ਉਸ ਨੇ ਫੇਰ ਆਖਿਆ, ਇਸ ਲਈ ਤੁਸੀਂ ਯਹੋਵਾਹ ਦਾ ਬਚਨ ਸੁਣੋ। ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ਉੱਤੇ ਬੈਠਿਆਂ ਦੇਖਿਆ ਅਤੇ ਸਵਰਗ ਦੀ ਸਾਰੀ ਸੈਨਾਂ ਉਹ ਦੇ ਸੱਜੇ ਅਤੇ ਖੱਬੇ ਖੜ੍ਹੀ ਸੀ।
TSK
TSK · ਦਾਨੀਏਲ 7:9
مراجع Treasury of Scripture Knowledge في ਪੰਜਾਬੀ IRV.
ਉਸ ਤੋਂ ਪਹਿਲਾਂ ਕਿ ਪਰਬਤ ਉਤਪਤ ਹੋਏ, ਅਤੇ ਧਰਤੀ ਅਤੇ ਜਗਤ ਨੂੰ ਤੂੰ ਰਚਿਆ, ਆਦ ਤੋਂ ਅੰਤ ਤੱਕ ਤੂੰ ਹੀ ਪਰਮੇਸ਼ੁਰ ਹੈਂ।
ਮੈਂ ਆਖਿਆ, ਹੇ ਮੇਰੇ ਪਰਮੇਸ਼ੁਰ, ਮੇਰੀ ਅੱਧੀ ਆਯੂ ਵਿੱਚ ਮੈਨੂੰ ਉਠਾ ਨਾ ਲੈ, ਪੀੜ੍ਹੀਓਂ ਪੀੜ੍ਹੀ ਤੇਰੇ ਵਰ੍ਹੇ ਹਨ!
¶ ਉੱਜ਼ੀਯਾਹ ਰਾਜਾ ਦੀ ਮੌਤ ਦੇ ਸਾਲ ਮੈਂ ਪ੍ਰਭੂ ਨੂੰ ਬਹੁਤ ਉੱਚੇ ਸਿੰਘਾਸਣ ਉੱਤੇ ਬਿਰਾਜਮਾਨ ਵੇਖਿਆ ਅਤੇ ਉਹ ਦੇ ਬਸਤਰ ਦੇ ਪੱਲੇ ਨਾਲ ਭਵਨ ਭਰ ਗਿਆ।
ਮੈਂ ਏਲਾਮ ਵਿੱਚ ਆਪਣਾ ਸਿੰਘਾਸਣ ਰੱਖਾਂਗਾ ਅਤੇ ਉੱਥੋਂ ਰਾਜਾ ਅਤੇ ਸਰਦਾਰਾਂ ਨੂੰ ਨਾਸ ਕਰਾਂਗਾ, ਯਹੋਵਾਹ ਦਾ ਵਾਕ ਹੈ
ਉਹਨਾਂ ਪਹੀਆਂ ਦਾ ਰੂਪ ਅਤੇ ਬਣਾਵਟ ਇਹ ਸੀ: ਹਰੇਕ ਪਹੀਆ ਪੁਖਰਾਜ ਵਾਂਗੂੰ ਚਮਕਦਾ ਸੀ ਅਤੇ ਉਹ ਚਾਰੇ ਇੱਕੋ ਜਿਹੇ ਸਨ; ਉਹ ਇਸ ਤਰ੍ਹਾਂ ਦਿਖਾਈ ਦਿੰਦੇ ਸਨ ਜਿਵੇਂ ਇੱਕ ਪਹੀਆ ਦੂਸਰੇ ਪਹੀਏ ਦੇ ਵਿੱਚ ਹੋਵੇ।
ਉਹ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ, ਆਖਿਆ ਕਿ ਉਹਨਾਂ ਘੁੰਮਣ ਵਾਲੇ ਪਹੀਆਂ ਦੇ ਅੰਦਰ ਜਾ, ਜੋ ਕਰੂਬੀਆਂ ਦੇ ਥੱਲੇ ਹਨ ਅਤੇ ਅੱਗ ਦੇ ਅੰਗਿਆਰੇ ਜਿਹੜੇ ਕਰੂਬੀਆਂ ਦੇ ਵਿਚਾਲੇ ਹਨ ਮੁੱਠ ਭਰ ਕੇ ਚੁੱਕ ਅਤੇ ਸ਼ਹਿਰ ਦੇ ਉੱਪਰ ਖਿਲਾਰ ਦੇ, ਤਾਂ ਉਹ ਮੇਰੇ ਵੇਖਦਿਆਂ ਅੰਦਰ ਗਿਆ।
ਉਹਨਾਂ ਰਾਜਿਆਂ ਦੇ ਦਿਨਾਂ ਵਿੱਚ ਅਕਾਸ਼ ਦਾ ਪਰਮੇਸ਼ੁਰ ਇੱਕ ਰਾਜ ਖੜਾ ਕਰੇਗਾ ਜਿਹੜਾ ਸਦਾ ਤੱਕ ਨਾ ਖ਼ਤਮ ਹੋਵੇਗਾ, ਅਤੇ ਉਸ ਦੀ ਹੁਕਮਰਾਨੀ ਦੂਜੇ ਲੋਕਾਂ ਲਈ ਛੱਡੀ ਨਾ ਜਾਵੇਗੀ ਸਗੋਂ ਉਹ ਇਹਨਾਂ ਸਾਰੀਆਂ ਪਾਤਸ਼ਾਹੀਆਂ ਨੂੰ ਚੂਰ-ਚੂਰ ਕਰ ਕੇ ਸੱਤਿਆਨਾਸ ਕਰੇਗਾ ਪਰ ਆਪ ਸਦਾ ਤੱਕ ਕਾਇਮ ਰਹੇਗਾ।
ਜਦ ਤੱਕ ਅੱਤ ਪ੍ਰਾਚੀਨ ਨਾ ਆਇਆ ਅਤੇ ਅੱਤ ਮਹਾਨ ਦੇ ਸੰਤਾਂ ਦਾ ਨਿਆਂ ਨਾ ਦਿੱਤਾ ਗਿਆ ਅਤੇ ਵੇਲਾ ਨਾ ਆ ਪਹੁੰਚਿਆ ਕਿ ਸੰਤ ਰਾਜ ਵਾਲੇ ਹੋਣ।
¶ ਹੇ ਮੇਰੇ ਪ੍ਰਭੂ ਯਹੋਵਾਹ, ਹੇ ਮੇਰੇ ਪਵਿੱਤਰ ਪਰਮੇਸ਼ੁਰ, ਕੀ ਤੂੰ ਸਦੀਪਕ ਕਾਲ ਤੋਂ ਨਹੀਂ ਹੈਂ? ਇਸ ਕਾਰਨ ਅਸੀਂ ਨਹੀਂ ਮਰਾਂਗੇ। ਹੇ ਯਹੋਵਾਹ, ਤੂੰ ਉਹਨਾਂ ਨੂੰ ਨਿਆਂ ਕਰਨ ਲਈ ਠਹਿਰਾਇਆ ਹੈ ਅਤੇ ਹੇ ਚੱਟਾਨ, ਤੂੰ ਉਹਨਾਂ ਨੂੰ ਸਜ਼ਾ ਦੇਣ ਲਈ ਨਿਯੁਕਤ ਕੀਤਾ ਹੈ।
ਅਤੇ ਉਹ ਦੇ ਕੱਪੜੇ ਚਮਕਣ ਲੱਗੇ ਅਤੇ ਅਜਿਹੇ ਚਿੱਟੇ ਹੋ ਗਏ ਕਿ ਸੰਸਾਰ ਵਿੱਚ ਕੋਈ ਵੀ ਧੋਬੀ ਓਹੋ ਜਿਹੇ ਚਿੱਟੇ ਨਹੀਂ ਕਰ ਸਕਦਾ।
ਉਹ ਪਰਮੇਸ਼ੁਰ ਦੇ ਸੱਜੇ ਹੱਥ ਅੱਤ ਉੱਚਾ ਹੋ ਕੇ, ਪਿਤਾ ਤੋਂ ਪਵਿੱਤਰ ਆਤਮਾ ਦਾ ਵਾਇਦਾ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ, ਤੁਹਾਡੇ ਉੱਤੇ, ਵਹਾ ਦਿੱਤਾ।
ਅਤੇ ਮੈਂ ਉਸ ਵਿੱਚ ਪਾਇਆ ਜਾਂਵਾਂ, ਅਤੇ ਮੇਰੀ ਆਪਣੀ ਧਾਰਮਿਕਤਾ ਨਾਲ ਨਹੀਂ, ਜਿਹੜਾ ਬਿਵਸਥਾ ਤੋਂ ਹੁੰਦੀ ਹੈ, ਸਗੋਂ ਉਸ ਧਾਰਮਿਕਤਾ ਦੇ ਨਾਲ, ਜੋ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਪ੍ਰਾਪਤ ਹੁੰਦੀ ਹੈ, ਅਤੇ ਉਸ ਧਾਰਮਿਕਤਾ ਨਾਲ ਜੋ ਪਰਮੇਸ਼ੁਰ ਦੀ ਵੱਲੋਂ ਵਿਸ਼ਵਾਸ ਦੇ ਰਾਹੀਂ ਪ੍ਰਾਪਤ ਹੁੰਦੀ ਹੈ।
ਅਮਰਤਾ ਇਕੱਲੇ ਉਸੇ ਦੀ ਹੈ ਅਤੇ ਉਹ ਅਣਪੁੱਜ ਜੋਤ ਵਿੱਚ ਵੱਸਦਾ ਹੈ ਅਤੇ ਮਨੁੱਖਾਂ ਵਿੱਚੋਂ ਕਿਸੇ ਨੇ ਉਸ ਨੂੰ ਨਹੀਂ ਵੇਖਿਆ, ਨਾ ਉਹ ਕਿਸੇ ਤੋਂ ਵੇਖਿਆ ਜਾ ਸਕਦਾ ਹੈ, ਉਸੇ ਦਾ ਆਦਰ ਅਤੇ ਪਰਾਕਰਮ ਸਦਾ ਹੀ ਹੋਵੇ। ਆਮੀਨ।
¶ ਅਤੇ ਉਹ ਸਮਾਚਾਰ ਜਿਹੜਾ ਅਸੀਂ ਉਹ ਦੇ ਕੋਲੋਂ ਸੁਣਿਆ ਹੈ ਅਤੇ ਤੁਹਾਨੂੰ ਵੀ ਸੁਣਾਉਂਦੇ ਹਾਂ ਸੋ ਇਹ ਹੈ ਜੋ ਪਰਮੇਸ਼ੁਰ ਚਾਨਣ ਹੈ ਅਤੇ ਹਨ੍ਹੇਰਾ ਉਹ ਦੇ ਵਿੱਚ ਬਿਲਕੁਲ ਨਹੀਂ।
ਭਈ ਤੁਸੀਂ ਰਾਜਿਆਂ ਦਾ ਮਾਸ, ਫੌਜ ਦੇ ਸਰਦਾਰਾਂ ਦਾ ਮਾਸ, ਮਹਾਂ ਬਲੀਆਂ ਦਾ ਮਾਸ, ਘੋੜਿਆਂ ਨਾਲੇ ਉਨ੍ਹਾਂ ਦੇ ਸਵਾਰਾਂ ਦਾ ਮਾਸ ਅਤੇ ਕੀ ਅਜ਼ਾਦਾਂ ਕੀ ਗੁਲਾਮਾਂ, ਕੀ ਛੋਟਿਆਂ ਕੀ ਵੱਡਿਆਂ, ਸਭਨਾਂ ਦਾ ਮਾਸ ਖਾਓ!