TSK

TSK · ਬਿਵਸਥਾ 28:21

مراجع Treasury of Scripture Knowledge في ਪੰਜਾਬੀ IRV.

العودة إلى المقطع

ਫਿਰ ਉਨ੍ਹਾਂ ਨੇ ਆਖਿਆ, ਇਬਰਾਨੀਆਂ ਦਾ ਪਰਮੇਸ਼ੁਰ ਸਾਨੂੰ ਮਿਲਿਆ। ਸਾਨੂੰ ਤਿੰਨ ਦਿਨਾਂ ਦੇ ਰਸਤੇ ਉਜਾੜ ਵਿੱਚ ਜਾਣ ਦੇ ਤਾਂ ਜੋ ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਲਈ ਬਲੀਆਂ ਚੜ੍ਹਾਈਏ ਕਿਤੇ ਅਜਿਹਾ ਨਾ ਹੋਵੇ ਕਿ ਉਹ ਸਾਡੇ ਉੱਤੇ ਮਰੀ ਜਾਂ ਤਲਵਾਰ ਨਾਲ ਚੜ੍ਹਾਈ ਕਰੇ।

ਮੈਂ ਉਨ੍ਹਾਂ ਨੂੰ ਮਰੀ ਨਾਲ ਮਾਰਾਂਗਾ, ਅਤੇ ਤੈਨੂੰ ਇੱਕ ਕੌਮ ਬਣਾਵਾਂਗਾ ਜੋ ਉਨ੍ਹਾਂ ਤੋਂ ਵੱਡੀ ਅਤੇ ਬਲਵੰਤ ਹੋਵੇਗੀ।

ਉਸ ਬਵਾ ਨਾਲ ਚੌਵੀ ਹਜ਼ਾਰ ਮਰ ਗਏ ਸਨ।

ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਤੈਨੂੰ ਆਖਣ, ਅਸੀਂ ਕਿੱਧਰ ਜਾਈਏ? ਤਾਂ ਤੂੰ ਉਹਨਾਂ ਨੂੰ ਆਖ, ਯਹੋਵਾਹ ਐਉਂ ਆਖਦਾ ਹੈ, - ਜਿਹੜੇ ਮੌਤ ਲਈ ਹਨ ਉਹ ਮੌਤ ਵੱਲ, ਜਿਹੜੇ ਤਲਵਾਰ ਲਈ ਹਨ ਉਹ ਤਲਵਾਰ ਵੱਲ, ਜਿਹੜੇ ਕਾਲ ਲਈ ਹਨ ਉਹ ਕਾਲ ਵੱਲ, ਜਿਹੜੇ ਕੈਦ ਲਈ ਹਨ ਉਹ ਕੈਦ ਵੱਲ ਚਲੇ ਜਾਣ।

ਮੈਂ ਇਸ ਸ਼ਹਿਰ ਦੇ ਵਾਸੀਆਂ ਨੂੰ, ਆਦਮੀਆਂ ਅਤੇ ਪਸ਼ੂਆਂ ਨੂੰ ਮਾਰਾਂਗਾ। ਉਹ ਵੱਡੀ ਬਵਾ ਨਾਲ ਮਰ ਜਾਣਗੇ

“ਮੈਂ ਤੁਹਾਡੇ ਉੱਤੇ ਮਿਸਰ ਦੇਸ਼ ਜਿਹੀ ਬਵਾ ਭੇਜੀ, ਮੈਂ ਤੁਹਾਡੇ ਜੁਆਨਾਂ ਨੂੰ ਤਲਵਾਰ ਨਾਲ ਵੱਢਿਆ ਅਤੇ ਤੁਹਾਡੇ ਘੋੜਿਆਂ ਨੂੰ ਖੋਹ ਲਿਆ, ਮੈਂ ਤੁਹਾਡੀਆਂ ਛਾਉਣੀਆਂ ਦੀ ਦੁਰਗੰਧ ਤੁਹਾਡੀਆਂ ਨਾਸਾਂ ਵਿੱਚ ਪਹੁੰਚਾਈ, ਪਰ ਫੇਰ ਵੀ ਤੁਸੀਂ ਮੇਰੀ ਵੱਲ ਨਾ ਮੁੜੇ,” ਪ੍ਰਭੂ ਯਹੋਵਾਹ ਦਾ ਵਾਕ ਹੈ।