¶ ਯਹੋਵਾਹ ਨੇ ਮੂਸਾ ਨੂੰ ਆਖਿਆ, ਹੁਣ ਤੂੰ ਵੇਖੇਂਗਾ ਕਿ ਮੈਂ ਫ਼ਿਰਊਨ ਨਾਲ ਕੀ ਕਰਾਂਗਾ ਕਿਉਂ ਜੋ ਉਹ ਮੇਰੇ ਹੱਥ ਦੇ ਬਲ ਕਾਰਨ ਉਨ੍ਹਾਂ ਨੂੰ ਜਾਣ ਦੇਵੇਗਾ ਸਗੋਂ ਹੱਥ ਦੇ ਬਲ ਨਾਲ ਉਹ ਉਨ੍ਹਾਂ ਨੂੰ ਆਪਣੇ ਦੇਸ ਵਿੱਚੋਂ ਕੱਢ ਦੇਵੇਗਾ।
TSK
TSK · ਦਾਨੀਏਲ 9:15
مراجع Treasury of Scripture Knowledge في ਪੰਜਾਬੀ IRV.
ਪਰ ਸੱਚ-ਮੁੱਚ ਮੈਂ ਤੈਨੂੰ ਇਸ ਕਰਕੇ ਖੜਾ ਕੀਤਾ ਅਤੇ ਇਸ ਕਰਕੇ ਤੈਨੂੰ ਆਪਣਾ ਬਲ ਵਿਖਾਇਆ ਤਾਂ ਜੋ ਮੇਰਾ ਨਾਮ ਸਾਰੀ ਧਰਤੀ ਵਿੱਚ ਪਰਗਟ ਹੋ ਜਾਵੇ।
ਇਹ ਤੁਹਾਡੇ ਹੱਥਾਂ ਉੱਤੇ ਨਿਸ਼ਾਨ ਅਤੇ ਤੁਹਾਡੇ ਨੇਤਰਾਂ ਦੇ ਵਿੱਚ ਯਾਦਗਿਰੀ ਲਈ ਹੋਵੇਗਾ ਤਾਂ ਜੋ ਯਹੋਵਾਹ ਦੀ ਬਿਵਸਥਾ ਤੁਹਾਡੇ ਮੂੰਹ ਵਿੱਚ ਰਹੇ ਕਿਉਂਕਿ ਯਹੋਵਾਹ ਨੇ ਤਕੜੇ ਹੱਥ ਨਾਲ ਤੁਹਾਨੂੰ ਮਿਸਰੋਂ ਕੱਢਿਆ।
ਇਹ ਤੁਹਾਡੇ ਹੱਥਾਂ ਵਿੱਚ ਨਿਸ਼ਾਨ ਅਤੇ ਤੁਹਾਡਿਆਂ ਨੇਤਰਾਂ ਦੇ ਵਿਚਕਾਰ ਇੱਕ ਟਿੱਕੇ ਜਿਹਾ ਹੋਵੇਗਾ ਕਿਉਂਕਿ ਯਹੋਵਾਹ ਸਾਨੂੰ ਹੱਥ ਦੇ ਬਲ ਨਾਲ ਮਿਸਰ ਤੋਂ ਕੱਢ ਲਿਆਇਆ।
ਜਦ ਮੈਂ ਫ਼ਿਰਊਨ ਉਸ ਦੇ ਰਥਾਂ ਅਤੇ ਉਸ ਦੇ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ ਤਦ ਮਿਸਰੀ ਜਾਣਨਗੇ ਕਿ ਮੈਂ ਯਹੋਵਾਹ ਹਾਂ।
ਕਿਉਂ ਜੋ ਇਹ ਤੇਰੀ ਪਰਜਾ ਤੇ ਤੇਰੀ ਵਿਰਾਸਤ ਹੈ ਜਿਹ ਨੂੰ ਤੂੰ ਮਿਸਰ ਤੋਂ ਲੋਹੇ ਦੀ ਭੱਠੀ ਵਿੱਚੋਂ ਕੱਢਿਆ ਹੈ।
ਤਦ ਵੀ ਜੇਕਰ ਉਹ ਉਸ ਦੇਸ ਵਿੱਚ ਜਿੱਥੇ ਉਹ ਗ਼ੁਲਾਮੀ ਵਿੱਚ ਹੋਣ ਤੇਰਾ ਧਿਆਨ ਕਰ ਕੇ ਫਿਰਨ ਅਤੇ ਆਪਣੀ ਗ਼ੁਲਾਮੀ ਦੇ ਦੇਸ ਵਿੱਚ ਤੇਰੇ ਅੱਗੇ ਇਹ ਆਖ ਕੇ ਬੇਨਤੀ ਕਰਨ ਕਿ ਅਸੀਂ ਪਾਪ ਕੀਤਾ, ਅਸੀਂ ਅਪਰਾਧ ਕੀਤਾ ਅਤੇ ਅਸੀਂ ਬਦੀ ਕੀਤੀ
ਹੁਣ ਉਹ ਤੇਰੇ ਦਾਸ ਅਤੇ ਤੇਰੀ ਪਰਜਾ ਹਨ, ਜਿਨ੍ਹਾਂ ਨੂੰ ਤੂੰ ਵੱਡੇ ਬਲ ਅਤੇ ਤਕੜੇ ਹੱਥ ਨਾਲ ਛੁਟਕਾਰਾ ਦਿੱਤਾ ਹੈ।
ਤਾਂ ਵੀ ਉਹ ਨੇ ਆਪਣੇ ਨਾਮ ਦੇ ਕਾਰਨ ਉਨ੍ਹਾਂ ਨੂੰ ਬਚਾਇਆ, ਕਿ ਉਹ ਆਪਣੀ ਸ਼ਕਤੀ ਵਿਖਾਵੇ।
ਪ੍ਰਾਚੀਨ ਸਮਿਆਂ ਤੋਂ ਨਾ ਕਿਸੇ ਨੇ ਸੁਣਿਆ, ਨਾ ਕਿਸੇ ਦੇ ਕੰਨ ਵਿੱਚ ਪਿਆ, ਨਾ ਅੱਖ ਨੇ ਤੇਰੇ ਬਿਨ੍ਹਾਂ ਕਿਸੇ ਹੋਰ ਪਰਮੇਸ਼ੁਰ ਨੂੰ ਵੇਖਿਆ, ਜੋ ਆਪਣੇ ਉਡੀਕਣ ਵਾਲਿਆਂ ਲਈ ਕੰਮ ਕਰਦਾ ਹੈ।
ਤਾਂ ਮੈਂ ਬੈ-ਨਾਮੇ ਉੱਤੇ ਦਸਖ਼ਤ ਕੀਤੇ, ਮੋਹਰ ਲਾਈ ਅਤੇ ਗਵਾਹਾਂ ਨੇ ਗਵਾਹੀ ਦਿੱਤੀ ਅਤੇ ਚਾਂਦੀ ਕੰਡੇ ਉੱਤੇ ਤੋਲੀ
ਅਸੀਂ ਅਪਰਾਧ ਅਤੇ ਵਿਦਰੋਹ ਕੀਤਾ, ਅਤੇ ਤੂੰ ਮੁਆਫ਼ ਨਹੀਂ ਕੀਤਾ।
ਅਸੀਂ ਪਾਪ ਕੀਤੇ, ਅਸੀਂ ਟੇਢੇ ਕੰਮ ਕੀਤੇ, ਅਸੀਂ ਬਦੀ ਕੀਤੀ, ਅਸੀਂ ਵਿਰੋਧ ਕੀਤਾ, ਅਸੀਂ ਤੇਰੇ ਹੁਕਮਾਂ ਅਤੇ ਤੇਰੇ ਨਿਯਮਾਂ ਤੋਂ ਫਿਰ ਗਏ ਹਾਂ!
‹ਅਤੇ ਪੁੱਤਰ ਨੇ ਉਸ ਨੂੰ ਆਖਿਆ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ। ਹੁਣ ਮੈਂ ਇਸ ਲਾਇਕ ਨਹੀਂ ਜੋ ਫੇਰ ਤੁਹਾਡਾ ਪੁੱਤਰ ਸਦਾਵਾਂ।›
ਜਿਸ ਨੇ ਸਾਨੂੰ ਇਹੋ ਜਿਹੀ ਭਿਆਨਕ ਮੌਤ ਤੋਂ ਛੁਡਾਇਆ ਅਤੇ ਛੁਡਾਵੇਗਾ, ਜਿਸ ਦੇ ਉੱਤੇ ਅਸੀਂ ਆਸ ਰੱਖੀ ਹੈ ਜੋ ਉਹ ਫੇਰ ਵੀ ਸਾਨੂੰ ਛੁਡਾਵੇਗਾ।