TSK

TSK · ਦਾਨੀਏਲ 9:20

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਜਦ ਅਜ਼ਰਾ ਨੇ ਪਰਮੇਸ਼ੁਰ ਦੇ ਭਵਨ ਦੇ ਅੱਗੇ ਡਿੱਗ ਕੇ ਪ੍ਰਾਰਥਨਾ ਕੀਤੀ ਅਤੇ ਰੋ-ਰੋ ਕੇ ਪਾਪਾਂ ਦਾ ਇਕਰਾਰ ਕੀਤਾ ਤਾਂ ਇਸਰਾਏਲ ਵਿੱਚੋਂ ਪੁਰਖਾਂ, ਇਸਤਰੀਆਂ ਅਤੇ ਬੱਚਿਆਂ ਦੀ ਇੱਕ ਬਹੁਤ ਵੱਡੀ ਸਭਾ ਉਸ ਦੇ ਕੋਲ ਇਕੱਠੀ ਹੋ ਗਈ ਅਤੇ ਲੋਕ ਫੁੱਟ-ਫੁੱਟ ਕੇ ਰੋਂਦੇ ਸਨ।

ਹੇ ਯਰੂਸ਼ਲਮ, ਜੇ ਮੈਂ ਤੈਨੂੰ ਭੁੱਲ ਜਾਂਵਾਂ, ਤਾਂ ਮੇਰਾ ਸੱਜਾ ਹੱਥ ਭੁੱਲ ਜਾਵੇ,

ਧਰਤੀ ਉੱਤੇ ਅਜਿਹਾ ਧਰਮੀ ਮਨੁੱਖ ਕੋਈ ਨਹੀਂ, ਜੋ ਭਲਿਆਈ ਹੀ ਕਰੇ ਅਤੇ ਪਾਪ ਨਾ ਕਰੇ।

ਇਹਨਾਂ ਨੂੰ ਮੈਂ ਆਪਣੇ ਪਵਿੱਤਰ ਪਰਬਤ ਉੱਤੇ ਲਿਆਵਾਂਗਾ ਅਤੇ ਉਹਨਾਂ ਨੂੰ ਆਪਣੇ ਪ੍ਰਾਰਥਨਾ ਘਰ ਵਿੱਚ ਅਨੰਦ ਦੁਆਵਾਂਗਾ, ਉਹਨਾਂ ਦੀਆਂ ਹੋਮ ਬਲੀਆਂ ਅਤੇ ਬਲੀਦਾਨ ਮੇਰੀ ਜਗਵੇਦੀ ਉੱਤੇ ਕਬੂਲ ਹੋਣਗੇ, ਮੇਰਾ ਘਰ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਦਾ ਘਰ ਸਦਾਵੇਗਾ।

ਹੇ ਯਰੂਸ਼ਲਮ, ਮੈਂ ਤੇਰੀਆਂ ਕੰਧਾਂ ਉੱਤੇ ਰਾਖੇ ਲਾਏ ਹਨ, ਸਾਰਾ ਦਿਨ ਅਤੇ ਸਾਰੀ ਰਾਤ ਉਹ ਕਦੀ ਚੁੱਪ ਨਾ ਰਹਿਣਗੇ, ਤੁਸੀਂ ਜਿਹੜੇ ਯਹੋਵਾਹ ਨੂੰ ਪੁਕਾਰਦੇ ਹੋ ਅਰਾਮ ਨਾ ਕਰੋ!

ਮੈਂ ਆਪਣਾ ਮੂੰਹ ਪ੍ਰਭੂ ਪਰਮੇਸ਼ੁਰ ਵੱਲ ਕੀਤਾ ਅਤੇ ਬੇਨਤੀਆਂ ਤਰਲੇ ਕਰ ਕੇ ਵਰਤ ਰੱਖ ਕੇ, ਤੱਪੜ ਅਤੇ ਸੁਆਹ ਸਮੇਤ ਉਹ ਦੀ ਭਾਲ ਕੀਤੀ।

ਮੈਂ ਦਾਨੀਏਲ ਉਹਨਾਂ ਦਿਨਾਂ ਵਿੱਚ ਤਿੰਨ ਹਫ਼ਤਿਆਂ ਤੱਕ ਅਫ਼ਸੋਸ ਕਰਦਾ ਰਿਹਾ।

ਜਦੋਂ ਉਹ ਬੇਨਤੀ ਕਰ ਹਟੇ ਤਾਂ, ਉਹ ਥਾਂ ਜਿੱਥੇ ਉਹ ਇਕੱਠੇ ਹੋਏ ਸਨ, ਹਿੱਲ ਗਿਆ ਅਤੇ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਪਰਮੇਸ਼ੁਰ ਦਾ ਬਚਨ ਬਿਨ੍ਹਾਂ ਡਰੇ ਸੁਣਾਉਣ ਲੱਗੇ।

ਕਿਉਂਕਿ ਸਭਨਾਂ ਨੇ ਪਾਪ ਕੀਤਾ ਅਤੇ ਪਰਮੇਸ਼ੁਰ ਦੀ ਮਹਿਮਾ ਤੋਂ ਰਹਿਤ ਹਨ।

ਜੇ ਅਸੀਂ ਆਖੀਏ ਕਿ ਅਸੀਂ ਪਾਪੀ ਨਹੀਂ ਹਾਂ ਤਾਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸਚਿਆਈ ਸਾਡੇ ਵਿੱਚ ਨਹੀਂ ਹੈ।

ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਵੱਡੇ ਅਤੇ ਉੱਚੇ ਪਹਾੜ ਉੱਤੇ ਲੈ ਗਿਆ ਅਤੇ ਉਸ ਨੇ ਉਹ ਪਵਿੱਤਰ ਨਗਰੀ ਯਰੂਸ਼ਲਮ ਪਰਮੇਸ਼ੁਰ ਕੋਲੋਂ ਸਵਰਗ ਤੋਂ ਉੱਤਰਦੀ ਮੈਨੂੰ ਵਿਖਾਈ, ਜਿਹ ਦੇ ਵਿੱਚ ਪਰਮੇਸ਼ੁਰ ਦਾ ਤੇਜ ਸੀ।