TSK

TSK · ਬਿਵਸਥਾ 10:21

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਉਸ ਆਖਿਆ, ਵੇਖ ਮੈਂ ਇੱਕ ਨੇਮ ਬੰਨ੍ਹਦਾ ਹਾਂ। ਤੇਰੇ ਸਾਰੇ ਲੋਕਾਂ ਦੇ ਸਾਹਮਣੇ ਮੈਂ ਅਜਿਹੇ ਅਚਰਜ਼ ਕਰਾਂਗਾ ਜਿਹੜੇ ਨਾ ਸਾਰੀ ਧਰਤੀ ਉੱਤੇ ਨਾ ਕਿਸੇ ਕੌਮ ਵਿੱਚ ਕੀਤੇ ਗਏ ਹੋਣ ਅਤੇ ਸਾਰੇ ਲੋਕ ਜਿਨ੍ਹਾਂ ਦੇ ਵਿੱਚ ਤੂੰ ਹੈਂ ਯਹੋਵਾਹ ਦੇ ਕੰਮ ਨੂੰ ਵੇਖਣਗੇ ਕਿਉਂ ਜੋ ਉਹ ਇੱਕ ਡਰਾਉਣੀ ਗੱਲ ਹੈ ਜਿਹੜੀ ਮੈਂ ਤੇਰੇ ਨਾਲ ਕਰਦਾ ਹਾਂ।

ਕੀ ਪਰਮੇਸ਼ੁਰ ਨੇ ਕਦੀ ਜਤਨ ਕੀਤਾ ਕਿ ਜਾ ਕੇ ਆਪਣੇ ਲਈ ਇੱਕ ਕੌਮ ਨੂੰ ਦੂਜੀ ਕੌਮ ਦੇ ਵਿੱਚੋਂ ਪਰਤਾਵਿਆਂ, ਨਿਸ਼ਾਨਾਂ, ਅਚਰਜ਼ ਕੰਮਾਂ, ਯੁੱਧ, ਸ਼ਕਤੀਸ਼ਾਲੀ ਹੱਥ, ਪਸਾਰੀ ਹੋਈ ਬਾਂਹ ਅਤੇ ਵੱਡੇ-ਵੱਡੇ ਡਰਾਵਿਆਂ ਨਾਲ ਕੱਢ ਲਿਆਵੇ, ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਮਿਸਰ ਵਿੱਚ ਤੁਹਾਡੇ ਵੇਖਦਿਆਂ ਤੁਹਾਡੇ ਲਈ ਕੀਤਾ?

ਤੁਸੀਂ ਸਿਰਫ਼ ਇਹ ਕਰੋ ਕਿ ਯਹੋਵਾਹ ਦਾ ਡਰ ਮੰਨੋ ਅਤੇ ਆਪਣੇ ਸਾਰੇ ਮਨ ਨਾਲ ਉਸ ਦੀ ਸੱਚੀ ਉਪਾਸਨਾ ਕਰੋ। ਧਿਆਨ ਕਰੋ ਜੋ ਤੁਹਾਡੇ ਲਈ ਉਸ ਨੇ ਕਿੰਨੇ ਵੱਡੇ-ਵੱਡੇ ਕੰਮ ਕੀਤੇ ਹਨ।

ਤੂੰ ਤਾਂ ਪਵਿੱਤਰ ਹੈਂ, ਤੂੰ ਜੋ ਇਸਰਾਏਲ ਦੀਆਂ ਉਸਤਤਾਂ ਵਿੱਚ ਵੱਸਦਾ ਹੈਂ।

ਹੇ ਮੇਰੀ ਉਸਤਤ ਦੇ ਪਰਮੇਸ਼ੁਰ, ਤੂੰ ਚੁੱਪ ਨਾ ਰਹਿ,

ਫੇਰ ਦਿਨ ਨੂੰ ਸੂਰਜ ਤੇਰਾ ਚਾਨਣ ਨਾ ਹੋਵੇਗਾ, ਨਾ ਚੰਦ ਉਜਾਲੇ ਲਈ ਤੈਨੂੰ ਚਾਨਣ ਦੇਵੇਗਾ, ਪਰ ਯਹੋਵਾਹ ਤੇਰਾ ਸਦੀਪਕ ਚਾਨਣ ਹੋਵੇਗਾ, ਅਤੇ ਤੇਰਾ ਪਰਮੇਸ਼ੁਰ ਤੇਰੀ ਸ਼ੋਭਾ ਠਹਿਰੇਗਾ।

¶ ਹੇ ਯਹੋਵਾਹ, ਮੈਨੂੰ ਵੱਲ ਕਰ ਤਾਂ ਮੈਂ ਵਲ ਹੋਵਾਂਗਾ! ਮੈਨੂੰ ਬਚਾ ਤਾਂ ਮੈਂ ਬਚਾਂਗਾ! ਕਿਉਂ ਜੋ ਤੂੰ ਮੇਰੀ ਉਸਤਤ ਹੈਂ।

ਕਿ ਪਰਾਈਆਂ ਕੌਮਾਂ ਨੂੰ ਪ੍ਰਕਾਸ਼ ਦੇਣ ਲਈ ਜੋਤ, ਅਤੇ ਆਪਣੀ ਪਰਜਾ ਇਸਰਾਏਲ ਦੇ ਲਈ ਮਹਿਮਾ ਹੋਵੇ।