¶ ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ, ਮੇਰੇ ਕੋਲ ਪਰਬਤ ਉੱਤੇ ਆ ਅਤੇ ਉੱਥੇ ਰਹਿ ਤਾਂ ਜੋ ਮੈਂ ਤੈਨੂੰ ਪੱਥਰ ਦੀਆਂ ਫੱਟੀਆਂ ਅਤੇ ਬਿਵਸਥਾ ਅਤੇ ਹੁਕਮ ਜਿਹੜੇ ਮੈਂ ਉਨ੍ਹਾਂ ਦੀ ਸਿੱਖਿਆ ਲਈ ਲਿਖੇ ਹਨ ਦੇਵਾਂ।
TSK
TSK · ਬਿਵਸਥਾ 4:13
مراجع Treasury of Scripture Knowledge في ਪੰਜਾਬੀ IRV.
ਫੇਰ ਉਸ ਨੇ ਮੂਸਾ ਨੂੰ ਜਦ ਉਸ ਨਾਲ ਗੱਲਾਂ ਕਰ ਚੁੱਕਿਆ ਸੀਨਈ ਪਰਬਤ ਉੱਤੇ ਸਾਖੀ ਦੀਆਂ ਦੋਵੇਂ ਫੱਟੀਆਂ ਅਰਥਾਤ ਪੱਥਰ ਦੀਆਂ ਫੱਟੀਆਂ ਪਰਮੇਸ਼ੁਰ ਦੀ ਉਂਗਲੀ ਨਾਲ ਲਿਖੀਆਂ ਹੋਈਆਂ ਦਿੱਤੀਆਂ।
¶ ਮੂਸਾ ਨੇ ਸਾਰੇ ਇਸਰਾਏਲ, ਨੂੰ ਬੁਲਾ ਕੇ ਆਖਿਆ, “ਹੇ ਇਸਰਾਏਲ, ਇਹਨਾਂ ਬਿਧੀਆਂ ਅਤੇ ਕਨੂੰਨਾਂ ਨੂੰ ਸੁਣੋ, ਜਿਹੜੇ ਮੈਂ ਅੱਜ, ਤੁਹਾਡੇ ਕੰਨਾਂ ਵਿੱਚ ਪਾਉਂਦਾ ਹਾਂ। ਇਹਨਾਂ ਨੂੰ ਸਿੱਖੋ ਅਤੇ ਇਹਨਾਂ ਨੂੰ ਪੂਰਾ ਕਰਨ ਲਈ ਮੰਨੋ।
¶ ਇਹੋ ਸਾਰੇ ਬਚਨ ਯਹੋਵਾਹ ਨੇ ਉਸ ਪਰਬਤ ਉੱਤੇ ਅੱਗ, ਬੱਦਲ ਅਤੇ ਕਾਲੀਆਂ ਘਟਾਂ ਦੇ ਵਿੱਚੋਂ ਦੀ ਹੋ ਕੇ ਤੁਹਾਡੀ ਸਾਰੀ ਸਭਾ ਨੂੰ ਵੱਡੀ ਅਵਾਜ਼ ਨਾਲ ਆਖੇ ਸਨ ਅਤੇ ਹੋਰ ਕੁਝ ਨਾ ਆਖਿਆ ਪਰ ਉਸ ਨੇ ਉਨ੍ਹਾਂ ਨੂੰ ਪੱਥਰ ਦੀਆਂ ਦੋ ਫੱਟੀਆਂ ਉੱਤੇ ਲਿਖ ਕੇ ਮੈਨੂੰ ਦੇ ਦਿੱਤਾ।
ਤਦ ਯਹੋਵਾਹ ਨੇ ਮੈਨੂੰ ਪੱਥਰ ਦੀਆਂ ਦੋ ਫੱਟੀਆਂ ਦਿੱਤੀਆਂ, ਜਿਹੜੀਆਂ ਪਰਮੇਸ਼ੁਰ ਦੇ ਹੱਥੀਂ ਲਿਖੀਆਂ ਹੋਈਆਂ ਸਨ ਅਤੇ ਉਹਨਾਂ ਉੱਤੇ ਉਨ੍ਹਾਂ ਸਾਰੇ ਬਚਨਾਂ ਦੇ ਅਨੁਸਾਰ ਲਿਖਿਆ ਹੋਇਆ ਸੀ, ਜਿਹੜੇ ਯਹੋਵਾਹ ਨੇ ਤੁਹਾਡੇ ਨਾਲ ਪਰਬਤ ਉੱਤੇ ਅੱਗ ਦੇ ਵਿੱਚੋਂ ਸਭਾ ਦੇ ਦਿਨ ਬੋਲੇ ਸਨ।
ਸੰਦੂਕ ਵਿੱਚ ਉਨ੍ਹਾਂ ਦੋਹਾਂ ਪੱਥਰਾਂ ਦੀਆਂ ਫੱਟੀਆਂ ਤੋਂ ਬਿਨਾਂ ਹੋਰ ਕੁਝ ਨਹੀਂ ਸੀ ਜਿਹੜੀਆਂ ਮੂਸਾ ਨੇ ਉੱਥੇ ਹੋਰੇਬ ਵਿੱਚ ਰੱਖੀਆਂ ਸਨ ਜਿੱਥੇ ਯਹੋਵਾਹ ਨੇ ਇਸਰਾਏਲੀਆਂ ਨਾਲ ਨੇਮ ਬੰਨ੍ਹਿਆ ਸੀ ਜਦ ਉਹ ਮਿਸਰ ਦੇਸ ਤੋਂ ਨਿੱਕਲੇ ਸਨ।
ਜਿਸ ਦੇ ਵਿੱਚ ਧੂਪ ਦੀ ਵੇਦੀ ਸੀ ਜੋ ਸੁਨਿਹਰੀ ਸੀ ਅਤੇ ਨੇਮ ਦਾ ਸੰਦੂਕ ਜਿਹੜਾ ਆਲੇ ਦੁਆਲਿਓਂ ਸੋਨੇ ਨਾਲ ਮੜ੍ਹਿਆ ਹੋਇਆ ਸੀ ਜਿਸ ਵਿੱਚ ਮੰਨਾ ਭਰਿਆ ਹੋਇਆ ਇੱਕ ਸੋਨੇ ਦਾ ਡੱਬਾ ਅਤੇ ਹਾਰੂਨ ਦੀ ਸੋਟੀ ਸੀ ਜਿਸ ਵਿੱਚੋਂ ਫੁੱਲ ਅਤੇ ਫਲ ਨਿੱਕਲ ਆਏ ਸਨ ਅਤੇ ਨੇਮ ਦੀਆਂ ਪੱਟੀਆਂ ਸਨ।