¶ ਜਦ ਯਹੋਸ਼ੁਆ ਯਰੀਹੋ ਦੇ ਕੋਲ ਸੀ ਅਤੇ ਉਸ ਆਪਣੀਆਂ ਅੱਖੀਆਂ ਉਤਾਹਾਂ ਚੁੱਕ ਕੇ ਵੇਖਿਆ ਤਾਂ ਵੇਖੋ, ਇੱਕ ਮਨੁੱਖ ਹੱਥ ਵਿੱਚ ਨੰਗੀ ਤਲਵਾਰ ਲਈ ਉਹ ਦੇ ਸਾਹਮਣੇ ਖੜ੍ਹਾ ਸੀ ਤਾਂ ਯਹੋਸ਼ੁਆ ਉਸ ਦੇ ਕੋਲ ਗਿਆ ਅਤੇ ਉਸ ਨੂੰ ਆਖਿਆ, “ਕੀ ਤੂੰ ਸਾਡੀ ਵੱਲ ਹੈਂ ਜਾਂ ਸਾਡੇ ਵੈਰੀਆਂ ਵੱਲ?”
TSK
TSK · ਦਾਨੀਏਲ 8:3
مراجع Treasury of Scripture Knowledge في ਪੰਜਾਬੀ IRV.
¶ “ਫ਼ਾਰਸ ਦਾ ਰਾਜਾ ਕੋਰਸ਼ ਇਹ ਫਰਮਾਉਂਦਾ ਹੈ, ਅਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਹਨ ਅਤੇ ਉਸ ਨੇ ਆਪ ਮੈਨੂੰ ਹਿਦਾਇਤ ਦਿੱਤੀ ਹੈ ਕਿ ਯਹੂਦਾਹ ਦੇ ਯਰੂਸ਼ਲਮ ਵਿੱਚ ਉਸ ਦੇ ਲਈ ਇੱਕ ਭਵਨ ਬਣਾਵਾਂ।
ਤਦ ਉਸ ਨੇ ਆਪਣੇ ਰਾਜ ਦੇ ਤੀਸਰੇ ਸਾਲ ਵਿੱਚ ਆਪਣਿਆਂ ਸਾਰਿਆਂ ਹਾਕਮਾਂ ਅਤੇ ਅਧਿਕਾਰੀਆਂ ਦੀ ਦਾਵਤ ਕੀਤੀ। ਫ਼ਾਰਸ ਅਤੇ ਮਾਦਾ ਦੇ ਸੈਨਾਪਤੀ ਅਤੇ ਸੂਬਿਆਂ ਦੇ ਪ੍ਰਧਾਨ ਅਤੇ ਹਾਕਮ ਵੀ ਉੱਥੇ ਹਾਜ਼ਰ ਸਨ।
ਕਸ਼ਟ ਦੀਆਂ ਗੱਲਾਂ ਦਾ ਇੱਕ ਦਰਸ਼ਣ ਮੈਨੂੰ ਵਿਖਾਇਆ ਗਿਆ, - ਛਲੀਆ ਛਲਦਾ, ਲੁਟੇਰਾ ਲੁੱਟਦਾ! ਹੇ ਏਲਾਮ, ਚੜ੍ਹਾਈ ਕਰ! ਹੇ ਮਾਦਈ, ਘੇਰ ਲੈ! ਮੈਂ ਉਸ ਦਾ ਸਾਰਾ ਹੂੰਗਣਾ ਮੁਕਾ ਦਿੰਦਾ ਹਾਂ।
ਤੀਰਾਂ ਨੂੰ ਤਿੱਖਾ ਕਰੋ, ਢਾਲਾਂ ਨੂੰ ਤਕੜਾਈ ਨਾਲ ਫੜੋ! ਯਹੋਵਾਹ ਨੇ ਮਾਦੀ ਰਾਜਿਆਂ ਦੀ ਰੂਹ ਨੂੰ ਪਰੇਰਿਆ ਹੈ, ਕਿਉਂ ਜੋ ਉਸ ਦਾ ਪਰੋਜਨ ਬਾਬਲ ਦੇ ਉਜਾੜ ਦੇਣ ਦਾ ਹੈ, ਇਹ ਯਹੋਵਾਹ ਦਾ ਬਦਲਾ, ਹਾਂ, ਉਹ ਦੀ ਹੈਕਲ ਦਾ ਬਦਲਾ ਹੈ!
ਅਤੇ ਦਾਰਾ ਮਾਦੀ ਨੇ ਬਾਹਠ ਸਾਲ ਦੀ ਉਮਰ ਵਿੱਚ ਰਾਜ ਲੈ ਲਿਆ।
ਅਤੇ ਫਿਰ ਕੀ ਵੇਖਦਾ ਹਾਂ ਜੋ ਦੂਜਾ ਦਰਿੰਦਾ ਰਿੱਛ ਵਰਗਾ ਸੀ। ਉਹ ਇੱਕ ਪਾਸੇ ਵੱਲ ਖੜਾ ਹੋ ਗਿਆ ਅਤੇ ਉਹ ਦੇ ਮੂੰਹ ਵਿੱਚ ਉਹ ਦੇ ਦੰਦਾਂ ਦੇ ਵਿਚਕਾਰ ਤਿੰਨ ਪਸਲੀਆਂ ਸਨ। ਉਹਨਾਂ ਨੇ ਉਸ ਨੂੰ ਆਖਿਆ ਕਿ ਉੱਠ ਅਤੇ ਢੇਰ ਸਾਰਾ ਮਾਸ ਖਾਹ!
ਮੈਂ ਅੱਖਾਂ ਚੁੱਕ ਕੇ ਦੇਖਿਆ ਅਤੇ ਕੀ ਵੇਖਦਾ ਹਾਂ ਜੋ ਇੱਕ ਮਨੁੱਖ ਸੂਤੀ ਕੱਪੜੇ ਪਾਏ ਹੋਏ ਜਿਹ ਦੇ ਲੱਕ ਨਾਲ ਊਫਾਜ਼ ਦੇ ਕੁੰਦਨ ਸੋਨੇ ਦੀ ਪੇਟੀ ਬੰਨੀ ਹੋਈ ਖੜ੍ਹਾ ਹੈ।
¶ ਫੇਰ ਮੈਂ ਅੱਖਾਂ ਚੁੱਕ ਕੇ ਦੇਖਿਆ ਤਾਂ ਵੇਖੋ, ਇੱਕ ਮਨੁੱਖ ਦੇ ਹੱਥ ਵਿੱਚ ਨਾਪਣ ਵਾਲੀ ਰੱਸੀ ਸੀ।
¶ ਤਦ ਉਹ ਦੂਤ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ, ਬਾਹਰ ਆਇਆ ਅਤੇ ਉਸ ਨੇ ਮੈਨੂੰ ਕਿਹਾ, ਤੂੰ ਆਪਣੀਆਂ ਅੱਖਾਂ ਚੁੱਕ ਕੇ ਦੇਖ! ਉਹ ਕੀ ਹੈ ਜੋ ਬਾਹਰ ਨੂੰ ਨਿੱਕਲਦਾ ਹੈ?
¶ ਮੈਂ ਫਿਰ ਅੱਖਾਂ ਚੁੱਕ ਕੇ ਦੇਖਿਆ ਤਾਂ ਵੇਖੋ, ਦੋ ਪਹਾੜਾਂ ਦੇ ਵਿੱਚੋਂ ਚਾਰ ਰਥ ਬਾਹਰ ਨੂੰ ਨਿੱਕਲ ਰਹੇ ਸਨ ਅਤੇ ਉਹ ਪਰਬਤ ਪਿੱਤਲ ਦੇ ਪਰਬਤ ਸਨ।