TSK

TSK · ਦਾਨੀਏਲ 9:8

مراجع Treasury of Scripture Knowledge في ਪੰਜਾਬੀ IRV.

العودة إلى المقطع

ਕਿਉਂ ਜੋ ਜਦ ਤੋਂ ਉਨ੍ਹਾਂ ਦੇ ਪਿਉ-ਦਾਦੇ ਮਿਸਰ ਵਿੱਚੋਂ ਨਿੱਕਲੇ ਉਸ ਸਮੇਂ ਤੋਂ ਅੱਜ ਦੇ ਦਿਨ ਤੱਕ ਉਹ ਅਜਿਹੇ ਕੰਮ ਕਰਦੇ ਰਹੇ, ਜੋ ਮੇਰੀ ਨਿਗਾਹ ਵਿੱਚ ਭੈੜੇ ਹਨ ਅਤੇ ਮੇਰੇ ਕ੍ਰੋਧ ਨੂੰ ਭੜਕਾਉਣ ਵਾਲੇ ਬਣੇ।

ਤੇਰੇ ਕੰਨ ਲੱਗੇ ਰਹਿਣ ਅਤੇ ਤੇਰੀਆਂ ਅੱਖਾਂ ਖੁੱਲ੍ਹੀਆਂ ਰਹਿਣ ਅਤੇ ਇਸ ਸਮੇਂ ਜੋ ਪ੍ਰਾਰਥਨਾ ਮੈਂ ਤੇਰਾ ਦਾਸ ਤੇਰੇ ਦਾਸਾਂ ਇਸਰਾਏਲੀਆਂ ਦੇ ਲਈ ਦਿਨ ਰਾਤ ਕਰਦਾ ਰਹਿੰਦਾ ਹਾਂ, ਉਸ ਨੂੰ ਤੂੰ ਸੁਣ ਲੈ। ਮੈਂ ਇਸਰਾਏਲੀਆਂ ਦੇ ਪਾਪਾਂ ਨੂੰ ਜਿਹੜੇ ਅਸੀਂ ਤੇਰੇ ਵਿਰੁੱਧ ਕੀਤੇ ਹਨ ਮੰਨ ਲੈਂਦਾ ਹਾਂ। ਹਾਂ, ਮੈਂ ਅਤੇ ਮੇਰੇ ਪੁਰਖਿਆਂ ਦੇ ਘਰਾਣੇ ਨੇ ਤੇਰੇ ਵਿਰੁੱਧ ਪਾਪ ਕੀਤਾ ਹੈ।

ਕੀ ਉਹ ਮੈਂ ਹਾਂ ਜਿਹ ਨੂੰ ਉਹ ਗੁੱਸਾ ਚੜ੍ਹਾਉਂਦੇ ਹਨ? ਯਹੋਵਾਹ ਦਾ ਵਾਕ ਹੈ, ਕੀ ਉਹ ਆਪਣੀ ਗੜਬੜ ਲਈ ਆਪਣੇ ਆਪ ਨੂੰ ਗੁੱਸਾ ਨਹੀਂ ਚੜ੍ਹਾਉਂਦੇ?

ਯਰੂਸ਼ਲਮ ਨੇ ਆਪਣੇ ਦੁੱਖ ਅਤੇ ਕਲੇਸ਼ ਦੇ ਦਿਨਾਂ ਵਿੱਚ, ਪੁਰਾਣੇ ਸਮਿਆਂ ਦੇ ਆਪਣੇ ਸਾਰੇ ਮਨਭਾਉਣੇ ਪਦਾਰਥਾਂ ਨੂੰ ਯਾਦ ਕੀਤਾ, ਜਦ ਉਹ ਦੇ ਲੋਕ ਵਿਰੋਧੀ ਦੇ ਹੱਥ ਵਿੱਚ ਪਏ, ਅਤੇ ਉਹ ਦਾ ਸਹਾਇਕ ਕੋਈ ਨਾ ਬਣਿਆ। ਉਹ ਦੇ ਵਿਰੋਧੀਆਂ ਨੇ ਉਹ ਨੂੰ ਵੇਖਿਆ, ਅਤੇ ਉਹ ਦੀ ਬਰਬਾਦੀ ਦਾ ਮਖ਼ੌਲ ਉਡਾਇਆ।

ਅਸੀਂ ਅਪਰਾਧ ਅਤੇ ਵਿਦਰੋਹ ਕੀਤਾ, ਅਤੇ ਤੂੰ ਮੁਆਫ਼ ਨਹੀਂ ਕੀਤਾ।

ਉਸ ਨੇ ਮੇਰੇ ਨਿਆਂਵਾਂ ਦੇ ਵਿਰੁੱਧ ਵਿਦਰੋਹੀ ਹੋ ਕੇ ਦੂਜੀਆਂ ਕੌਮਾਂ ਨਾਲੋਂ ਵਧੇਰੇ ਦੁਸ਼ਟਤਾ ਕੀਤੀ ਅਤੇ ਮੇਰੀਆਂ ਬਿਧੀਆਂ ਦੇ ਵਿਰੁੱਧ ਆਲੇ-ਦੁਆਲੇ ਦੇ ਦੇਸਾਂ ਨਾਲੋਂ ਵਧੇਰੇ ਬੁਰਿਆਈ ਕੀਤੀ, ਕਿਉਂ ਜੋ ਉਹਨਾਂ ਨੇ ਮੇਰੇ ਨਿਆਂਵਾਂ ਨੂੰ ਰੱਦ ਕੀਤਾ ਅਤੇ ਮੇਰੀਆਂ ਬਿਧੀਆਂ ਅਨੁਸਾਰ ਨਹੀਂ ਚੱਲੇ।