ਪਰ ਉਹ ਸਥਾਨ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਸਾਰੇ ਗੋਤਾਂ ਦੇ ਵਿੱਚੋਂ ਆਪਣਾ ਨਾਮ ਵਸਾਉਣ ਲਈ ਚੁਣੇਗਾ, ਤੁਸੀਂ ਉਸ ਦੇ ਉਸੇ ਡੇਰੇ ਨੂੰ ਭਾਲਣਾ ਅਤੇ ਉੱਥੇ ਹੀ ਜਾਇਆ ਕਰਨਾ।
TSK
TSK · ਬਿਵਸਥਾ 12:21
مراجع Treasury of Scripture Knowledge في ਪੰਜਾਬੀ IRV.
ਪਰ ਤੁਸੀਂ ਆਪਣੇ ਫਾਟਕਾਂ ਦੇ ਅੰਦਰ ਆਪਣੇ ਮਨ ਦੀ ਪੂਰੀ ਇੱਛਾ ਅਤੇ ਉਸ ਬਰਕਤ ਦੇ ਅਨੁਸਾਰ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ, ਪਸ਼ੂ ਨੂੰ ਵੱਢ ਕੇ ਖਾਇਓ। ਸ਼ੁੱਧ ਅਤੇ ਅਸ਼ੁੱਧ ਦੋਵੇਂ ਮਨੁੱਖ ਉਸ ਨੂੰ ਖਾ ਸਕਦੇ ਹਨ, ਜਿਵੇਂ ਚਿਕਾਰੇ ਅਤੇ ਹਿਰਨ ਨੂੰ ਖਾਂਦੇ ਹਨ।
ਪਰੰਤੂ ਉਸ ਸਥਾਨ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ, ਉੱਥੇ ਤੁਸੀਂ ਸ਼ਾਮ ਨੂੰ ਪਸਾਹ ਚੜ੍ਹਾਇਓ, ਜਦ ਸੂਰਜ ਡੁੱਬ ਰਿਹਾ ਹੋਵੇ ਅਤੇ ਸਾਲ ਦੇ ਉਸੇ ਸਮੇਂ ਵਿੱਚ ਜਦ ਤੁਸੀਂ ਮਿਸਰ ਤੋਂ ਨਿੱਕਲੇ ਸੀ।
ਤਦ ਜੋ ਦੇਸ਼ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦੇਣ ਵਾਲਾ ਹੈ, ਤੂੰ ਉਸ ਦੀ ਜ਼ਮੀਨ ਦੇ ਸਾਰੇ ਪਹਿਲੇ ਫਲਾਂ ਵਿੱਚੋਂ ਜਿਹੜੇ ਤੂੰ ਆਪਣੇ ਘਰ ਲੈ ਆਵੇਂਗਾ, ਉਨ੍ਹਾਂ ਵਿੱਚੋਂ ਕੁਝ ਲੈ ਕੇ ਟੋਕਰੀ ਵਿੱਚ ਰੱਖੀਂ ਅਤੇ ਉਸ ਸਥਾਨ ਨੂੰ ਜਾਵੀਂ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ।
¶ ਸੋ ਰਹਬੁਆਮ ਪਾਤਸ਼ਾਹ ਨੇ ਤਕੜਾ ਹੋ ਕੇ ਯਰੂਸ਼ਲਮ ਵਿੱਚ ਰਾਜ ਕੀਤਾ। ਰਹਬੁਆਮ ਜਿਸ ਵੇਲੇ ਰਾਜ ਕਰਨ ਲੱਗਾ ਤਾਂ ਇੱਕਤਾਲੀ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਅਰਥਾਤ ਉਸ ਸ਼ਹਿਰ ਵਿੱਚ ਜਿਹੜਾ ਯਹੋਵਾਹ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ ਸੀ ਕਿ ਆਪਣਾ ਨਾਮ ਉੱਥੇ ਰੱਖੇ ਸਤਾਰਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਨਆਮਾਹ ਅੰਮੋਨਣ ਸੀ