TSK

TSK · ਬਿਵਸਥਾ 7:13

مراجع Treasury of Scripture Knowledge في ਪੰਜਾਬੀ IRV.

العودة إلى المقطع

ਵੇਖੋ, ਮੈਂ ਇਸ ਦੇਸ਼ ਨੂੰ ਤੁਹਾਡੇ ਸਾਹਮਣੇ ਰੱਖ ਦਿੱਤਾ ਹੈ, ਜਿਸ ਦੇਸ਼ ਦੀ ਯਹੋਵਾਹ ਨੇ ਤੁਹਾਡੇ ਪੁਰਖਿਆਂ ਦੇ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਕਿ ਮੈਂ ਇਸ ਦੇਸ਼ ਨੂੰ ਤੁਹਾਨੂੰ ਅਤੇ ਤੁਹਾਡੇ ਬਾਅਦ ਤੁਹਾਡੇ ਵੰਸ਼ ਨੂੰ ਦਿਆਂਗਾ, ਇਸ ਲਈ ਜਾਓ ਅਤੇ ਇਸ ਦੇਸ਼ ਨੂੰ ਆਪਣੇ ਅਧੀਨ ਕਰ ਲਓ।”

¶ ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਮਨ ਲਾ ਕੇ ਸੁਣੋ ਅਤੇ ਉਸ ਦੇ ਸਾਰੇ ਹੁਕਮਾਂ ਦੀ ਪਾਲਣਾ ਕਰੋ, ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ, ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਨਾਲੋਂ ਉੱਚਾ ਕਰੇਗਾ।

ਮੁਬਾਰਕ ਹੋਵੇਗਾ ਤੁਹਾਡੇ ਸਰੀਰ ਦਾ ਫਲ, ਤੁਹਾਡੀ ਜ਼ਮੀਨ ਦਾ ਫਲ, ਤੁਹਾਡੇ ਪਸ਼ੂਆਂ ਦੇ ਫਲ, ਤੁਹਾਡੇ ਚੌਣੇ ਦਾ ਵਾਧਾ ਅਤੇ ਤੁਹਾਡੇ ਇੱਜੜ ਦੇ ਬੱਚੇ।

¶ ਪਰ ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੋ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਦੀ ਪਾਲਣਾ ਨਾ ਕਰੋ, ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਤਾਂ ਇਹ ਸਾਰੇ ਸਰਾਪ ਤੁਹਾਡੇ ਉੱਤੇ ਆਉਣਗੇ ਅਤੇ ਤੁਹਾਨੂੰ ਆ ਫੜ੍ਹਨਗੇ,

ਕੀ ਤੂੰ ਉਸ ਦੇ, ਉਸ ਦੇ ਘਰ ਦੇ ਅਤੇ ਜੋ ਕੁਝ ਉਸ ਦੇ ਕੋਲ ਹੈ ਉਸ ਦੇ ਆਲੇ-ਦੁਆਲੇ ਵਾੜ ਨਹੀਂ ਲਗਾਈ? ਤੂੰ ਉਸ ਦੇ ਹੱਥ ਦੇ ਕੰਮ ਵਿੱਚ ਬਰਕਤ ਦਿੱਤੀ ਹੈ ਸੋ ਉਸ ਦੀ ਧਨ-ਸੰਪਤੀ ਸਾਰੇ ਦੇਸ ਵਿੱਚ ਵੱਧ ਗਈ ਹੈ।

ਉਹ ਤਾਂ ਉਸ ਦਰਖ਼ਤ ਵਰਗਾ ਹੋਵੇਗਾ, ਜਿਹੜਾ ਵਗਦੇ ਪਾਣੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁੱਤ ਸਿਰ ਆਪਣਾ ਫਲ ਦਿੰਦਾ ਹੈ, ਜਿਸ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁਝ ਉਹ ਕਰੇ ਉਹ ਸਫ਼ਲ ਹੁੰਦਾ ਹੈ।

ਉਹ ਉਨ੍ਹਾਂ ਨੂੰ ਬਰਕਤ ਦਿੰਦਾ ਅਤੇ ਓਹ ਵਧ ਜਾਂਦੇ ਹਨ, ਅਤੇ ਉਹ ਉਨ੍ਹਾਂ ਦੇ ਡੰਗਰ ਘਟਣ ਨਹੀਂ ਦਿੰਦਾ।

ਸਾਡੇ ਖੱਤੇ ਭਾਂਤ-ਭਾਂਤ ਦੇ ਅਨਾਜ਼ ਨਾਲ ਭਰੇ ਹੋਏ ਹੋਣ, ਅਤੇ ਸਾਡੇ ਵਾੜੇ ਹਜ਼ਾਰਾਂ ਲੱਖਾਂ ਭੇਡਾਂ ਨਾਲ,

ਸਾਰੇ ਦਸਵੰਧ ਮੇਰੇ ਮੋਦੀ ਖ਼ਾਨੇ ਵਿੱਚ ਲਿਆਓ ਤਾਂ ਜੋ ਮੇਰੇ ਭਵਨ ਵਿੱਚ ਭੋਜਨ ਹੋਵੇ ਅਤੇ ਉਸੇ ਨਾਲ ਮੈਨੂੰ ਜ਼ਰਾ ਪਰਖੋ, ਸੈਨਾਂ ਦਾ ਯਹੋਵਾਹ ਆਖਦਾ ਹੈ, ਕੀ ਮੈਂ ਤੁਹਾਡੇ ਲਈ ਅਕਾਸ਼ ਦੀਆਂ ਖਿੜਕੀਆਂ ਖੋਲਦਾ ਹਾਂ ਕਿ ਨਹੀਂ, ਤਾਂ ਕਿ ਤੁਹਾਡੇ ਲਈ ਬਰਕਤ ਵਰ੍ਹਾਵਾਂ ਇੱਥੋਂ ਤੱਕ ਕਿ ਉਹ ਦੇ ਲਈ ਥਾਂ ਨਾ ਹੋਵੇਗਾ!

‹ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣ ਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ ਪਿਆਰ ਕਰਦਾ ਹੈ। ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ। ਜਿਹੜਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ?”›

‹ਪਿਤਾ ਆਪ ਹੀ ਤੁਹਾਨੂੰ ਪਿਆਰ ਕਰਦਾ ਹੈ, ਕਿਉਂਕਿ ਤੁਸੀਂ ਮੈਨੂੰ ਪਿਆਰ ਕੀਤਾ ਹੈ। ਉਹ ਤੁਹਾਨੂੰ ਵੀ ਪਿਆਰ ਕਰਦਾ ਹੈ ਕਿਉਂਕਿ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਮੈਂ ਪਰਮੇਸ਼ੁਰ ਕੋਲੋਂ ਆਇਆ ਹਾਂ।›