TSK

TSK · ਦਾਨੀਏਲ 8:26

مراجع Treasury of Scripture Knowledge في ਪੰਜਾਬੀ IRV.

العودة إلى المقطع

ਹੇ ਮਨੁੱਖ ਦੇ ਪੁੱਤਰ, ਵੇਖ, ਇਸਰਾਏਲ ਦਾ ਘਰਾਣਾ ਆਖਦਾ ਹੈ ਕਿ ਜਿਹੜਾ ਦਰਸ਼ਣ ਉਸ ਵੇਖਿਆ ਹੈ, ਬਹੁਤ ਸਮੇਂ ਬਾਅਦ ਪੂਰਾ ਹੋਵੇਗਾ ਅਤੇ ਇਹ ਭਵਿੱਖਬਾਣੀ ਦੂਰ ਦੇ ਸਮਿਆਂ ਲਈ ਹੈ।

¶ ਫ਼ਾਰਸ ਦੇ ਪਾਤਸ਼ਾਹ ਕੋਰਸ਼ ਦੇ ਤੀਜੇ ਸਾਲ ਵਿੱਚ ਦਾਨੀਏਲ ਨੂੰ ਜਿਹ ਦਾ ਨਾਮ ਬੇਲਟਸ਼ੱਸਰ ਕਹਿੰਦੇ ਸਨ, ਇੱਕ ਗੱਲ ਪ੍ਰਗਟ ਹੋਈ ਅਤੇ ਉਹ ਗੱਲ ਸੱਚ ਸੀ ਕਿ ਬਹੁਤ ਵੱਡੀ ਜੰਗ ਹੋਵੇਗੀ ਅਤੇ ਉਹ ਨੇ ਉਸ ਗੱਲ ਨੂੰ ਅਤੇ ਉਸ ਦਰਸ਼ਣ ਦੇ ਅਰਥ ਨੂੰ ਸਮਝ ਲਿਆ।

ਪਰ ਤੂੰ ਹੇ ਦਾਨੀਏਲ, ਇਹਨਾਂ ਗੱਲਾਂ ਨੂੰ ਅਤੇ ਪੋਥੀ ਉੱਤੇ ਅੰਤ ਸਮੇਂ ਤੱਕ ਮੋਹਰ ਲਾ ਕੇ ਬੰਦ ਰੱਖ। ਬਥੇਰੇ ਇੱਧਰ-ਉੱਧਰ ਭੱਜਣਗੇ ਅਤੇ ਗਿਆਨ ਵਧੇਗਾ।

ਅਤੇ ਮੈਂ ਉਹ ਨੂੰ ਆਖਿਆ, ਤੂੰ ਬਹੁਤ ਦਿਨਾਂ ਤੱਕ ਮੇਰੇ ਨਾਲ ਵੱਸੇਂਗੀ, ਤੂੰ ਨਾ ਵਿਭਚਾਰ ਕਰੇਂਗੀ, ਨਾ ਕਿਸੇ ਹੋਰ ਮਨੁੱਖ ਦੀ ਪਤਨੀ ਹੋਵੇਂਗੀ, ਅਤੇ ਮੈਂ ਵੀ ਤੇਰਾ ਹੀ ਹੋ ਕੇ ਰਹਾਂਗਾ।

¶ ਤਾਂ ਉਸ ਮੈਨੂੰ ਆਖਿਆ ਕਿ ਇਸ ਪੋਥੀ ਦੇ ਅਗੰਮ ਵਾਕ ਦੀਆਂ ਬਾਣੀਆਂ ਉੱਤੇ ਮੋਹਰ ਨਾ ਲਾ, ਕਿਉਂ ਜੋ ਸਮਾਂ ਨੇੜੇ ਹੈ!