TSK

TSK · ਦਾਨੀਏਲ 7:13

مراجع Treasury of Scripture Knowledge في ਪੰਜਾਬੀ IRV.

العودة إلى المقطع

ਮੈਥੋਂ ਮੰਗ ਅਤੇ ਮੈਂ ਕੌਮਾਂ ਨੂੰ ਤੇਰੀ ਮਿਰਾਸ, ਅਤੇ ਧਰਤੀ ਦੇ ਕੰਢੇ ਤੇਰੀ ਮਿਲਖ਼ ਕਰ ਦਿਆਂਗਾ।

ਪਰਮੇਸ਼ੁਰ ਲਲਕਾਰ ਨਾਲ ਉੱਪਰ ਚੜ੍ਹ ਗਿਆ ਹੈ, ਯਹੋਵਾਹ ਨਰਸਿੰਗੇ ਦੀ ਅਵਾਜ਼ ਨਾਲ।

ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ਼ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜਕੁਮਾਰ।”

ਜੋ ਅੰਬਰ ਉਹਨਾਂ ਦੇ ਸਿਰ ਉੱਪਰ ਸੀ, ਉਸ ਉੱਤੇ ਨੀਲਮ ਪੱਥਰ ਦਾ ਬਣਿਆ ਹੋਇਆ, ਕੁਝ ਸਿੰਘਾਸਣ ਜਿਹਾ ਸੀ ਅਤੇ ਉਸ ਸਿੰਘਾਸਣ ਦੇ ਉੱਤੇ ਮਨੁੱਖ ਜਿਹਾ ਕੋਈ ਰੂਪ ਦਿਖਾਈ ਦਿੰਦਾ ਸੀ।

¶ ਮੈਂ ਐਥੋਂ ਤੱਕ ਵੇਖਦਾ ਰਿਹਾ ਕਿ, ਸਿੰਘਾਸਣ ਰੱਖੇ ਗਏ, ਅਤੇ ਅੱਤ ਪ੍ਰਾਚੀਨ ਬੈਠ ਗਿਆ। ਉਹ ਦਾ ਬਸਤਰ ਬਰਫ਼ ਵਰਗਾ ਚਿੱਟਾ ਸੀ, ਅਤੇ ਉਹ ਦੇ ਸਿਰ ਦੇ ਵਾਲ਼ ਉੱਨ ਵਾਂਗਰ ਸੁਥਰੇ, ਉਹ ਦਾ ਸਿੰਘਾਸਣ ਅੱਗ ਦੀ ਲਾਟ ਵਰਗਾ ਸੀ, ਅਤੇ ਉਹ ਦੇ ਪਹੀਏ ਬਲਦੀ ਅੱਗ ਵਰਗੇ ਸਨ।

‹ਮਨੁੱਖ ਦਾ ਪੁੱਤਰ ਆਪਣੇ ਸਵਰਗ ਦੂਤਾਂ ਨੂੰ ਭੇਜੇਗਾ ਅਤੇ ਉਹ ਉਸ ਦੇ ਰਾਜ ਵਿੱਚੋਂ ਸਾਰੀਆਂ ਠੋਕਰ ਖੁਆਉਣ ਵਾਲੀਆਂ ਚੀਜ਼ਾਂ ਅਤੇ ਕੁਧਰਮੀਆਂ ਨੂੰ ਇਕੱਠਿਆਂ ਕਰਨਗੇ।›

¶ ‹ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ।›

¶ ‹ਤਦ ਲੋਕ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਬੱਦਲਾਂ ਉੱਤੇ ਆਉਂਦੇ ਵੇਖਣਗੇ।›

‹ਤਦ ਲੋਕ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ।›

‹ਮਨੁੱਖ ਦੇ ਪੁੱਤਰ ਤੋਂ ਬਿਨਾਂ, ਜੋ ਕੋਈ ਸਵਰਗ ਤੋਂ ਹੇਠਾਂ ਉਤਰਿਆ, ਕੋਈ ਵੀ ਉੱਪਰ ਸਵਰਗ ਨੂੰ ਨਹੀਂ ਗਿਆ।›

ਲੋਕਾਂ ਨੇ ਕਿਹਾ, “ਸਾਡੀ ਬਿਵਸਥਾ ਤਾਂ ਆਖਦੀ ਹੈ ਕਿ ਮਸੀਹ ਸਦਾ ਜੀਵੇਗਾ ਤਾਂ ਫ਼ਿਰ ਤੂੰ ਇਹ ਕਿਉਂ ਆਖਦਾ ਹੈ ਕਿ ‹ਮਨੁੱਖ ਦਾ ਪੁੱਤਰ ਜ਼ਰੂਰ ਉੱਤੇ ਉੱਠਾਇਆ ਜਾਵੇਗਾ।› ਇਹ ਮਨੁੱਖ ਦਾ ਪੁੱਤਰ ਕੌਣ ਹੈ?”

ਜਿਹੜਾ ਉਹ ਨੇ ਮਸੀਹ ਵਿੱਚ ਕੀਤਾ ਜਦ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਸਵਰਗੀ ਥਾਵਾਂ ਵਿੱਚ ਆਪਣੇ ਸੱਜੇ ਹੱਥ ਬਿਠਾਇਆ!

ਅਮਰਤਾ ਇਕੱਲੇ ਉਸੇ ਦੀ ਹੈ ਅਤੇ ਉਹ ਅਣਪੁੱਜ ਜੋਤ ਵਿੱਚ ਵੱਸਦਾ ਹੈ ਅਤੇ ਮਨੁੱਖਾਂ ਵਿੱਚੋਂ ਕਿਸੇ ਨੇ ਉਸ ਨੂੰ ਨਹੀਂ ਵੇਖਿਆ, ਨਾ ਉਹ ਕਿਸੇ ਤੋਂ ਵੇਖਿਆ ਜਾ ਸਕਦਾ ਹੈ, ਉਸੇ ਦਾ ਆਦਰ ਅਤੇ ਪਰਾਕਰਮ ਸਦਾ ਹੀ ਹੋਵੇ। ਆਮੀਨ।

ਕਿਉਂ ਜੋ ਮਸੀਹ ਹੱਥਾਂ ਦੇ ਬਣਾਏ ਹੋਏ ਪਵਿੱਤਰ ਸਥਾਨ ਵਿੱਚ ਜਿਹੜਾ ਅਸਲ ਦੀ ਨਕਲ ਹੈ ਨਹੀਂ ਗਿਆ ਸਗੋਂ ਸਵਰਗ ਵਿੱਚ ਹੀ ਗਿਆ ਕਿ ਹੁਣ ਸਾਡੇ ਲਈ ਪਰਮੇਸ਼ੁਰ ਦੇ ਅੱਗੇ ਪੇਸ਼ ਹੋਵੇ।

ਅਤੇ ਉਹਨਾਂ ਸ਼ਮਾਦਾਨਾਂ ਦੇ ਵਿਚਕਾਰ ਮਨੁੱਖ ਦੇ ਪੁੱਤਰ ਵਰਗਾ ਕੋਈ ਵੇਖਿਆ, ਜਿਸ ਨੇ ਪੈਰਾਂ ਤੱਕ ਚੋਗਾ ਪਹਿਨਿਆ ਹੋਇਆ ਸੀ ਅਤੇ ਛਾਤੀ ਦੁਆਲੇ ਸੋਨੇ ਦੀ ਪੇਟੀ ਬੰਨ੍ਹੀ ਹੋਈ ਸੀ।

¶ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਇੱਕ ਚਿੱਟਾ ਬੱਦਲ ਹੈ ਅਤੇ ਉਸ ਬੱਦਲ ਉੱਤੇ ਮਨੁੱਖ ਦੇ ਪੁੱਤਰ ਵਰਗਾ ਕੋਈ ਆਪਣੇ ਸਿਰ ਉੱਤੇ ਸੋਨੇ ਦਾ ਮੁਕਟ ਪਹਿਨੇ ਅਤੇ ਆਪਣੇ ਹੱਥ ਵਿੱਚ ਤਿੱਖੀ ਦਾਤੀ ਫੜ੍ਹੀ ਬੈਠਾ ਹੈ।