TSK

TSK · ਬਿਵਸਥਾ 22:21

مراجع Treasury of Scripture Knowledge في ਪੰਜਾਬੀ IRV.

العودة إلى المقطع

ਅਤੇ ਯਾਕੂਬ ਦੇ ਪੁੱਤਰ ਇਹ ਸੁਣਦਿਆਂ ਹੀ ਮੈਦਾਨ ਤੋਂ ਬਹੁਤ ਦੁਖੀ ਹੋ ਕੇ ਅਤੇ ਗੁੱਸੇ ਵਿੱਚ ਆਏ ਕਿਉਂ ਜੋ ਸ਼ਕਮ ਨੇ ਯਾਕੂਬ ਦੀ ਧੀ ਨਾਲ ਲੇਟ ਕੇ ਇਸਰਾਏਲ ਵਿੱਚ ਅਜਿਹੀ ਮੂਰਖਤਾਈ ਕੀਤੀ ਸੀ ਜੋ ਉਸ ਨੂੰ ਨਹੀਂ ਕਰਨੀ ਚਾਹੀਦੀ ਸੀ।

ਤੂੰ ਇਸਰਾਏਲੀਆਂ ਨੂੰ ਇਹ ਵੀ ਆਖੀਂ, ਜਿਹੜਾ ਭਾਵੇਂ ਇਸਰਾਏਲੀਆਂ ਵਿੱਚੋਂ ਜਾਂ ਉਨ੍ਹਾਂ ਪਰਦੇਸੀਆਂ ਵਿੱਚੋਂ, ਜੋ ਇਸਰਾਏਲ ਵਿੱਚ ਵੱਸਦੇ ਹਨ, ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਨੂੰ ਦੇਵੇ, ਤਾਂ ਉਹ ਜ਼ਰੂਰ ਹੀ ਮਾਰਿਆ ਜਾਵੇ। ਦੇਸ ਦੇ ਲੋਕ ਉਸ ਨੂੰ ਪੱਥਰਾਂ ਨਾਲ ਮਾਰ ਸੁੱਟਣ।

ਕੋਈ ਵੀ ਜਿਹੜਾ ਯਹੋਵਾਹ ਦੇ ਨਾਮ ਦੀ ਨਿੰਦਿਆ ਕਰੇ ਉਹ ਜ਼ਰੂਰ ਹੀ ਮਾਰਿਆ ਜਾਵੇ ਅਤੇ ਸਾਰੀ ਮੰਡਲੀ ਨਿਸੰਗ ਉਸ ਨੂੰ ਪੱਥਰਾਂ ਨਾਲ ਮਾਰ ਸੁੱਟੇ, ਭਾਵੇਂ ਉਹ ਪਰਦੇਸੀ ਹੋਵੇ ਭਾਵੇਂ ਇਸਰਾਏਲ ਵਿੱਚ ਜੰਮਿਆ ਹੋਵੇ। ਜਿਸ ਵੇਲੇ ਉਹ ਯਹੋਵਾਹ ਦੇ ਨਾਮ ਦੀ ਨਿੰਦਿਆ ਕਰੇ, ਉਹ ਮਾਰਿਆ ਜਾਵੇ।

ਤਾਂ ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ ਕਿ ਉਹ ਮਨੁੱਖ ਮਾਰਿਆ ਜਾਵੇ। ਸਾਰੀ ਮੰਡਲੀ ਉਹ ਨੂੰ ਪੱਥਰਾਂ ਨਾਲ ਡੇਰੇ ਤੋਂ ਬਾਹਰ ਮਾਰੇ।

¶ ਜੇ ਤੁਹਾਡਾ ਸੱਕਾ ਭਰਾ, ਜਾਂ ਤੁਹਾਡਾ ਪੁੱਤਰ, ਜਾਂ ਤੁਹਾਡੀ ਧੀ, ਜਾਂ ਤੁਹਾਡੀ ਪਿਆਰੀ ਪਤਨੀ ਜਾਂ ਤੁਹਾਡਾ ਜਾਨੀ ਦੋਸਤ ਤੁਹਾਨੂੰ ਗੁਪਤ ਰੂਪ ਵਿੱਚ ਇਹ ਆਖ ਕੇ ਫੁਸਲਾਵੇ ਕਿ ਆ ਅਸੀਂ ਦੂਜੇ ਦੇਵਤਿਆਂ ਦੇ ਪਿੱਛੇ ਚੱਲੀਏ ਅਤੇ ਉਹਨਾਂ ਦੀ ਪੂਜਾ ਕਰੀਏ, ਜਿਨ੍ਹਾਂ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ,

ਤਾਂ ਤੁਸੀਂ ਉਸ ਪੁਰਖ ਜਾਂ ਇਸਤਰੀ ਨੂੰ ਜਿਸ ਨੇ ਇਹ ਬੁਰਾ ਕੰਮ ਕੀਤਾ ਹੋਵੇ, ਉਨ੍ਹਾਂ ਨੂੰ ਆਪਣੇ ਫਾਟਕਾਂ ਦੇ ਕੋਲ ਲੈ ਜਾ ਕੇ ਅਜਿਹਾ ਪਥਰਾਓ ਕਰਿਓ ਕਿ ਉਹ ਮਰ ਜਾਵੇ।

ਤਾਂ ਤੁਸੀਂ ਉਸ ਦੇ ਨਾਲ ਉਸੇ ਤਰ੍ਹਾਂ ਹੀ ਕਰਨਾ ਜਿਵੇਂ ਉਸ ਨੇ ਆਪਣੇ ਭਰਾ ਨਾਲ ਕਰਨ ਦੀ ਯੋਜਨਾ ਬਣਾਈ ਸੀ, ਇਸ ਤਰ੍ਹਾਂ ਤੁਸੀਂ ਅਜਿਹੀ ਬੁਰਿਆਈ ਨੂੰ ਆਪਣੇ ਵਿੱਚੋਂ ਮਿਟਾ ਦਿਓ।

¶ ਜੇਕਰ ਕੋਈ ਮਨੁੱਖ ਕਿਸੇ ਵਿਆਹੀ ਹੋਈ ਇਸਤਰੀ ਨਾਲ ਸੰਗ ਕਰਦਾ ਫੜ੍ਹਿਆ ਜਾਵੇ ਤਾਂ ਉਹ ਪੁਰਖ ਜਿਹੜਾ ਉਸ ਇਸਤਰੀ ਨਾਲ ਪਿਆ ਹੋਇਆ ਸੀ ਅਤੇ ਉਹ ਇਸਤਰੀ ਦੋਵੇਂ ਮਾਰ ਸੁੱਟੇ ਜਾਣ। ਇਸ ਤਰ੍ਹਾਂ ਤੁਸੀਂ ਅਜਿਹੀ ਬੁਰਿਆਈ ਨੂੰ ਇਸਰਾਏਲ ਵਿੱਚੋਂ ਕੱਢ ਸੁੱਟਿਓ।

¶ ਇਸਰਾਏਲ ਦੀਆਂ ਧੀਆਂ ਵਿੱਚੋਂ ਕੋਈ ਵੀ ਦੇਵਦਾਸੀ ਨਾ ਹੋਵੇ, ਅਤੇ ਨਾ ਹੀ ਇਸਰਾਏਲ ਦੇ ਪੁੱਤਰਾਂ ਵਿੱਚੋਂ ਕੋਈ ਅਜਿਹਾ ਬੁਰਾ ਕੰਮ ਕਰਨ ਵਾਲਾ ਹੋਵੇ।

ਅਤੇ ਅਸੀਂ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਸੌ ਵਿੱਚੋਂ ਦਸ, ਹਜ਼ਾਰ ਵਿੱਚੋਂ ਸੌ ਅਤੇ ਦਸ ਹਜ਼ਾਰ ਵਿੱਚੋਂ ਇੱਕ ਹਜ਼ਾਰ ਮਨੁੱਖ ਵੱਖਰੇ ਕਰਾਂਗੇ ਤਾਂ ਜੋ ਉਹ ਫੌਜ ਲਈ ਭੋਜਨ ਵਸਤੂਆਂ ਲਿਆਉਣ, ਕਿਉਂ ਜੋ ਅਸੀਂ ਬਿਨਯਾਮੀਨ ਦੇ ਗਿਬਆਹ ਵਿੱਚ ਜਾ ਕੇ ਉਨ੍ਹਾਂ ਨਾਲ ਉਸੇ ਦੁਸ਼ਟਤਾ ਦੇ ਅਨੁਸਾਰ ਕਰਾਂਗੇ ਜਿਹੜੀ ਉਨ੍ਹਾਂ ਨੇ ਇਸਰਾਏਲ ਵਿੱਚ ਕੀਤੀ ਹੈ।”