆਪਣੇ ਸਾਰੇ ਮਨ ਤੇ ਆਪਣੀ ਸਾਰੀ ਜਾਨ ਨਾਲ ਮੁੜਨ ਅਤੇ ਤੇਰੇ ਅੱਗੇ ਆਪਣੇ ਦੇਸ ਵੱਲ ਬੇਨਤੀ ਕਰਨ ਜਿਹੜਾ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤਾ ਅਤੇ ਇਸ ਸ਼ਹਿਰ ਵੱਲ ਜਿਸ ਨੂੰ ਤੂੰ ਚੁਣਿਆ ਅਤੇ ਇਸ ਸ਼ਹਿਰ ਵੱਲ ਜਿਸ ਨੂੰ ਮੈਂ ਤੇਰੇ ਨਾਮ ਲਈ ਬਣਾਇਆ।

ਕਿਉਂ ਜੋ ਸੁਲੇਮਾਨ ਨੇ ਪੰਜ ਹੱਥ ਲੰਮਾ, ਪੰਜ ਹੱਥ ਚੌੜਾ ਅਤੇ ਤਿੰਨ ਹੱਥ ਉੱਚਾ ਪਿੱਤਲ ਦਾ ਇੱਕ ਥੜਾ ਬਣਵਾ ਕੇ ਵਿਹੜੇ ਵਿੱਚ ਰੱਖ ਦਿੱਤਾ ਅਤੇ ਉਸ ਉੱਤੇ ਉਹ ਖੜ੍ਹਾ ਹੋਇਆ ਸੀ, ਸੋ ਉਸ ਨੇ ਸਾਰੀ ਸਭਾ ਦੇ ਸਾਹਮਣੇ ਗੋਡੇ ਟੇਕ ਕੇ ਅਕਾਸ਼ ਵੱਲ ਆਪਣੇ ਹੱਥ ਚੁੱਕੇ

ਸ਼ਾਮ ਦੀ ਬਲੀ ਚੜ੍ਹਾਉਣ ਦੇ ਸਮੇਂ, ਮੈਂ ਵਰਤ ਤੋਂ ਉੱਠਿਆ ਅਤੇ ਆਪਣੇ ਬਸਤਰ ਅਤੇ ਆਪਣੀ ਚਾਦਰ ਪਾੜ ਕੇ, ਆਪਣੇ ਗੋਡਿਆਂ ਉੱਤੇ ਝੁੱਕਿਆ ਅਤੇ ਆਪਣੇ ਪਰਮੇਸ਼ੁਰ ਯਹੋਵਾਹ ਦੇ ਅੱਗੇ ਆਪਣੇ ਹੱਥ ਫੈਲਾਏ।

ਪਰ ਮੈਂ ਤੇਰੀ ਵੱਡੀ ਦਯਾ ਦੇ ਕਾਰਨ ਤੇਰੇ ਭਵਨ ਵਿੱਚ ਆਵਾਂਗਾ, ਮੈਂ ਤੇਰਾ ਭੈਅ ਮੰਨ ਕੇ ਤੇਰੀ ਪਵਿੱਤਰ ਹੈਕਲ ਵਿੱਚ ਮੱਥਾ ਟੇਕਾਂਗਾ।

ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ, ਉਹ ਦੀ ਉਸਤਤ ਸਦਾ ਮੇਰੇ ਮੂੰਹ ਵਿੱਚ ਹੋਵੇਗੀ।

ਹੇ ਪ੍ਰਭੂ, ਮੇਰੇ ਉੱਤੇ ਕਿਰਪਾ ਕਰ, ਮੈਂ ਤਾਂ ਸਾਰਾ ਦਿਨ ਤੈਨੂੰ ਪੁਕਾਰਦਾ ਹਾਂ।

ਉਹਨਾਂ ਨੇ ਉੱਤਰ ਦਿੱਤਾ ਅਤੇ ਰਾਜੇ ਦੇ ਅੱਗੇ ਬੇਨਤੀ ਕੀਤੀ ਭਈ ਹੇ ਰਾਜਾ, ਉਹ ਦਾਨੀਏਲ ਜੋ ਯਹੂਦੀਆਂ ਦੇ ਗੁਲਾਮਾਂ ਵਿੱਚੋਂ ਹੈ ਉਹ ਤੁਹਾਨੂੰ ਨਹੀਂ ਮੰਨਦਾ ਅਤੇ ਨਾ ਹੀ ਉਸ ਕਨੂੰਨ ਨੂੰ ਜਿਹ ਦੇ ਉੱਤੇ ਤੁਸੀਂ ਦਸਖ਼ਤ ਕੀਤੇ ਹਨ, ਪਰ ਹਰ ਰੋਜ਼ ਤਿੰਨ ਵਾਰੀ ਬੇਨਤੀ ਕਰਦਾ ਹੈ।

‹ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ।›

¶ ‹ਮੈਂ ਤੁਹਾਨੂੰ ਜੋ ਮੇਰੇ ਮਿੱਤਰ ਹੋ ਆਖਦਾ ਹਾਂ ਕਿ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰਦੇ ਹਨ ਅਤੇ ਇਸ ਤੋਂ ਵੱਧ ਕੇ ਹੋਰ ਕੁਝ ਨਹੀਂ ਕਰ ਸਕਦੇ।›

ਤਦ ਉਸ ਨੇ ਉਨ੍ਹਾਂ ਤੋਂ ਕੋਈ ਪੱਥਰ ਸੁੱਟਣ ਦੀ ਦੂਰੀ ਤੇ ਅਲੱਗ ਜਾ ਕੇ ਗੋਡੇ ਨਿਵਾਏ ਅਤੇ ਪ੍ਰਾਰਥਨਾ ਕਰਦਿਆਂ ਆਖਿਆ,

ਕਿ ਇਹ ਜਿਵੇਂ ਤੁਸੀਂ ਸਮਝਦੇ ਹੋ ਨਸ਼ੇ ਵਿੱਚ ਨਹੀਂ ਹਨ ਕਿਉਂ ਜੋ ਅਜੇ ਤਾਂ ਦਿਨ ਹੀ ਚੜਿਆ ਹੈ।

ਆਓ, ਅਸੀਂ ਉਹਨਾਂ ਨੂੰ ਦਬਕਾਈਏ ਜੋ ਇਸ ਨਾਮ ਦਾ ਫੇਰ ਕਿਸੇ ਮਨੁੱਖ ਨਾਲ ਚਰਚਾ ਨਾ ਕਰਨ, ਤਾਂ ਜੋ ਇਹ ਗੱਲ ਲੋਕਾਂ ਵਿੱਚ ਹੋਰ ਨਾ ਫੈਲ ਜਾਏ।

ਜਾਓ ਹੈਕਲ ਵਿੱਚ ਖੜ੍ਹੇ ਹੋ ਕੇ ਇਸ ਜੀਵਨ ਦੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਸੁਣਾਓ।

ਉਨ੍ਹਾਂ ਨੇ ਉਹ ਦੀ ਮਨ ਲਈ ਅਤੇ ਜਦੋਂ ਰਸੂਲਾਂ ਨੂੰ ਕੋਲ ਸੱਦਿਆ ਤੇ ਮਾਰ ਕੁੱਟ ਕੇ ਉਹਨਾਂ ਨੂੰ ਆਗਿਆ ਕੀਤੀ ਜੋ ਯਿਸੂ ਦੇ ਨਾਮ ਦਾ ਚਰਚਾ ਨਾ ਕਰਨਾ, ਫਿਰ ਉਹਨਾਂ ਨੂੰ ਛੱਡ ਦਿੱਤਾ।

ਪਰ ਪਤਰਸ ਨੇ ਸਭਨਾਂ ਨੂੰ ਬਾਹਰ ਭੇਜਿਆ ਅਤੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ ਅਤੇ ਮ੍ਰਿਤਕ ਵੱਲ ਮੁੜ ਕੇ ਕਿਹਾ, ਹੇ ਤਬਿਥਾ, ਉੱਠ! ਤਾਂ ਉਸ ਨੇ ਆਪਣੀਆਂ ਅੱਖੀਆਂ ਖੋਲ੍ਹੀਆਂ ਅਤੇ ਪਤਰਸ ਨੂੰ ਵੇਖ ਕੇ ਉੱਠ ਬੈਠੀ!

ਪਰੰਤੂ ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰ੍ਹਾਂ ਵੀ ਪਿਆਰੀ ਨਹੀਂ ਸਮਝਦਾ, ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਸੇਵਾ ਨੂੰ ਪੂਰੀ ਕਰਾਂ, ਜਿਹੜੀ ਮੈਂ ਪਰਮੇਸ਼ੁਰ ਦੀ ਕਿਰਪਾ ਦੀ ਖੁਸ਼ਖਬਰੀ ਉੱਤੇ ਗਵਾਹੀ ਦੇਣ ਲਈ ਪ੍ਰਭੂ ਯਿਸੂ ਤੋਂ ਪਾਈ ਸੀ।

ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਉਨ੍ਹਾਂ ਦਿਨਾਂ ਨੂੰ ਪੂਰੇ ਕਰ ਚੁੱਕੇ ਤਾਂ ਉੱਥੋਂ ਹੋ ਕੇ ਤੁਰ ਪਏ, ਉਹ ਸਾਰੇ ਔਰਤਾਂ ਅਤੇ ਬੱਚਿਆਂ ਨਾਲ ਨਗਰ ਦੇ ਬਾਹਰ ਤੱਕ ਸਾਡੇ ਨਾਲ ਆਏ ਅਤੇ ਸਮੁੰਦਰ ਦੇ ਕੰਢੇ ਤੇ ਗੋਡੇ ਟੇਕ ਕੇ ਅਸੀਂ ਪ੍ਰਾਰਥਨਾ ਕੀਤੀ।

ਅਤੇ ਬਹੁਤੇ ਜੋ ਪ੍ਰਭੂ ਵਿੱਚ ਭਾਈ ਹਨ ਮੇਰੇ ਬੰਧਨਾਂ ਦੇ ਕਾਰਨ ਤਕੜੇ ਹੋ ਕੇ ਪਰਮੇਸ਼ੁਰ ਦਾ ਬਚਨ ਨਿਧੜਕ ਸੁਣਾਉਣ ਲਈ ਹੋਰ ਵੀ ਦਿਲੇਰ ਹੋ ਗਏ ਹਨ।

ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ।

ਸੋ ਅਸੀਂ ਉਹ ਦੇ ਦੁਆਰਾ ਉਸਤਤ ਦਾ ਬਲੀਦਾਨ ਅਰਥਾਤ ਉਨ੍ਹਾਂ ਬੁਲ੍ਹਾਂ ਦਾ ਫਲ ਜਿਹੜੇ ਉਹ ਦੇ ਨਾਮ ਨੂੰ ਮੰਨ ਲੈਂਦੇ ਹਨ, ਪਰਮੇਸ਼ੁਰ ਦੇ ਅੱਗੇ ਸਦਾ ਚੜ੍ਹਾਇਆ ਕਰੀਏ।

‹ਮੈਂ ਜਾਣਦਾ ਹਾਂ ਤੂੰ ਉੱਥੇ ਵੱਸਦਾ ਹੈਂ ਜਿੱਥੇ ਸ਼ੈਤਾਨ ਦੀ ਗੱਦੀ ਹੈ। ਤੂੰ ਮਜ਼ਬੂਤੀ ਨਾਲ ਮੇਰਾ ਨਾਮ ਫੜ੍ਹੀ ਰੱਖਦਾ ਹੈਂ ਅਤੇ ਤੂੰ ਉਹਨਾਂ ਦਿਨਾਂ ਵਿੱਚ ਵੀ ਮੇਰੇ ਵਿਸ਼ਵਾਸ ਤੋਂ ਇੰਨਕਾਰ ਨਹੀਂ ਕੀਤਾ, ਜਦੋਂ ਅੰਤਿਪਾਸ ਜੋ ਮੇਰਾ ਗਵਾਹ ਅਤੇ ਮੇਰਾ ਵਫ਼ਾਦਾਰ ਸੀ, ਤੁਹਾਡੇ ਵਿੱਚ ਉੱਥੇ ਮਾਰਿਆ ਗਿਆ ਜਿੱਥੇ ਸ਼ੈਤਾਨ ਵੱਸਦਾ ਹੈ।›