ਕਿਉਂ ਜੋ ਸਾਰੇ ਪ੍ਰਾਣੀਆਂ ਵਿੱਚੋਂ ਕਿਹੜਾ ਹੈ, ਜਿਸ ਨੇ ਜੀਉਂਦੇ ਪਰਮੇਸ਼ੁਰ ਦੀ ਅਵਾਜ਼ ਅੱਗ ਦੇ ਵਿੱਚੋਂ ਦੀ ਬੋਲਦੇ ਹੋਏ ਸੁਣੀ ਹੋਵੇ, ਜਿਵੇਂ ਅਸੀਂ ਸੁਣੀ ਹੈ ਅਤੇ ਜੀਉਂਦਾ ਰਿਹਾ ਹੋਵੇ?
TSK
TSK · ਦਾਨੀਏਲ 6:26
مراجع Treasury of Scripture Knowledge في ਪੰਜਾਬੀ IRV.
ਤੁਹਾਡੇ ਦਾਸ ਨੇ ਸ਼ੇਰ ਅਤੇ ਰਿੱਛ ਦੋਹਾਂ ਨੂੰ ਮਾਰਿਆ ਹੈ ਸੋ ਇਹ ਅਸੁੰਨਤੀ ਫ਼ਲਿਸਤੀ ਉਨ੍ਹਾਂ ਵਿੱਚੋਂ ਇੱਕ ਵਰਗਾ ਹੋਵੇਗਾ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰ ਰਿਹਾ ਹੈ!
“ਅਰਤਹਸ਼ਸ਼ਤਾ, ਰਾਜਿਆਂ ਦੇ ਰਾਜਾ ਵੱਲੋਂ, ਅਜ਼ਰਾ ਜਾਜਕ ਨੂੰ ਜੋ ਸਵਰਗੀ ਪਰਮੇਸ਼ੁਰ ਦੀ ਬਿਵਸਥਾ ਦਾ ਨਿਪੁੰਨ ਸ਼ਾਸਤਰੀ ਹੈ -
ਯਹੋਵਾਹ ਜਲ ਪਰਲੋ ਉੱਤੇ ਬੈਠਾ ਹੈ, ਅਤੇ ਯਹੋਵਾਹ ਸਦਾ ਲਈ ਪਾਤਸ਼ਾਹ ਹੋ ਕੇ ਬੈਠਦਾ ਹੈ।
ਯਹੋਵਾਹ ਰਾਜ ਕਰਦਾ ਹੈ, ਲੋਕ ਕੰਬਣ, ਉਹ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ, ਧਰਤੀ ਡੋਲ ਉੱਠੇ!
ਕਿ ਓਹ ਆਦਮੀ ਦੇ ਵੰਸ਼ ਉੱਤੇ ਤੇਰੀਆਂ ਕੁਦਰਤਾਂ ਨੂੰ ਪਰਗਟ ਕਰਨ, ਨਾਲੇ ਉਸ ਦੀ ਪਾਤਸ਼ਾਹੀ ਦੇ ਤੇਜਵਾਨ ਪਰਤਾਪ ਨੂੰ।
ਉਹ ਦੇ ਰਾਜ ਦੀ ਤਰੱਕੀ, ਅਤੇ ਸਲਾਮਤੀ ਦੀ ਕੋਈ ਹੱਦ ਨਾ ਹੋਵੇਗੀ, ਇਸ ਲਈ ਉਹ ਉਸ ਨੂੰ ਦਾਊਦ ਦੀ ਰਾਜ ਗੱਦੀ ਉੱਤੇ, ਅਤੇ ਉਹ ਦੀ ਪਾਤਸ਼ਾਹੀ ਉੱਤੇ, ਹੁਣ ਤੋਂ ਲੈ ਕੇ ਜੁੱਗੋ-ਜੁੱਗ ਨਿਆਂ ਅਤੇ ਧਰਮ ਨਾਲ ਕਾਇਮ ਕਰੇਗਾ ਅਤੇ ਸੰਭਾਲੀ ਰੱਖੇਗਾ। ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ।
ਪਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਹ ਜੀਉਂਦਾ ਪਰਮੇਸ਼ੁਰ ਅਤੇ ਸਦੀਪਕਾਲ ਦਾ ਰਾਜਾ ਹੈ, ਉਹ ਦੇ ਲਾਲ ਪੀਲਾ ਹੋਣ ਨਾਲ ਧਰਤੀ ਕੰਬਦੀ ਹੈ, ਕੌਮਾਂ ਉਹ ਦਾ ਗਜ਼ਬ ਨਹੀਂ ਝੱਲ ਸਕਦੀਆਂ।
ਇਸ ਲਈ ਮੈਂ ਇਹ ਹੁਕਮ ਜਾਰੀ ਕਰਦਾ ਹਾਂ ਕਿ ਜੋ ਲੋਕ ਜਾਂ ਕੌਮਾਂ ਜਾਂ ਭਾਖਿਆਂ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦੇ ਪਰਮੇਸ਼ੁਰ ਦੇ ਵਿਰੁੱਧ ਕੋਈ ਬੁਰੀ ਗੱਲ ਆਖਣਗੀਆਂ ਤਾਂ ਉਹਨਾਂ ਦੇ ਟੁੱਕੜੇ-ਟੁੱਕੜੇ ਕੀਤੇ ਜਾਣਗੇ ਅਤੇ ਉਹਨਾਂ ਦੇ ਘਰ ਕੂੜੇ ਦੇ ਢੇਰ ਹੋ ਜਾਣਗੇ, ਕਿਉਂ ਜੋ ਹੋਰ ਕੋਈ ਦੇਵਤਾ ਨਹੀਂ ਜਿਹੜਾ ਇਸ ਪਰਕਾਰ ਬਚਾ ਸਕੇ!
¶ ਉਹਨਾਂ ਦਿਨਾਂ ਦੇ ਬੀਤਣ ਮਗਰੋਂ ਮੈਂ ਨਬੂਕਦਨੱਸਰ ਨੇ ਆਪਣੀਆਂ ਅੱਖੀਆਂ ਅਕਾਸ਼ ਵੱਲ ਚੁੱਕੀਆਂ ਅਤੇ ਮੇਰੀ ਸਮਝ ਫਿਰ ਮੇਰੇ ਵਿੱਚ ਮੁੜ ਆਈ ਤਾਂ ਮੈਂ ਅੱਤ ਮਹਾਨ ਦਾ ਧੰਨਵਾਦ ਕੀਤਾ ਅਤੇ ਉਹ ਦਾ ਜੋ ਸਦਾ ਜੀਉਂਦਾ ਹੈ ਵਡਿਆਈ ਤੇ ਆਦਰ ਕੀਤਾ। ਜਿਹ ਦੀ ਪ੍ਰਭੂਤਾ ਸਦਾ ਦੀ ਹੈ, ਅਤੇ ਜਿਹ ਦਾ ਰਾਜ ਪੀੜ੍ਹੀਓਂ ਪੀੜ੍ਹੀ ਤੱਕ ਹੈ!
ਪਾਤਸ਼ਾਹੀ ਅਤੇ ਪਰਤਾਪ ਅਤੇ ਰਾਜ ਉਹ ਨੂੰ ਦਿੱਤਾ ਗਿਆ, ਜੋ ਸੱਭੇ ਕੌਮਾਂ ਅਤੇ ਲੋਕ ਅਤੇ ਬੋਲੀਆਂ ਉਹ ਦੀ ਸੇਵਾ ਕਰਨ। ਉਹ ਦਾ ਰਾਜ ਸਦਾ ਦਾ ਰਾਜ ਹੈ, ਜਿਹੜਾ ਮਿਟੇਗਾ ਨਾ, ਅਤੇ ਉਹ ਦਾ ਰਾਜ ਅਜਿਹਾ ਹੈ ਜੋ ਟਲੇਗਾ ਨਾ।
¶ ਇਸਰਾਏਲੀਆਂ ਦੀ ਗਿਣਤੀ ਸਮੁੰਦਰ ਦੀ ਰੇਤ ਵਾਂਗੂੰ ਹੋਵੇਗੀ, ਜਿਹੜੀ ਮਿਣੀ ਅਤੇ ਗਿਣੀ ਨਹੀਂ ਜਾ ਸਕਦੀ। ਇਸ ਤਰ੍ਹਾਂ ਹੋਵੇਗਾ ਕਿ ਜਿੱਥੇ ਉਨ੍ਹਾਂ ਨੂੰ ਇਹ ਆਖਿਆ ਗਿਆ ਸੀ, “ਤੁਸੀਂ ਮੇਰੀ ਪਰਜਾ ਨਹੀਂ ਹੋ” ਉੱਥੇ ਹੀ ਉਹਨਾਂ ਨੂੰ ਆਖਿਆ ਜਾਵੇਗਾ, “ਤੁਸੀਂ ਜੀਉਂਦੇ ਪਰਮੇਸ਼ੁਰ ਦੇ ਪੁੱਤਰ ਹੋ।”
‹ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ,› ‹ਸਗੋਂ ਬੁਰਿਆਈ ਤੋਂ ਬਚਾ। ਕਿਉਂਕਿ ਕੁਦਰਤ, ਜਲਾਲ ਅਤੇ ਪਾਤਸ਼ਾਹੀ ਸਦਾ ਤੁਹਾਡੇ ਹਨ। ਆਮੀਨ।›
‹ਪਰ ਮੈਂ ਤੁਹਾਨੂੰ ਦੱਸਦਾ ਹਾਂ ਜੋ ਤੁਹਾਨੂੰ ਕਿਸ ਦੇ ਕੋਲੋਂ ਡਰਨਾ ਚਾਹੀਦਾ ਹੈ? ਪਰਮੇਸ਼ੁਰ ਤੋਂ ਡਰੋ ਜੋ ਮਾਰਨ ਦੇ ਪਿੱਛੋਂ ਨਰਕ ਵਿੱਚ ਸੁੱਟਣ ਦਾ ਅਧਿਕਾਰ ਵੀ ਰੱਖਦਾ ਹੈ। ਹਾਂ ਮੈਂ ਤੁਹਾਨੂੰ ਆਖਦਾ ਹਾਂ ਜੋ ਉਸੇ ਤੋਂ ਡਰੋ।›
ਅਤੇ ਐਉਂ ਹੋਵੇਗਾ, ਕਿ ਜਿੱਥੇ ਉਨ੍ਹਾਂ ਨੂੰ ਇਹ ਆਖਿਆ ਗਿਆ ਸੀ, ਕਿ ਤੁਸੀਂ ਮੇਰੀ ਪਰਜਾ ਨਹੀਂ, ਉੱਥੇ ਉਹ ਜੀਉਂਦੇ ਪਰਮੇਸ਼ੁਰ ਦੀ ਸੰਤਾਨ ਅਖਵਾਉਣਗੇ।
ਇਸ ਕਰਕੇ ਜਦੋਂ ਪਰਮੇਸ਼ੁਰ ਨੇ ਵਾਇਦੇ ਦੇ ਅਧਿਕਾਰੀਆਂ ਉੱਤੇ ਆਪਣੀ ਮਰਜ਼ੀ ਨੂੰ ਹੋਰ ਵੀ ਪੱਕਾ ਕਰ ਕੇ ਪਰਗਟ ਕਰਨਾ ਚਾਹਿਆ ਤਾਂ ਵਿਚਾਲੇ ਸਹੁੰ ਲਿਆਂਦੀ।
ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ।
ਚਾਰੇ ਪ੍ਰਾਣੀ ਬੋਲੇ, “ਆਮੀਨ” ਅਤੇ ਉਹਨਾਂ ਬਜ਼ੁਰਗਾਂ ਨੇ ਡਿੱਗ ਕੇ ਮੱਥਾ ਟੇਕਿਆ।