TSK

TSK · ਦਾਨੀਏਲ 9:16

مراجع Treasury of Scripture Knowledge في ਪੰਜਾਬੀ IRV.

العودة إلى المقطع

ਅਤੇ ਤੁਹਾਡੇ ਵਿੱਚੋਂ ਜੋ ਬਚ ਜਾਣਗੇ ਉਹ ਤੁਹਾਡੇ ਵੈਰੀਆਂ ਦੇ ਦੇਸਾਂ ਵਿੱਚ ਆਪਣੀਆਂ ਬਦੀਆਂ ਦੇ ਕਾਰਨ ਕਮਜ਼ੋਰ ਹੋ ਜਾਣਗੇ, ਅਤੇ ਆਪਣੇ ਪੁਰਖਿਆਂ ਦੀਆਂ ਬਦੀਆਂ ਦੇ ਕਾਰਨ ਉਨ੍ਹਾਂ ਦੀ ਤਰ੍ਹਾਂ ਹੀ ਕਮਜ਼ੋਰ ਹੋ ਜਾਣਗੇ।

ਤਾਂ ਮੈਂ ਇਸਰਾਏਲ ਨੂੰ ਉਸ ਭੂਮੀ ਦੇ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਛੇਕ ਦਿਆਂਗਾ ਅਤੇ ਇਸ ਭਵਨ ਨੂੰ ਜੋ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਮੈਂ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਸੋ ਇਸਰਾਏਲ ਸਾਰੇ ਲੋਕਾਂ ਵਿੱਚ ਇੱਕ ਕਹਾਉਤ ਤੇ ਮਖ਼ੌਲ ਬਣ ਜਾਵੇਗਾ।

¶ ਹੇ ਯਹੋਵਾਹ, ਮੈਂ ਤੇਰੀ ਸ਼ਰਨ ਆਇਆ ਹਾਂ, ਮੈਨੂੰ ਕਦੇ ਵੀ ਸ਼ਰਮਿੰਦਾ ਨਾ ਹੋਣ ਦੇ, ਆਪਣੇ ਧਰਮ ਨਾਲ ਮੈਨੂੰ ਛੁਡਾ!

ਆਪਣੇ ਧਰਮ ਨਾਲ ਮੇਰਾ ਛੁਟਕਾਰਾ ਕਰ ਕੇ ਮੈਨੂੰ ਛੁਡਾ, ਆਪਣਾ ਕੰਨ ਮੇਰੀ ਵੱਲ ਲਾ ਕੇ ਮੈਨੂੰ ਬਚਾ!

¶ ਉਹ ਦੀ ਨੀਂਹ ਪਵਿੱਤਰ ਪਰਬਤ ਵਿੱਚ ਹੈ।

ਅਸੀਂ ਆਪਣੇ ਪੁਰਖਿਆਂ ਜਿਹੇ ਪਾਪ ਕੀਤੇ, ਅਸੀਂ ਬਦੀ ਅਤੇ ਦੁਸ਼ਟਪੁਣਾ ਕੀਤਾ।

ਹੇ ਯਹੋਵਾਹ, ਤੂੰ ਅੱਤ ਕ੍ਰੋਧਵਾਨ ਨਾ ਹੋ, ਨਾ ਸਾਡੀ ਬਦੀ ਨੂੰ ਸਦਾ ਲਈ ਯਾਦ ਰੱਖ। ਵੇਖ, ਧਿਆਨ ਦੇ, ਅਸੀਂ ਬੇਨਤੀ ਕਰਦੇ ਹਾਂ, ਕਿਉਂ ਜੋ ਅਸੀਂ ਸਾਰੇ ਤੇਰੀ ਪਰਜਾ ਹਾਂ।

ਮੈਂ ਤਲਵਾਰ, ਕਾਲ ਅਤੇ ਬਵਾ ਨਾਲ ਉਹਨਾਂ ਦਾ ਪਿੱਛਾ ਕਰਾਂਗਾ। ਮੈਂ ਉਹਨਾਂ ਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਲਈ ਇੱਕ ਭੈਅ ਬਣਾਵਾਂਗਾ ਅਤੇ ਉਹ ਉਹਨਾਂ ਸਾਰੀਆਂ ਕੌਮਾਂ ਵਿੱਚ ਜਿਹਨਾਂ ਵਿੱਚ ਮੈਂ ਉਹਨਾਂ ਨੂੰ ਹੱਕ ਦਿਆਂਗਾ ਸਰਾਪ, ਹੌਲ ਅਤੇ ਨੱਕ ਚੜ੍ਹਾਉਣ ਅਤੇ ਨਿੰਦਿਆ ਦਾ ਕਾਰਨ ਹੋਣਗੇ

ਯਰੂਸ਼ਲਮ ਨੇ ਵੱਡਾ ਪਾਪ ਕੀਤਾ, ਇਸ ਲਈ ਉਹ ਅਸ਼ੁੱਧ ਹੋ ਗਈ, ਸਾਰੇ ਜਿਹੜੇ ਉਹ ਦਾ ਆਦਰ ਕਰਦੇ ਸਨ ਉਹ ਉਸ ਦਾ ਨਿਰਾਦਰ ਕਰਦੇ ਹਨ, ਕਿਉਂ ਜੋ ਉਨ੍ਹਾਂ ਨੇ ਉਸ ਦਾ ਨੰਗੇਜ਼ ਵੇਖਿਆ, ਹਾਂ, ਉਹ ਹਾਉਕੇ ਭਰਦੀ ਅਤੇ ਮੂੰਹ ਫੇਰ ਲੈਂਦੀ ਹੈ।

ਇਸ ਤੋਂ ਬਿਨਾਂ ਮੈਂ ਤੈਨੂੰ ਉਹਨਾਂ ਕੌਮਾਂ ਦੇ ਵਿੱਚ ਜੋ ਤੇਰੇ ਆਲੇ-ਦੁਆਲੇ ਹਨ ਅਤੇ ਉਹਨਾਂ ਸਾਰਿਆਂ ਦੀਆਂ ਨਜ਼ਰਾਂ ਵਿੱਚ ਜੋ ਉੱਥੋਂ ਲੰਘਣਗੇ, ਉਜਾੜ ਅਤੇ ਬਦਨਾਮ ਬਣਾਵਾਂਗਾ।

¶ ਮੈਂ ਇਹ ਕਹਿੰਦਾ ਹੋਇਆ ਬੇਨਤੀ ਕਰਦਾ ਸੀ ਅਤੇ ਆਪਣਿਆਂ ਪਾਪਾਂ, ਆਪਣੇ ਲੋਕਾਂ ਦੇ ਪਾਪਾਂ ਨੂੰ ਮੰਨਦਾ ਹੀ ਸੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਪਣੇ ਪਰਮੇਸ਼ੁਰ ਦੇ ਪਵਿੱਤਰ ਪਰਬਤ ਲਈ ਆਪਣੇ ਤਰਲੇ ਪਾਉਂਦਾ ਹੀ ਸੀ।

ਮੈਂ ਤਾਂ ਤੈਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ, ਅਤੇ ਤੈਨੂੰ ਗੁਲਾਮੀ ਦੇ ਘਰ ਤੋਂ ਛੁਡਾ ਲਿਆ, ਮੈਂ ਤੇਰੇ ਅੱਗੇ ਮੂਸਾ, ਹਾਰੂਨ ਅਤੇ ਮਿਰਯਮ ਨੂੰ ਭੇਜਿਆ।

‹ਸੋ ਤੁਸੀਂ ਆਪਣੇ ਉੱਤੇ ਗਵਾਹੀ ਦਿੰਦੇ ਹੋ ਜੋ ਅਸੀਂ ਨਬੀਆਂ ਦੇ ਖ਼ੂਨੀਆਂ ਦੇ ਪੁੱਤਰ ਹਾਂ।›

ਕਿਉਂ ਜੋ ਪਰਮੇਸ਼ੁਰ ਦੇ ਵੱਲੋਂ ਇਹ ਨਿਆਂ ਦੀ ਗੱਲ ਹੈ ਕਿ ਜਿਹੜੇ ਤੁਹਾਨੂੰ ਦੁੱਖ ਦਿੰਦੇ ਹਨ, ਉਹ ਉਹਨਾਂ ਨੂੰ ਦੁੱਖ ਦੇਵੇ।