ਜਾ, ਇਸਰਾਏਲ ਦੇ ਬਜ਼ੁਰਗਾਂ ਨੂੰ ਇਕੱਠੇ ਕਰ ਅਤੇ ਉਨ੍ਹਾਂ ਨੂੰ ਆਖ ਕਿ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ, ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਇਸ ਤਰ੍ਹਾਂ ਆਖ ਕੇ ਮੈਨੂੰ ਦਰਸ਼ਣ ਦਿੱਤਾ ਕਿ ਮੈਂ ਜ਼ਰੂਰ ਤੁਹਾਡੀ ਖ਼ਬਰ ਲਈ ਹੈ ਅਤੇ ਜੋ ਕੁਝ ਮਿਸਰ ਵਿੱਚ ਤੁਹਾਡੇ ਉੱਤੇ ਬੀਤਿਆ ਹੈ, ਉਹ ਸਭ ਵੇਖਿਆ ਹੈ।
TSK
TSK · ਕੂਚ 12:21
مراجع Treasury of Scripture Knowledge في ਪੰਜਾਬੀ IRV.
ਤੁਸੀਂ ਉਸ ਨੂੰ ਇਸ ਤਰ੍ਹਾਂ ਖਾਣਾ, ਆਪਣੇ ਲੱਕ ਬੰਨ੍ਹ ਕੇ ਅਤੇ ਆਪਣੀ ਜੁੱਤੀ ਪੈਰੀਂ ਪਾ ਕੇ ਅਤੇ ਆਪਣੀ ਲਾਠੀ ਆਪਣੇ ਹੱਥ ਵਿੱਚ ਲੈ ਕੇ ਉਹ ਨੂੰ ਛੇਤੀ-ਛੇਤੀ ਖਾਣਾ ਕਿਉਂਕਿ ਇਹ ਯਹੋਵਾਹ ਦਾ ਪਸਾਹ ਹੈ।
ਮੂਸਾ ਨੇ ਆ ਕੇ ਪਰਜਾ ਦੇ ਬਜ਼ੁਰਗਾਂ ਨੂੰ ਬੁਲਾਇਆ ਅਤੇ ਉਹ ਸਾਰੀਆਂ ਗੱਲਾਂ ਉਨ੍ਹਾਂ ਦੇ ਅੱਗੇ ਰੱਖੀਆਂ ਜਿਹੜੀਆਂ ਦਾ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ।
¶ ਯਹੋਵਾਹ ਨੇ ਮੂਸਾ ਨੂੰ ਆਖਿਆ, ਮੇਰੇ ਲਈ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਸੱਤਰ ਇਹੋ ਜਿਹੇ ਮਨੁੱਖ ਇਕੱਠੇ ਕਰ, ਜਿਨ੍ਹਾਂ ਨੂੰ ਤੂੰ ਜਾਣਦਾ ਹੈਂ ਕਿ ਉਹ ਪਰਜਾ ਦੇ ਬਜ਼ੁਰਗ ਅਤੇ ਪ੍ਰਧਾਨ ਹਨ ਅਤੇ ਉਨ੍ਹਾਂ ਨੂੰ ਮੰਡਲੀ ਦੇ ਤੰਬੂ ਕੋਲ ਲਿਆ ਕਿ ਉਹ ਤੇਰੇ ਨਾਲ ਉੱਥੇ ਖੜ੍ਹੇ ਹੋ ਜਾਣ।
¶ ਤਦ ਰਾਜਾ ਨੇ ਸਾਰਿਆਂ ਲੋਕਾਂ ਨੂੰ ਇਹ ਹੁਕਮ ਦਿੱਤਾ ਕਿ ਜਿਵੇਂ ਇਸ ਨੇਮ ਦੀ ਪੋਥੀ ਵਿੱਚ ਲਿਖਿਆ ਹੈ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਪਸਾਹ ਮਨਾਓ
ਅਤੇ ਤੁਸੀਂ ਪਵਿੱਤਰ ਸਥਾਨ ਵਿੱਚ ਪੁਰਖਿਆਂ ਦੇ ਘਰਾਣਿਆਂ ਦੀ ਵੰਡ ਅਨੁਸਾਰ ਅਤੇ ਆਪਣੇ ਭਰਾਵਾਂ ਆਮ ਲੋਕਾਂ ਦੇ ਅਨੁਸਾਰ ਖੜ੍ਹੇ ਹੋਵੋ ਅਤੇ ਲੇਵੀਆਂ ਦੇ ਪੁਰਖਿਆਂ ਦੇ ਘਰਾਣੇ ਦਾ ਹਿੱਸਾ ਹਰੇਕ ਲਈ ਹੋਵੇ
ਕਿਉਂ ਜੋ ਜਾਜਕਾਂ ਅਤੇ ਲੇਵੀਆਂ ਨੇ ਇੱਕ ਮਨ ਹੋ ਕੇ ਆਪਣੇ ਆਪ ਨੂੰ ਪਵਿੱਤਰ ਕੀਤਾ, ਇਸ ਲਈ ਉਹ ਸਾਰੇ ਪਵਿੱਤਰ ਸਨ। ਉਨ੍ਹਾਂ ਨੇ ਗ਼ੁਲਾਮੀ ਤੋਂ ਮੁੜੇ ਹੋਏ ਸਾਰੇ ਲੋਕਾਂ ਅਤੇ ਆਪਣੇ ਜਾਜਕ ਭਰਾਵਾਂ ਦੇ ਲਈ ਅਤੇ ਆਪਣੇ ਲਈ ਪਸਾਹ ਦੇ ਪਸ਼ੂ ਬਲੀ ਚੜ੍ਹਾਏ।
¶ ਅਖ਼ਮੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਜਾਂ ਪਸਾਹ ਦੇ ਲਈ ਬਲੀਦਾਨ ਕਰਦੇ ਹੁੰਦੇ ਸਨ ਤਾਂ ਉਹ ਦੇ ਚੇਲਿਆਂ ਨੇ ਉਹ ਨੂੰ ਕਿਹਾ, ਤੂੰ ਕਿੱਥੇ ਚਾਹੁੰਦਾ ਹੈਂ ਜੋ ਅਸੀਂ ਜਾ ਕੇ ਤੇਰੇ ਪਸਾਹ ਖਾਣ ਲਈ ਤਿਆਰੀ ਕਰੀਏ?
ਅਤੇ ਸਭਨਾਂ ਨੇ ਇੱਕੋ ਆਤਮਿਕ ਜਲ ਪੀਤਾ ਕਿਉਂ ਜੋ ਉਹਨਾਂ ਨੇ ਉਸ ਆਤਮਿਕ ਚੱਟਾਨ ਤੋਂ ਜਲ ਪੀਤਾ, ਜਿਹੜਾ ਉਹਨਾਂ ਦੇ ਮਗਰ-ਮਗਰ ਚੱਲਦਾ ਸੀ ਅਤੇ ਉਹ ਚੱਟਾਨ ਮਸੀਹ ਸੀ।