TSK

TSK · ਦਾਨੀਏਲ 7:27

مراجع Treasury of Scripture Knowledge في ਪੰਜਾਬੀ IRV.

العودة إلى المقطع

ਧਰਤੀ ਦੀਆਂ ਸਾਰੀਆਂ ਕੌਮਾਂ ਚੇਤੇ ਕਰ ਕੇ ਯਹੋਵਾਹ ਵੱਲ ਫਿਰਨਗੀਆਂ, ਅਤੇ ਕੌਮਾਂ ਦੇ ਸਾਰੇ ਘਰਾਣੇ ਤੇਰੇ ਅੱਗੇ ਮੱਥਾ ਟੇਕਣਗੇ,

ਹੇ ਪ੍ਰਭੂ, ਓਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਤੂੰ ਸਾਜਿਆ, ਆਣ ਕੇ ਤੇਰੇ ਅੱਗੇ ਮੱਥਾ ਟੇਕਣਗੀਆਂ, ਅਤੇ ਤੇਰੇ ਨਾਮ ਨੂੰ ਵਡਿਆਉਣਗੀਆਂ।

ਸੰਤ ਮਹਿਮਾ ਵਿੱਚ ਬਾਗ-ਬਾਗ ਹੋਣ, ਓਹ ਆਪਣੇ ਵਿਛਾਉਣਿਆਂ ਉੱਤੇ ਜੈਕਾਰਾ ਗਜਾਉਣ!

ਰਾਜੇ ਤੇਰੇ ਪਾਲਣ ਵਾਲੇ, ਅਤੇ ਉਨ੍ਹਾਂ ਦੀਆਂ ਰਾਣੀਆਂ ਤੇਰੀਆਂ ਦਾਈਆਂ ਹੋਣਗੀਆਂ, ਉਹ ਮੂੰਹ ਭਾਰ ਡਿੱਗ ਕੇ ਤੈਨੂੰ ਮੱਥਾ ਟੇਕਣਗੇ, ਅਤੇ ਤੇਰੇ ਪੈਰਾਂ ਦੀ ਖ਼ਾਕ ਚੱਟਣਗੇ, ਤਾਂ ਤੂੰ ਜਾਣੇਂਗੀ ਕਿ ਮੈਂ ਯਹੋਵਾਹ ਹਾਂ, ਅਤੇ ਮੇਰੇ ਉਡੀਕਣ ਵਾਲੇ ਕਦੇ ਸ਼ਰਮਿੰਦੇ ਨਾ ਹੋਣਗੇ।

ਤੇਰੇ ਫਾਟਕ ਸਦਾ ਖੁੱਲ੍ਹੇ ਰਹਿਣਗੇ, ਉਹ ਦਿਨ ਰਾਤ ਬੰਦ ਨਾ ਹੋਣਗੇ, ਤਾਂ ਜੋ ਲੋਕ ਤੇਰੇ ਕੋਲ ਕੌਮਾਂ ਦਾ ਧਨ, ਅਤੇ ਉਹਨਾਂ ਦੇ ਰਾਜਿਆਂ ਨੂੰ ਬੰਦੀ ਬਣਾ ਕੇ ਜਿੱਤ ਦੇ ਜਲੂਸ ਵਿੱਚ ਤੇਰੇ ਕੋਲ ਲਿਆਉਣ।

¶ ਉਹਨਾਂ ਦਿਨਾਂ ਦੇ ਬੀਤਣ ਮਗਰੋਂ ਮੈਂ ਨਬੂਕਦਨੱਸਰ ਨੇ ਆਪਣੀਆਂ ਅੱਖੀਆਂ ਅਕਾਸ਼ ਵੱਲ ਚੁੱਕੀਆਂ ਅਤੇ ਮੇਰੀ ਸਮਝ ਫਿਰ ਮੇਰੇ ਵਿੱਚ ਮੁੜ ਆਈ ਤਾਂ ਮੈਂ ਅੱਤ ਮਹਾਨ ਦਾ ਧੰਨਵਾਦ ਕੀਤਾ ਅਤੇ ਉਹ ਦਾ ਜੋ ਸਦਾ ਜੀਉਂਦਾ ਹੈ ਵਡਿਆਈ ਤੇ ਆਦਰ ਕੀਤਾ। ਜਿਹ ਦੀ ਪ੍ਰਭੂਤਾ ਸਦਾ ਦੀ ਹੈ, ਅਤੇ ਜਿਹ ਦਾ ਰਾਜ ਪੀੜ੍ਹੀਓਂ ਪੀੜ੍ਹੀ ਤੱਕ ਹੈ!

ਪਰ ਅੱਤ ਮਹਾਨ ਦੇ ਸੰਤ ਰਾਜ ਲੈ ਲੈਣਗੇ ਅਤੇ ਜੁੱਗਾਂ ਤੱਕ, ਹਾਂ, ਜੁੱਗੋ-ਜੁੱਗ ਤੱਕ ਉਸ ਰਾਜ ਦੇ ਮਾਲਕ ਹੋਣਗੇ।

ਬਚਾਉਣ ਵਾਲੇ ਸੀਯੋਨ ਪਰਬਤ ਉੱਤੇ ਜਾਣਗੇ, ਤਾਂ ਜੋ ਉਹ ਏਸਾਓ ਦੇ ਪਰਬਤ ਦਾ ਨਿਆਂ ਕਰਨ ਅਤੇ ਰਾਜ ਯਹੋਵਾਹ ਦਾ ਹੋਵੇਗਾ।

ਸਾਰੀ ਧਰਤੀ ਉੱਤੇ ਯਹੋਵਾਹ ਹੀ ਪਾਤਸ਼ਾਹ ਹੋਵੇਗਾ, ਉਸ ਦਿਨ ਯਹੋਵਾਹ ਇੱਕੋ ਹੀ ਹੋਵੇਗਾ ਅਤੇ ਉਸ ਦਾ ਨਾਮ ਇੱਕ ਹੀ ਹੋਵੇਗਾ।

ਲੋਕਾਂ ਨੇ ਕਿਹਾ, “ਸਾਡੀ ਬਿਵਸਥਾ ਤਾਂ ਆਖਦੀ ਹੈ ਕਿ ਮਸੀਹ ਸਦਾ ਜੀਵੇਗਾ ਤਾਂ ਫ਼ਿਰ ਤੂੰ ਇਹ ਕਿਉਂ ਆਖਦਾ ਹੈ ਕਿ ‹ਮਨੁੱਖ ਦਾ ਪੁੱਤਰ ਜ਼ਰੂਰ ਉੱਤੇ ਉੱਠਾਇਆ ਜਾਵੇਗਾ।› ਇਹ ਮਨੁੱਖ ਦਾ ਪੁੱਤਰ ਕੌਣ ਹੈ?”

ਇਹ ਲੇਲੇ ਨਾਲ ਯੁੱਧ ਕਰਨਗੇ ਅਤੇ ਲੇਲਾ ਉਹਨਾਂ ਉੱਤੇ ਜਿੱਤ ਪਾਵੇਗਾ, ਕਿਉਂਕਿ ਉਹ ਪ੍ਰਭੂਆਂ ਦਾ ਪ੍ਰਭੂ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਹ ਦੇ ਨਾਲ ਉਹ ਵੀ ਜਿਹੜੇ ਸੱਦੇ ਹੋਏ, ਚੁਣੇ ਹੋਏ ਅਤੇ ਵਫ਼ਾਦਾਰ ਹਨ।

¶ ਮੈਂ ਸਿੰਘਾਸਣ ਵੇਖੇ ਅਤੇ ਉਹ ਉਨ੍ਹਾਂ ਉੱਤੇ ਬੈਠੇ ਹੋਏ ਸਨ ਅਤੇ ਨਿਆਂ ਕਰਨ ਦਾ ਉਹਨਾਂ ਨੂੰ ਅਧਿਕਾਰ ਦਿੱਤਾ ਗਿਆ ਅਤੇ ਮੈਂ ਉਹਨਾਂ ਦੀ ਆਤਮਾਵਾਂ ਨੂੰ ਵੇਖਿਆ, ਜਿਨ੍ਹਾਂ ਦੇ ਸਿਰ ਯਿਸੂ ਦੀ ਗਵਾਹੀ ਦੇ ਕਾਰਨ ਅਤੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਵੱਢੇ ਗਏ ਸਨ ਅਤੇ ਜਿਨ੍ਹਾਂ ਉਸ ਦਰਿੰਦੇ ਦੀ ਜਾਂ ਉਹ ਦੀ ਮੂਰਤੀ ਦੀ ਪੂਜਾ ਨਹੀਂ ਕੀਤੀ ਸੀ ਅਤੇ ਉਹ ਦਾਗ ਆਪਣੇ ਮੱਥੇ ਅਤੇ ਆਪਣੇ ਹੱਥ ਉੱਤੇ ਨਹੀਂ ਲੁਆਇਆ ਸੀ। ਉਹ ਜਿਉਂਦੇ ਹੋ ਗਏ ਅਤੇ ਹਜ਼ਾਰ ਸਾਲ ਮਸੀਹ ਦੇ ਨਾਲ ਰਾਜ ਕਰਦੇ ਰਹੇ।