TSK

TSK · ਦਾਨੀਏਲ 9:12

مراجع Treasury of Scripture Knowledge في ਪੰਜਾਬੀ IRV.

العودة إلى المقطع

ਤੂੰ ਆਪਣੇ ਦਾਸ ਨੂੰ ਸੁਣਨ ਵਾਲਾ ਮਨ ਦੇ ਕਿ ਉਹ ਤੇਰੀ ਪਰਜਾ ਦਾ ਨਿਆਂ ਕਰ ਸਕੇ, ਇਸ ਲਈ ਕਿ ਮੈਂ ਭਲੇ ਅਤੇ ਬੁਰੇ ਨੂੰ ਸਮਝਾਂ ਕਿਉਂ ਜੋ ਤੇਰੀ ਐਨੀ ਵੱਡੀ ਪਰਜਾ ਦਾ ਨਿਆਂ ਕੌਣ ਕਰ ਸਕਦਾ ਹੈ?

ਜੋ ਦਰਬਾਰੀਆਂ ਨੂੰ ਨੰਗੇ ਪੈਰੀਂ ਤੁਰਾਉਂਦਾ ਹੈ, ਅਤੇ ਨਿਆਂਈਆਂ ਨੂੰ ਮੂਰਖ ਬਣਾ ਦਿੰਦਾ ਹੈ।

ਤੁਸੀਂ ਕਦ ਤੋੜੀ ਟੇਡਾ ਨਿਆਂ ਕਰੋਗੇ, ਅਤੇ ਦੁਸ਼ਟਾਂ ਦਾ ਪੱਖਪਾਤ ਕਰੋਗੇ? ਸਲਹ।

ਮੇਰੇ ਹੀ ਕਾਰਨ ਸਰਦਾਰ ਸਰਦਾਰੀ ਕਰਦੇ ਹਨ, ਨਾਲੇ ਧਰਤੀ ਦੇ ਪਤਵੰਤੇ ਅਤੇ ਸਾਰੇ ਨਿਆਈਂ ਵੀ।

ਮੈਂ ਆਪਣੇ ਦਾਸ ਦੇ ਬਚਨ ਕਾਇਮ ਰੱਖਦਾ, ਅਤੇ ਆਪਣੇ ਦੂਤਾਂ ਦੀ ਯੋਜਨਾ ਪੂਰੀ ਕਰਦਾ ਹਾਂ, ਮੈਂ ਯਰੂਸ਼ਲਮ ਦੇ ਵਿਖੇ ਆਖਦਾ ਹਾਂ, ਉਹ ਆਬਾਦ ਹੋ ਜਾਵੇਗਾ, ਅਤੇ ਯਹੂਦਾਹ ਦੇ ਸ਼ਹਿਰਾਂ ਦੇ ਵਿਖੇ, ਉਹ ਉਸਾਰੇ ਜਾਣਗੇ ਅਤੇ ਮੈਂ ਉਨ੍ਹਾਂ ਦੇ ਖੰਡਰਾਂ ਨੂੰ ਖੜ੍ਹਾ ਕਰਾਂਗਾ, -

ਜਾ, ਤੂੰ ਅਬਦ-ਮਲਕ ਕੂਸ਼ੀ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਵੇਖ, ਮੇਰੀਆਂ ਗੱਲਾਂ ਇਸ ਸ਼ਹਿਰ ਦੇ ਬਾਰੇ ਬੁਰਿਆਈ ਲਈ ਹੋਣਗੀਆਂ ਪਰ ਭਲਿਆਈ ਲਈ ਨਹੀਂ ਅਤੇ ਉਹ ਉਸ ਦਿਨ ਤੇਰੇ ਸਾਹਮਣੇ ਪੂਰੀਆਂ ਹੋਣਗੀਆਂ

¶ ਹੇ ਸਾਰੇ ਲੰਘਣ ਵਾਲਿਓ! ਕੀ ਇਹ ਤੁਹਾਡੇ ਲਈ ਕੁਝ ਨਹੀਂ ਹੈ? ਧਿਆਨ ਦਿਓ ਅਤੇ ਵੇਖੋ, ਕੀ ਮੇਰੇ ਦੁੱਖ ਵਰਗਾ ਕੋਈ ਹੋਰ ਦੁੱਖ ਹੈ ਜੋ ਮੇਰੇ ਉੱਤੇ ਆਣ ਪਿਆ ਹੈ, ਜਿਸ ਨੂੰ ਯਹੋਵਾਹ ਨੇ ਆਪਣੇ ਭੜਕਦੇ ਕ੍ਰੋਧ ਦੇ ਦਿਨ ਮੇਰੇ ਉੱਤੇ ਪਾਇਆ ਹੈ?

ਯਹੋਵਾਹ ਨੇ ਉਹੋ ਕੀਤਾ, ਜੋ ਉਸ ਨੇ ਠਾਣਿਆ ਸੀ, ਉਸ ਨੇ ਆਪਣੇ ਬਚਨ ਨੂੰ ਪੂਰਾ ਕੀਤਾ, ਜਿਸ ਦਾ ਹੁਕਮ ਉਸ ਨੇ ਬੀਤੇ ਸਮਿਆਂ ਵਿੱਚ ਦਿੱਤਾ ਸੀ। ਉਸ ਨੇ ਤੈਨੂੰ ਢਾਹ ਦਿੱਤਾ ਅਤੇ ਤਰਸ ਨਾ ਖਾਧਾ, ਉਸ ਨੇ ਤੇਰੇ ਵੈਰੀਆਂ ਨੂੰ ਤੇਰੇ ਉੱਤੇ ਅਨੰਦ ਕਰਾਇਆ, ਉਸ ਨੇ ਤੇਰੇ ਵਿਰੋਧੀਆਂ ਦੇ ਸਿੰਗ ਨੂੰ ਉੱਚਾ ਕੀਤਾ ਹੈ।

ਮੈਂ ਤੇਰੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਤੇਰੇ ਨਾਲ ਉਹ ਕਰਾਂਗਾ, ਜੋ ਮੈਂ ਹੁਣ ਤੱਕ ਕਦੇ ਨਹੀਂ ਕੀਤਾ ਅਤੇ ਅੱਗੇ ਲਈ ਇਹੋ ਜਿਹਾ ਕਿਸੇ ਨਾਲ ਵੀ ਨਹੀਂ ਕਰਾਂਗਾ।

ਉਹ ਹਨੇਰੇ ਅਤੇ ਅੰਧਕਾਰ ਦਾ ਦਿਨ, ਸਗੋਂ ਬੱਦਲ ਅਤੇ ਘੁੱਪ ਹਨੇਰੇ ਦਾ ਦਿਨ ਹੈ! ਜਿਵੇਂ ਸਵੇਰ ਦੀ ਰੋਸ਼ਨੀ ਫੈਲਦੀ ਹੈ, ਉਸੇ ਤਰ੍ਹਾਂ ਪਹਾੜਾਂ ਉੱਤੇ ਇੱਕ ਵੱਡੀ ਅਤੇ ਤਕੜੀ ਕੌਮ ਫੈਲੀ ਹੋਈ ਹੈ, ਉਹਨਾਂ ਵਰਗੇ ਸਨਾਤਨ ਕਾਲ ਤੋਂ ਨਹੀਂ ਹੋਏ, ਫੇਰ ਅੱਗੇ ਨੂੰ ਪੀੜ੍ਹੀਓਂ ਪੀੜ੍ਹੀ ਸਾਲਾਂ ਤੱਕ ਨਹੀਂ ਹੋਣਗੇ!

ਪਰ ਮੇਰੇ ਬਚਨ ਅਤੇ ਮੇਰੀਆਂ ਬਿਧੀਆਂ, ਜਿਨ੍ਹਾਂ ਦਾ ਮੈਂ ਆਪਣੇ ਸੇਵਾਦਾਰ ਨਬੀਆਂ ਨੂੰ ਹੁਕਮ ਦਿੱਤਾ ਸੀ, ਕੀ ਉਹ ਤੁਹਾਡੇ ਪੁਰਖਿਆਂ ਉੱਤੇ ਪੂਰੀਆਂ ਨਹੀਂ ਹੋਈਆਂ? ਸਗੋਂ ਉਹ ਮੁੜੇ ਅਤੇ ਕਿਹਾ ਕਿ ਸੈਨਾਂ ਦੇ ਯਹੋਵਾਹ ਨੇ ਜਿਵੇਂ ਸਾਡੇ ਨਾਲ ਵਰਤਣਾ ਚਾਹਿਆ, ਉਸੇ ਤਰ੍ਹਾਂ ਸਾਡੇ ਰਾਹਾਂ ਅਤੇ ਸਾਡੇ ਕੰਮਾਂ ਦੇ ਅਨੁਸਾਰ ਸਾਡੇ ਨਾਲ ਵਰਤਾਓ ਕੀਤਾ।

‹ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਅਕਾਸ਼ ਅਤੇ ਧਰਤੀ ਟਲ ਨਾ ਜਾਣ, ਬਿਵਸਥਾ ਵਿੱਚੋਂ ਇੱਕ ਅੱਖਰ ਜਾਂ ਇੱਕ ਬਿੰਦੀ ਵੀ ਨਾ ਟਲੇਗੀ, ਜਦ ਤੱਕ ਸਭ ਕੁਝ ਪੂਰਾ ਨਾ ਹੋਵੇ।›

‹ਕਿਉਂਕਿ ਉਨ੍ਹਾ ਦਿਨਾਂ ਵਿੱਚ ਐਡਾ ਕਸ਼ਟ ਹੋਵੇਗਾ, ਜੋ ਸਰਿਸ਼ਟ ਦੇ ਮੁਢੋਂ ਪਰਮੇਸ਼ੁਰ ਨੇ ਸਾਜਿਆ ਹੈ ਨਾ ਹੁਣ ਤੱਕ ਹੋਇਆ ਅਤੇ ਨਾ ਕਦੇ ਹੋਵੇਗਾ।›

ਮੈਂ ਆਖਦਾ ਹਾਂ ਕਿ ਮਸੀਹ ਪਰਮੇਸ਼ੁਰ ਦੀ ਸਚਿਆਈ ਦੇ ਅਨੁਸਾਰ ਸੁੰਨਤੀਆਂ ਦਾ ਸੇਵਕ ਬਣਿਆ ਤਾਂ ਜੋ ਉਹ ਉਨ੍ਹਾਂ ਵਾਇਦਿਆਂ ਨੂੰ ਜਿਹੜੇ ਸਾਡੇ ਪਿਉ-ਦਾਦਿਆਂ ਨੂੰ ਦਿੱਤੇ ਹੋਏ ਸਨ ਪੂਰਾ ਕਰੇ।