TSK

TSK · ਦਾਨੀਏਲ 7:4

مراجع Treasury of Scripture Knowledge في ਪੰਜਾਬੀ IRV.

العودة إلى المقطع

ਸ਼ਾਊਲ ਅਤੇ ਯੋਨਾਥਾਨ ਆਪਣੇ ਜੀਵਨ ਭਰ ਸਾਰਿਆਂ ਦੇ ਪਿਆਰੇ ਅਤੇ ਮਨਭਾਉਂਦੇ ਸਨ, ਅਤੇ ਉਹ ਆਪਣੀ ਮੌਤ ਵੇਲੇ ਵੀ ਵੱਖਰੇ ਨਾ ਹੋਏ। ਉਹ ਉਕਾਬਾਂ ਨਾਲੋਂ ਵੀ ਤੇਜ਼, ਅਤੇ ਬੱਬਰ ਸ਼ੇਰ ਨਾਲੋਂ ਵੀ ਤਕੜੇ ਸਨ।

ਹੇ ਯਹੋਵਾਹ, ਉਹਨਾਂ ਨੂੰ ਭੈਜਲ ਪਾ, ਪਰਾਈਆਂ ਕੌਮਾਂ ਆਪਣੇ ਆਪ ਨੂੰ ਨਿਰਾ ਇਨਸਾਨ ਹੀ ਜਾਣਨ। ਸਲਹ।

ਤੂੰ ਆਪਣੇ ਦਿਲ ਵਿੱਚ ਆਖਿਆ ਕਿ ਮੈਂ ਅਕਾਸ਼ ਉੱਤੇ ਚੜ੍ਹ ਜਾਂਵਾਂਗਾ, ਪਰਮੇਸ਼ੁਰ ਦੇ ਤਾਰਿਆਂ ਤੋਂ ਉਤਾਹਾਂ, ਮੈਂ ਆਪਣਾ ਸਿੰਘਾਸਣ ਉੱਚਾ ਕਰਾਂਗਾ, ਅਤੇ ਮੈਂ ਮੰਡਲੀ ਦੇ ਪਰਬਤ ਉੱਤੇ ਉੱਤਰ ਦੀਆਂ ਹੱਦਾਂ ਵਿੱਚ ਬੈਠਾਂਗਾ।

¶ ਵੇਖ ਉਹ ਬੱਦਲਾਂ ਵਾਂਗੂੰ ਆ ਰਿਹਾ ਹੈ, ਉਹ ਦੇ ਰਥ ਵਾਵਰੋਲੇ ਵਾਂਗੂੰ ਹਨ, ਉਹ ਦੇ ਘੋੜੇ ਉਕਾਬਾਂ ਨਾਲੋਂ ਤੇਜ ਹਨ, ਹਾਏ ਸਾਨੂੰ! ਅਸੀਂ ਬਰਬਾਦ ਹੋ ਗਏ!

ਬੱਬਰ ਸ਼ੇਰ ਵਾਂਗੂੰ ਉਸ ਆਪਣੇ ਘੁਰਨੇ ਨੂੰ ਛੱਡ ਦਿੱਤਾ ਹੈ, ਕਿਉਂ ਜੋ ਉਹਨਾਂ ਦਾ ਦੇਸ ਵਿਰਾਨ ਹੋ ਗਿਆ, ਉਸ ਡਾਢੇ ਅਨ੍ਹੇਰ ਦੇ ਕਾਰਨ, ਅਤੇ ਉਹ ਦੇ ਡਾਢੇ ਕ੍ਰੋਧ ਦੇ ਕਾਰਨ।

ਵੇਖੋ, ਉਹ ਬਬਰ ਸ਼ੇਰ ਵਾਂਗੂੰ ਯਰਦਨ ਦੇ ਜੰਗਲ ਵਿੱਚੋਂ ਨਿੱਕਲ ਕੇ ਇੱਕ ਪੱਕੇ ਵਸੇਬੇ ਉੱਤੇ ਆਵੇਗਾ ਕਿਉਂ ਜੋ ਮੈਂ ਅਚਾਨਕ ਉਹਨਾਂ ਨੂੰ ਉੱਥੋਂ ਨਠਾ ਦਿਆਂਗਾ ਅਤੇ ਉਹ ਨੂੰ ਜਿਹੜਾ ਚੁਣਿਆ ਹੋਇਆ ਹੈ ਮੈਂ ਉਸ ਦੇ ਉੱਤੇ ਠਹਿਰਾਵਾਂਗਾ ਕਿਉਂ ਜੋ ਮੇਰੇ ਵਰਗਾ ਕੌਣ ਹੈ? ਅਤੇ ਕੌਣ ਮੇਰੇ ਲਈ ਵੇਲਾ ਠਹਿਰਾਵੇਗਾ? ਕਿਹੜਾ ਅਯਾਲੀ ਮੇਰੇ ਅੱਗੇ ਖਲੋ ਸਕੇਗਾ?

ਸਾਡਾ ਪਿੱਛਾ ਕਰਨ ਵਾਲੇ ਅਕਾਸ਼ ਦੇ ਉਕਾਬਾਂ ਨਾਲੋਂ ਵੀ ਤੇਜ਼ ਸਨ, ਉਹ ਪਹਾੜਾਂ ਦੇ ਉੱਤੇ ਸਾਡੇ ਪਿੱਛੇ ਭੱਜੇ, ਉਹ ਉਜਾੜ ਵਿੱਚ ਸਾਡੀ ਘਾਤ ਵਿੱਚ ਬੈਠੇ ਸਨ।

ਹੇ ਮਨੁੱਖ ਦੇ ਪੁੱਤਰ, ਤੂੰ ਸੂਰ ਦੇ ਪ੍ਰਧਾਨ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੇਰਾ ਦਿਲ ਹੰਕਾਰੀ ਹੋਇਆ, ਅਤੇ ਤੂੰ ਆਖਿਆ, ਕਿ ਮੈਂ ਦੇਵਤਾ ਹਾਂ, ਮੈਂ ਸਾਗਰਾਂ ਦੇ ਵਿਚਕਾਰ ਪਰਮੇਸ਼ੁਰ ਦੀ ਗੱਦੀ ਤੇ ਬੈਠਾ ਹਾਂ ਅਤੇ ਤੂੰ ਆਪਣਾ ਮਨ ਪਰਮੇਸ਼ੁਰ ਦੇ ਮਨ ਵਰਗਾ ਬਣਾਉਂਦਾ ਹੈਂ, ਭਾਵੇਂ ਤੂੰ ਦੇਵਤਾ ਨਹੀਂ ਸਗੋਂ ਮਨੁੱਖ ਹੈਂ।

ਜਿੱਥੇ ਕਿਤੇ ਮਨੁੱਖ ਦੀ ਵੰਸ਼ ਵੱਸਦੀ ਹੈ ਉਸ ਨੇ ਖੇਤ ਦੇ ਜਾਨਵਰ ਅਤੇ ਅਕਾਸ਼ ਦੇ ਪੰਛੀ ਤੁਹਾਡੇ ਹੱਥ ਵਿੱਚ ਕਰ ਕੇ ਤੁਹਾਨੂੰ ਉਨਾਂ ਸਭਨਾਂ ਦਾ ਅਧਿਕਾਰੀ ਬਣਾਇਆ ਹੈ। ਉਹੀ ਸੋਨੇ ਦਾ ਸਿਰ ਤੁਸੀਂ ਹੋ।

ਉਸੇ ਵੇਲੇ ਮੇਰੀ ਸਮਝ ਮੇਰੇ ਵਿੱਚ ਫਿਰ ਮੁੜ ਆਈ, ਮੇਰੇ ਰਾਜ ਦੇ ਪਰਤਾਪ ਲਈ ਮੇਰਾ ਆਦਰ, ਮੇਰਾ ਦਬਕਾ ਫਿਰ ਮੇਰੇ ਵਿੱਚ ਆ ਗਿਆ, ਮੇਰੇ ਸਲਾਹਕਾਰਾਂ ਤੇ ਪਰਧਾਨਾਂ ਨੇ ਮੈਨੂੰ ਫਿਰ ਲੱਭ ਲਿਆ, ਮੈਂ ਆਪਣੇ ਰਾਜ ਵਿੱਚ ਕਾਇਮ ਹੋ ਗਿਆ ਅਤੇ ਚੰਗਾ ਪਰਤਾਪ ਮੈਨੂੰ ਮਿਲਦਾ ਜਾਂਦਾ ਸੀ।

ਬਾਕੀ ਦਰਿੰਦਿਆਂ ਦਾ ਰਾਜ ਵੀ ਉਹਨਾਂ ਤੋਂ ਲਿਆ ਗਿਆ ਪਰ ਇੱਕ ਵੇਲੇ ਅਤੇ ਇੱਕ ਸਮੇਂ ਤੋੜੀਂ ਉਹਨਾਂ ਨੂੰ ਜਿੰਦ ਦਿੱਤੀ ਗਈ।

ਮਧ ਧੋਖਾ ਦੇਣ ਵਾਲੀ ਹੈ, ਹੰਕਾਰੀ ਪੁਰਖ ਘਰ ਵਿੱਚ ਨਹੀਂ ਰਹਿੰਦਾ, ਉਹ ਪਤਾਲ ਵਾਂਗੂੰ ਆਪਣੀ ਲਾਲਸਾ ਵਧਾਉਂਦਾ ਹੈ ਅਤੇ ਉਹ ਮੌਤ ਵਰਗਾ ਹੈ ਅਤੇ ਉਹ ਕਦੇ ਨਹੀਂ ਰੱਜਦਾ, ਉਹ ਆਪਣੇ ਲਈ ਸਾਰੀਆਂ ਕੌਮਾਂ ਨੂੰ ਇਕੱਠਿਆਂ ਕਰਦਾ ਹੈ ਅਤੇ ਆਪਣੇ ਲਈ ਸਾਰੀਆਂ ਉੱਮਤਾਂ ਦੇ ਢੇਰ ਲਾਉਂਦਾ ਹੈ।