TSK

TSK · ਕੂਚ 18:21

مراجع Treasury of Scripture Knowledge في ਪੰਜਾਬੀ IRV.

العودة إلى المقطع

ਤੀਜੇ ਦਿਨ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਅਜਿਹਾ ਕਰੋ ਤਾਂ ਜੀਉਂਦੇ ਰਹੋਗੇ, ਕਿਉਂ ਜੋ ਮੈਂ ਪਰਮੇਸ਼ੁਰ ਤੋਂ ਡਰਦਾ ਹਾਂ।

ਤਦ ਮੂਸਾ ਨੇ ਸਿਆਣੇ ਮਨੁੱਖਾਂ ਨੂੰ ਇਸਰਾਏਲ ਵਿੱਚੋਂ ਚੁਣ ਕੇ ਉਹਨਾਂ ਨੂੰ ਪਰਜਾ ਉੱਤੇ ਪ੍ਰਧਾਨ ਠਹਿਰਾਇਆ ਹਜ਼ਾਰਾਂ ਦੇ ਪ੍ਰਧਾਨ, ਸੈਂਕੜਿਆਂ ਦੇ ਪ੍ਰਧਾਨ, ਪੰਜਾਹਾਂ ਦੇ ਪ੍ਰਧਾਨ ਅਤੇ ਦਸਾਂ ਦੇ ਪ੍ਰਧਾਨ।

ਜੇਕਰ ਇੱਕੋ ਹੀ ਫੂਕਣ ਤਾਂ ਪ੍ਰਧਾਨ, ਜਿਹੜੇ ਇਸਰਾਏਲ ਵਿੱਚ ਹਜ਼ਾਰਾਂ ਦੇ ਮੁਖੀਏ ਹਨ, ਤੇਰੇ ਕੋਲ ਇਕੱਠੇ ਹੋ ਜਾਣ।

ਇਸ ਲਈ ਮੈਂ ਤੁਹਾਡੇ ਗੋਤਾਂ ਦੇ ਪ੍ਰਧਾਨਾਂ ਨੂੰ ਲਿਆ ਜਿਹੜੇ ਬੁੱਧਵਾਨ ਅਤੇ ਗਿਆਨੀ ਮਨੁੱਖ ਸਨ ਅਤੇ ਤੁਹਾਡੇ ਉੱਤੇ ਪ੍ਰਧਾਨ ਠਹਿਰਾਇਆ ਅਰਥਾਤ ਹਜ਼ਾਰਾਂ ਦੇ ਪ੍ਰਧਾਨ, ਸੈਂਕੜਿਆਂ ਦੇ ਪ੍ਰਧਾਨ, ਪੰਜਾਹਾਂ ਦੇ ਪ੍ਰਧਾਨ ਅਤੇ ਦਸਾਂ ਦੇ ਪ੍ਰਧਾਨ, ਨਾਲ ਹੀ ਤੁਹਾਡੇ ਗੋਤਾਂ ਦੇ ਆਗੂਆਂ ਨੂੰ ਵੀ ਲਿਆ।

ਦਸ ਪਰਧਾਨ ਉਸ ਦੇ ਨਾਲ ਇਸਰਾਏਲ ਦੇ ਪੁਰਖਿਆਂ ਦੇ ਘਰਾਣਿਆਂ ਦੇ ਕੁਲ ਗੋਤਾਂ ਦਾ ਇੱਕ-ਇੱਕ ਪ੍ਰਧਾਨ ਅਤੇ ਹਰ ਮਨੁੱਖ ਆਪਣੇ ਪੁਰਖਿਆਂ ਦੇ ਘਰਾਣੇ ਦਾ ਅਤੇ ਇਸਰਾਏਲ ਦੇ ਹਜ਼ਾਰਾਂ ਦਾ ਸਰਦਾਰ ਸੀ।

ਅਤੇ ਆਪਣੇ ਲਈ ਹਜ਼ਾਰਾਂ ਉੱਤੇ ਸਰਦਾਰ ਅਤੇ ਪੰਜਾਹਾਂ ਉੱਤੇ ਸਰਦਾਰ ਬਣਾਵੇਗਾ ਅਤੇ ਉਹਨਾਂ ਕੋਲੋਂ ਖੇਤੀ ਅਤੇ ਵਾਢੀ ਕਰਾਵੇਗਾ ਅਤੇ ਆਪਣੇ ਲਈ ਲੜਾਈ ਦੇ ਹਥਿਆਰ ਅਤੇ ਰੱਥਾਂ ਦਾ ਸਮਾਨ ਤਿਆਰ ਕਰਾਵੇਗਾ,

¶ ਦਾਊਦ ਨੇ ਉਨ੍ਹਾਂ ਲੋਕਾਂ ਦਾ ਜੋ ਉਸ ਦੇ ਨਾਲ ਇਕੱਠੇ ਸਨ, ਲੇਖਾ ਕੀਤਾ ਅਤੇ ਉਨ੍ਹਾਂ ਦੇ ਹਜ਼ਾਰਾਂ ਉੱਤੇ ਪ੍ਰਧਾਨ ਅਤੇ ਸੈਂਕੜਿਆਂ ਉੱਤੇ ਪ੍ਰਧਾਨ ਨਿਯੁਕਤ ਕਰ ਦਿੱਤੇ।

ਤੂੰ ਆਪਣੇ ਦਾਸ ਨੂੰ ਸੁਣਨ ਵਾਲਾ ਮਨ ਦੇ ਕਿ ਉਹ ਤੇਰੀ ਪਰਜਾ ਦਾ ਨਿਆਂ ਕਰ ਸਕੇ, ਇਸ ਲਈ ਕਿ ਮੈਂ ਭਲੇ ਅਤੇ ਬੁਰੇ ਨੂੰ ਸਮਝਾਂ ਕਿਉਂ ਜੋ ਤੇਰੀ ਐਨੀ ਵੱਡੀ ਪਰਜਾ ਦਾ ਨਿਆਂ ਕੌਣ ਕਰ ਸਕਦਾ ਹੈ?

ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਮੈਂ ਤੇਰੇ ਕੋਲ ਚੱਲਿਆ ਜਾਂਵਾਂਗਾ ਤਾਂ ਯਹੋਵਾਹ ਦਾ ਆਤਮਾ ਤੈਨੂੰ ਖਬਰੇ ਕਿੱਥੇ ਲੈ ਜਾਵੇ ਅਤੇ ਮੈਂ ਜਾ ਕੇ ਅਹਾਬ ਨੂੰ ਦੱਸਾਂ ਅਤੇ ਤੂੰ ਉਹ ਨੂੰ ਨਾ ਲੱਭੇ ਤਾਂ ਉਹ ਮੈਨੂੰ ਵੱਢ ਸੁੱਟੇਗਾ ਪਰ ਤੇਰਾ ਦਾਸ ਬਚਪਨ ਤੋਂ ਯਹੋਵਾਹ ਦਾ ਭੈਅ ਮੰਨਦਾ ਰਿਹਾ।

ਹੁਣ ਯਹੋਵਾਹ ਦਾ ਭੈਅ ਤੁਹਾਡੇ ਮਨ ਵਿੱਚ ਰਹੇ ਸੋ ਸੰਭਲ ਕੇ ਕੰਮ ਕਰਨਾ ਕਿਉਂ ਜੋ ਸਾਡੇ ਪਰਮੇਸ਼ੁਰ ਯਹੋਵਾਹ ਵਿੱਚ ਬੇ ਨਿਆਈਂ ਨਹੀਂ ਅਤੇ ਨਾ ਕਿਸੇ ਦੀ ਪੱਖਵਾਦੀ ਅਤੇ ਨਾ ਹੀ ਵੱਢੀ ਚੱਲਦੀ ਹੈ

ਮੈਂ ਫਿਰ ਕਿਹਾ, “ਇਹ ਕੰਮ ਜੋ ਤੁਸੀਂ ਕਰਦੇ ਹੋ ਉਹ ਚੰਗਾ ਨਹੀਂ ਹੈ, ਕੀ ਤੁਹਾਨੂੰ ਇਸ ਕਾਰਨ ਆਪਣੇ ਪਰਮੇਸ਼ੁਰ ਦੇ ਭੈਅ ਵਿੱਚ ਨਹੀਂ ਚੱਲਣਾ ਚਾਹੀਦਾ ਤਾਂ ਜੋ ਸਾਡੇ ਗੈਰ-ਕੌਮੀ ਦੁਸ਼ਮਣ ਸਾਡਾ ਨਿਰਾਦਰ ਨਾ ਕਰਨ?

ਮੈਂ ਕੰਗਾਲਾਂ ਲਈ ਪਿਤਾ ਸੀ, ਅਤੇ ਮੈਂ ਨਾਵਾਕਿਫ਼ ਦੇ ਮੁਕੱਦਮੇ ਦੀ ਵੀ ਪੜਤਾਲ ਕਰਦਾ ਸੀ

ਉਹ ਜਿਹੜਾ ਵਿਆਜ ਦੇ ਲਈ ਆਪਣਾ ਪੈਸਾ ਨਹੀਂ ਦਿੰਦਾ, ਅਤੇ ਨਾ ਨਿਰਦੋਸ਼ ਦੇ ਵਿਰੁੱਧ ਰਿਸ਼ਵਤ ਲੈਂਦਾ ਹੈ, ਜਿਹੜਾ ਅਜਿਹਾ ਕਰਦਾ ਹੈ ਉਹ ਕਦੀ ਵੀ ਨਹੀਂ ਡੋਲੇਗਾ।

ਦੇਸ ਦੇ ਵਿੱਚ ਅਪਰਾਧ ਦੇ ਕਾਰਨ ਉਸ ਦੇ ਹਾਕਮ ਬਦਲਦੇ ਰਹਿੰਦੇ ਹਨ, ਪਰ ਸਿਆਣੇ ਅਤੇ ਗਿਆਨਵਾਨ ਮਨੁੱਖ ਦੇ ਦੁਆਰਾ ਉਸ ਦਾ ਚੰਗਾ ਪ੍ਰਬੰਧ ਲੰਮੇ ਸਮੇਂ ਤੱਕ ਬਣਿਆ ਰਹੇਗਾ।

ਤਦ ਇੱਕ ਸਿੰਘਾਸਣ ਦਯਾ ਨਾਲ ਕਾਇਮ ਕੀਤਾ ਜਾਵੇਗਾ ਅਤੇ ਉਹ ਦੇ ਉੱਤੇ ਦਾਊਦ ਦੇ ਤੰਬੂ ਵਿੱਚ ਸਚਿਆਈ ਨਾਲ ਉਹ ਬੈਠੇਗਾ, ਜਿਹੜਾ ਸਚਿਆਈ ਨਾਲ ਨਿਆਂ ਕਰੇਗਾ, ਅਤੇ ਧਰਮ ਦੇ ਕੰਮ ਕਰਨ ਵਿੱਚ ਫੁਰਤੀ ਕਰੇਗਾ।

ਕੋਈ ਆਪਣਾ ਮੁਕੱਦਮਾ ਧਰਮ ਨਾਲ ਪੇਸ਼ ਨਹੀਂ ਕਰਦਾ, ਨਾ ਕੋਈ ਸਚਿਆਈ ਨਾਲ ਇਨਸਾਫ਼ ਕਰਦਾ, ਉਹ ਫੋਕਟ ਉੱਤੇ ਭਰੋਸਾ ਰੱਖਦੇ ਅਤੇ ਝੂਠ ਬੋਲਦੇ ਹਨ, ਉਹ ਝਗੜੇ ਨਾਲ ਗਰਭੀ ਹੁੰਦੇ ਅਤੇ ਬਦੀ ਨੂੰ ਜਨਮ ਦਿੰਦੇ ਹਨ!

¶ ਤੁਸੀਂ ਯਰੂਸ਼ਲਮ ਦੀਆਂ ਗਲੀਆਂ ਵਿੱਚ ਐਧਰ ਉੱਧਰ ਨੱਸੋ, ਵੇਖੋ ਅਤੇ ਜਾਣੋ ਅਤੇ ਉਹ ਦੇ ਚੌਕਾਂ ਵਿੱਚ ਭਾਲੋ, ਜੇ ਕੋਈ ਮਨੁੱਖ ਤੁਹਾਨੂੰ ਮਿਲ ਸਕੇ, ਜਿਹੜਾ ਇਨਸਾਫ਼ ਕਰਨ ਵਾਲਾ, ਅਤੇ ਸਚਿਆਈ ਦਾ ਭਾਲਣ ਵਾਲਾ ਹੋਵੇ, ਤਾਂ ਮੈਂ ਉਹ ਨੂੰ ਮਾਫ਼ ਕਰ ਦਿਆਂਗਾ।

ਤੇਰੇ ਵਿੱਚ ਉਹਨਾਂ ਨੇ ਰਿਸ਼ਵਤ ਲੈ ਕੇ ਖੂਨ ਕੀਤੇ, ਤੁਸੀਂ ਵਿਆਜ ਤੇ ਵਾਧਾ ਲਿਆ ਅਤੇ ਅੱਤਿਆਚਾਰ ਕਰ ਕੇ ਆਪਣੇ ਗੁਆਂਢੀ ਨੂੰ ਲੁੱਟਿਆ ਅਤੇ ਮੈਨੂੰ ਭੁਲਾ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ।

ਇਹ ਗੱਲਾਂ ਹਨ ਜਿਹੜੀਆਂ ਤੁਸੀਂ ਕਰਨੀਆਂ ਹਨ; ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਨਾਲ ਸੱਚ ਬੋਲੇ, ਤੁਸੀਂ ਆਪਣੇ ਫਾਟਕਾਂ ਵਿੱਚ ਸਚਿਆਈ ਅਤੇ ਸ਼ਾਂਤੀ ਦਾ ਨਿਆਂ ਕਰੋ।

‹ਕਾਫੀ ਸਮੇਂ ਤੱਕ ਹਾਕਮ ਨੇ ਉਸ ਵਿਧਵਾ ਦੀ ਗੱਲ ਨਾ ਸੁਣੀ ਪਰ ਪਿੱਛੋਂ ਆਪਣੇ ਮਨ ਵਿੱਚ ਸੋਚਣ ਲੱਗਾ ਕਿ ਮੈਂ ਨਾ ਤਾਂ ਪਰਮੇਸ਼ੁਰ ਦਾ ਡਰ ਮੰਨਦਾ ਹਾਂ ਅਤੇ ਨਾ ਮਨੁੱਖ ਦੀ ਪਰਵਾਹ ਕਰਦਾ ਹਾਂ।›

ਪਰ ਉਹ ਜਿਹੜੇ ਅਮੀਰ ਹੋਣਾ ਚਾਹੁੰਦੇ ਹਨ, ਸੋ ਪਰਤਾਵੇ, ਫ਼ਾਹੀ ਅਤੇ ਬਹੁਤਿਆਂ ਮੂਰਖਪੁਣੇ ਦਿਆਂ ਅਤੇ ਨੁਕਸਾਨ ਕਰਨ ਵਾਲਿਆਂ ਵਿਸ਼ਿਆਂ ਵਿੱਚ ਪੈਂਦੇ ਹਨ, ਜੋ ਮਨੁੱਖਾਂ ਨੂੰ ਤਬਾਹੀ ਅਤੇ ਨਾਸ ਦੇ ਸਮੁੰਦਰ ਵਿੱਚ ਡੋਬ ਦਿੰਦੇ ਹਨ।