TSK

TSK · ਦਾਨੀਏਲ 7:24

مراجع Treasury of Scripture Knowledge في ਪੰਜਾਬੀ IRV.

العودة إلى المقطع

ਇਹ ਦੇ ਪਿੱਛੋਂ ਮੈਂ ਰਾਤ ਨੂੰ ਦਰਸ਼ਣ ਵਿੱਚ ਦੇਖਿਆ ਅਤੇ ਕੀ ਵੇਖਦਾ ਹਾਂ ਜੋ ਚੌਥਾ ਦਰਿੰਦਾ ਭਿਆਨਕ ਅਤੇ ਡਰਾਉਣਾ ਅਤੇ ਡਾਢਾ ਬਲਵਾਨ ਅਤੇ ਉਹ ਦੇ ਦੰਦ ਲੋਹੇ ਦੇ ਸਨ ਅਤੇ ਵੱਡੇ-ਵੱਡੇ ਸਨ। ਉਹ ਨਿਗਲੀ ਜਾਂਦਾ ਅਤੇ ਟੋਟੇ-ਟੋਟੇ ਕਰ ਦਿੰਦਾ ਅਤੇ ਵੱਧਦੇ ਨੂੰ ਆਪਣੇ ਪੈਰਾਂ ਹੇਠ ਲਤਾੜਦਾ ਸੀ ਅਤੇ ਇਹ ਉਹਨਾਂ ਸਭਨਾਂ ਦਰਿੰਦਿਆਂ ਨਾਲੋਂ ਜੋ ਉਸ ਦੇ ਪਹਿਲਾਂ ਸਨ ਵੱਖਰਾ ਸੀ, ਅਤੇ ਉਹ ਦੇ ਦਸ ਸਿੰਙ ਸਨ।

ਉਹਨਾਂ ਵਿੱਚੋਂ ਇੱਕ ਹੋਰ ਨਿੱਕਾ ਸਿੰਙ ਨਿੱਕਲਿਆ ਜੋ ਦੱਖਣ, ਪੂਰਬ ਅਤੇ ਮਨਭਾਉਂਦੇ ਦੇਸ ਵੱਲ ਬਹੁਤ ਹੀ ਵੱਧ ਗਿਆ।

ਕੋਈ ਤੁਹਾਨੂੰ ਕਿਸੇ ਤਰ੍ਹਾਂ ਨਾ ਭਰਮਾਵੇ ਕਿਉਂ ਜੋ ਉਹ ਦਿਨ ਉਦੋਂ ਤੱਕ ਨਹੀਂ ਆਵੇਗਾ ਜਿੰਨਾਂ ਚਿਰ ਪਹਿਲਾਂ ਧਰਮ ਤਿਆਗ ਨਾ ਹੋ ਲਵੇ ਅਤੇ ਉਹ ਪਾਪ ਦਾ ਪੁਰਖ ਅਰਥਾਤ ਵਿਨਾਸ਼ ਦਾ ਪੁੱਤਰ ਪਰਗਟ ਨਾ ਹੋ ਜਾਵੇ।

ਅਤੇ ਸਵਰਗ ਉੱਤੇ ਇੱਕ ਹੋਰ ਨਿਸ਼ਾਨ ਦਿਖਾਈ ਦਿੱਤਾ ਅਤੇ ਵੇਖੋ, ਇੱਕ ਵੱਡਾ ਭਾਰਾ ਲਾਲ ਅਜਗਰ ਸੀ ਜਿਸ ਦੇ ਸੱਤ ਸਿਰ, ਦਸ ਸਿੰਗ ਸਨ ਅਤੇ ਉਹ ਦੇ ਸਿਰਾਂ ਉੱਤੇ ਸੱਤ ਮੁਕਟ।

ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਉਜਾੜ ਵੱਲ ਲੈ ਗਿਆ ਅਤੇ ਮੈਂ ਇੱਕ ਔਰਤ ਨੂੰ ਕਿਰਮਚੀ ਰੰਗ ਦੇ ਇੱਕ ਦਰਿੰਦੇ ਉੱਤੇ ਬੈਠੇ ਵੇਖਿਆ, ਜਿਹੜਾ ਦਰਿੰਦਾ ਨਿੰਦਿਆ ਦੇ ਨਾਵਾਂ ਨਾਲ ਭਰਿਆ ਹੋਇਆ ਸੀ ਅਤੇ ਜਿਸ ਦੇ ਸੱਤ ਸਿਰ ਅਤੇ ਦਸ ਸਿੰਗ ਸਨ।

ਦਰਿੰਦਾ ਅਤੇ ਜਿਹੜੇ ਦਸ ਸਿੰਗ ਤੂੰ ਵੇਖੇ ਸਨ, ਇਹ ਉਸ ਕੰਜਰੀ ਨਾਲ ਵੈਰ ਕਰਨਗੇ, ਉਹ ਨੂੰ ਉਜਾੜ ਦੇਣਗੇ, ਨੰਗਿਆਂ ਕਰਨਗੇ, ਉਹ ਦਾ ਮਾਸ ਖਾ ਜਾਣਗੇ ਅਤੇ ਉਹ ਨੂੰ ਅੱਗ ਨਾਲ ਸਾੜ ਸੁੱਟਣਗੇ।