ਤਦ ਮਿਸਰ ਦੇ ਜਾਦੂਗਰਾਂ ਨੇ ਆਪਣੇ ਜੰਤਰਾਂ-ਮੰਤਰਾਂ ਨਾਲ ਉਸੇ ਤਰ੍ਹਾਂ ਹੀ ਕੀਤਾ ਪਰ ਫ਼ਿਰਊਨ ਦਾ ਮਨ ਕਠੋਰ ਹੋ ਗਿਆ ਜੋ ਉਸ ਨੇ ਉਨ੍ਹਾਂ ਦੀ ਨਾ ਸੁਣੀ, ਜਿਵੇਂ ਯਹੋਵਾਹ ਨੇ ਆਖਿਆ ਸੀ।
TSK
TSK · ਬਿਵਸਥਾ 13:2
مراجع Treasury of Scripture Knowledge في ਪੰਜਾਬੀ IRV.
¶ ਜੇ ਤੁਹਾਡਾ ਸੱਕਾ ਭਰਾ, ਜਾਂ ਤੁਹਾਡਾ ਪੁੱਤਰ, ਜਾਂ ਤੁਹਾਡੀ ਧੀ, ਜਾਂ ਤੁਹਾਡੀ ਪਿਆਰੀ ਪਤਨੀ ਜਾਂ ਤੁਹਾਡਾ ਜਾਨੀ ਦੋਸਤ ਤੁਹਾਨੂੰ ਗੁਪਤ ਰੂਪ ਵਿੱਚ ਇਹ ਆਖ ਕੇ ਫੁਸਲਾਵੇ ਕਿ ਆ ਅਸੀਂ ਦੂਜੇ ਦੇਵਤਿਆਂ ਦੇ ਪਿੱਛੇ ਚੱਲੀਏ ਅਤੇ ਉਹਨਾਂ ਦੀ ਪੂਜਾ ਕਰੀਏ, ਜਿਨ੍ਹਾਂ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ,
ਤਦ ਜੇਕਰ ਉਹ ਨਬੀ ਯਹੋਵਾਹ ਦੇ ਨਾਮ ਤੋਂ ਕੁਝ ਬੋਲੇ ਅਤੇ ਉਹ ਗੱਲ ਪੂਰੀ ਨਾ ਹੋਵੇ ਅਤੇ ਨਾ ਹੀ ਬੀਤੇ ਤਾਂ ਉਹ ਗੱਲ ਯਹੋਵਾਹ ਨੇ ਨਹੀਂ ਬੋਲੀ ਸੀ। ਉਸ ਨਬੀ ਨੇ ਗੁਸਤਾਖ਼ੀ ਨਾਲ ਉਹ ਗੱਲ ਬੋਲੀ ਹੈ, ਤੁਸੀਂ ਉਸ ਤੋਂ ਨਾ ਡਰਿਓ।
ਤੁਸੀਂ ਆਪਣੇ ਨਬੀਆਂ, ਆਪਣੇ ਫ਼ਾਲ ਪਾਉਣ ਵਾਲਿਆਂ, ਸੁਫ਼ਨਾ ਵੇਖਣ ਵਾਲਿਆਂ, ਰਮਲੀਆਂ ਅਤੇ ਜਾਦੂਗਰਾਂ ਦੀ ਨਾ ਸੁਣੋ ਜਿਹੜੇ ਤੁਹਾਨੂੰ ਆਖਦੇ ਕਿ ਤੁਸੀਂ ਬਾਬਲ ਦੇ ਰਾਜਾ ਦੀ ਟਹਿਲ ਨਾ ਕਰੋਗੇ
ਤਰਾਫ਼ੀਮ ਤਾਂ ਖੋਖਲੀਆਂ ਗੱਲਾਂ ਕਰਦੇ ਹਨ, ਪੁੱਛਾਂ ਦੇਣ ਵਾਲੇ ਝੂਠ ਵੇਖਦੇ ਹਨ, ਸੁਫ਼ਨੇ ਦੇਖਣ ਵਾਲੇ ਵਿਅਰਥ ਗੱਲਾਂ ਕਰਦੇ ਹਨ ਅਤੇ ਖਾਲੀ ਤਸੱਲੀ ਦਿੰਦੇ ਹਨ, ਇਸ ਲਈ ਉਹ ਭੇਡਾਂ ਵਾਂਗੂੰ ਭਟਕਦੇ ਫਿਰਦੇ ਹਨ ਅਤੇ ਉਹ ਦੁੱਖ ਪਾਉਂਦੇ ਹਨ ਕਿਉਂ ਜੋ ਅਯਾਲੀ ਕੋਈ ਨਹੀਂ ਹੈ।
‹ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਅਜਿਹੇ ਵੱਡੇ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਉਣਗੇ ਕਿ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭਰਮਾ ਲੈਣ।›
ਉਸ ਕੁਧਰਮੀ ਦਾ ਆਉਣਾ ਸ਼ੈਤਾਨ ਦੇ ਕੰਮਾਂ ਦੇ ਅਨੁਸਾਰ ਹਰ ਪਰਕਾਰ ਦੀ ਸਮਰੱਥਾ, ਝੂਠੀਆਂ ਨਿਸ਼ਾਨੀਆਂ ਅਤੇ ਹੈਰਾਨ ਕਰਨ ਵਾਲੀਆਂ ਗੱਲਾਂ ਨਾਲ ਹੋਵੇਗਾ।