TSK

TSK · ਬਿਵਸਥਾ 31:21

مراجع Treasury of Scripture Knowledge في ਪੰਜਾਬੀ IRV.

العودة إلى المقطع

ਯਹੋਵਾਹ ਨੇ ਉਸ ਸੁਖਦਾਇਕ ਸੁਗੰਧੀ ਨੂੰ ਲਿਆ ਅਤੇ ਆਪਣੇ ਮਨ ਵਿੱਚ ਆਖਿਆ, ਮੈਂ ਫੇਰ ਕਦੀ ਧਰਤੀ ਨੂੰ ਮਨੁੱਖ ਦੇ ਕਾਰਨ ਸਰਾਪ ਨਹੀਂ ਦਿਆਂਗਾ ਭਾਵੇਂ ਮਨੁੱਖ ਦੇ ਮਨ ਦੀ ਭਾਵਨਾ ਮੁੱਢੋਂ ਹੀ ਬੁਰੀ ਹੈ ਅਤੇ ਮੈਂ ਫੇਰ ਕਦੀ ਸਾਰੇ ਪ੍ਰਾਣੀਆਂ ਨੂੰ ਨਾਸ ਨਾ ਕਰਾਂਗਾ ਜਿਵੇਂ ਮੈਂ ਹੁਣ ਕੀਤਾ ਹੈ।

¶ ਤਦ ਮੂਸਾ ਨੇ ਸਾਰੇ ਇਸਰਾਏਲ ਦੇ ਵੇਖਦਿਆਂ ਯਹੋਸ਼ੁਆ ਨੂੰ ਸੱਦ ਕੇ ਆਖਿਆ, “ਤਕੜਾ ਹੋ ਅਤੇ ਹੌਂਸਲਾ ਰੱਖ, ਕਿਉਂ ਜੋ ਤੂੰ ਇਸ ਪਰਜਾ ਨਾਲ ਉਸ ਦੇਸ਼ ਵਿੱਚ ਜਾਵੇਂਗਾ, ਜਿਸ ਨੂੰ ਦੇਣ ਦੀ ਯਹੋਵਾਹ ਨੇ ਉਨ੍ਹਾਂ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਅਤੇ ਤੂੰ ਇਨ੍ਹਾਂ ਨੂੰ ਉਸ ਦੇਸ਼ ਦਾ ਅਧਿਕਾਰੀ ਬਣਾਵੇਂਗਾ।

ਮੈਂ ਆਦ ਤੋਂ ਅੰਤ ਨੂੰ ਅਤੇ ਮੁੱਢ ਤੋਂ ਜੋ ਅਜੇ ਨਹੀਂ ਹੋਇਆ ਦੱਸਦਾ ਹਾਂ, ਮੈਂ ਆਖਦਾ ਹਾਂ, ਮੇਰੀ ਸਲਾਹ ਕਾਇਮ ਰਹੇਗੀ, ਅਤੇ ਮੈਂ ਆਪਣੀ ਸਾਰੀ ਇੱਛਿਆ ਨੂੰ ਪੂਰੀ ਕਰਾਂਗਾ।

ਮੈਂ ਇਫ਼ਰਾਈਮ ਨੂੰ ਜਾਣਦਾ ਹਾਂ, ਅਤੇ ਇਸਰਾਏਲ ਮੇਰੇ ਤੋਂ ਲੁਕਿਆ ਹੋਇਆ ਨਹੀਂ, ਹੇ ਇਫ਼ਰਾਈਮ, ਤੂੰ ਹੁਣ ਵਿਭਚਾਰ ਕੀਤਾ, ਇਸਰਾਏਲ ਪਲੀਤ ਹੋ ਗਈ।

¶ “ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਉਜਾੜ ਵਿੱਚ ਚਾਲ੍ਹੀ ਸਾਲ ਤੱਕ ਬਲੀਆਂ ਅਤੇ ਭੇਟਾਂ ਮੈਨੂੰ ਹੀ ਚੜ੍ਹਾਉਂਦੇ ਰਹੇ ਹੋ?

ਯਿਸੂ ਨੂੰ, ਜੋ ਪਰਮੇਸ਼ੁਰ ਦੀ ਠਹਿਰਾਈ ਹੋਈ ਯੋਜਨਾ ਅਤੇ ਅਗੰਮ ਗਿਆਨ ਦੇ ਅਨੁਸਾਰ ਤੁਹਾਡੇ ਹਵਾਲੇ ਕੀਤਾ ਗਿਆ, ਤੁਸੀਂ ਬੁਰਿਆਰਾਂ ਦੇ ਹੱਥੀਂ ਸਲੀਬ ਤੇ ਮਰਵਾ ਦਿੱਤਾ।