ਮੂਸਾ ਨੇ ਆ ਕੇ ਪਰਜਾ ਦੇ ਬਜ਼ੁਰਗਾਂ ਨੂੰ ਬੁਲਾਇਆ ਅਤੇ ਉਹ ਸਾਰੀਆਂ ਗੱਲਾਂ ਉਨ੍ਹਾਂ ਦੇ ਅੱਗੇ ਰੱਖੀਆਂ ਜਿਹੜੀਆਂ ਦਾ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ।
TSK
TSK · ਕੂਚ 21:1
مراجع Treasury of Scripture Knowledge في ਪੰਜਾਬੀ IRV.
ਇਸ ਲਈ ਤੁਸੀਂ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਪਾਲਣਾ ਕਰਨਾ। ਜਿਹੜਾ ਇਨ੍ਹਾਂ ਦੀ ਪਾਲਣਾ ਕਰੇਗਾ, ਉਹ ਇਨ੍ਹਾਂ ਦੇ ਕਾਰਨ ਜੀਉਂਦਾ ਰਹੇਗਾ। ਮੈਂ ਹੀ ਯਹੋਵਾਹ ਹਾਂ।
ਇਸ ਲਈ ਤੁਸੀਂ ਮੇਰੀਆਂ ਸਾਰੀਆਂ ਬਿਧੀਆਂ ਅਤੇ ਸਾਰੇ ਨਿਯਮਾਂ ਨੂੰ ਮੰਨਣਾ ਅਤੇ ਪੂਰਾ ਕਰਨਾ। ਮੈਂ ਯਹੋਵਾਹ ਹਾਂ।
ਤਾਂ ਮੰਡਲੀ ਨੂੰ ਮਾਰਨ ਵਾਲਾ ਅਤੇ ਖੂਨ ਦਾ ਬਦਲਾ ਲੈਣ ਵਾਲਾ ਇਨ੍ਹਾਂ ਨਿਯਮਾਂ ਦੇ ਅਨੁਸਾਰ ਫ਼ੈਸਲਾ ਕਰੇ।
ਵੇਖੋ, ਜਿਵੇਂ ਯਹੋਵਾਹ ਮੇਰੇ ਪਰਮੇਸ਼ੁਰ ਨੇ ਮੈਨੂੰ ਹੁਕਮ ਦਿੱਤਾ ਸੀ, ਮੈਂ ਤੁਹਾਨੂੰ ਬਿਧੀਆਂ ਅਤੇ ਕਨੂੰਨ ਸਿਖਾਏ ਹਨ ਤਾਂ ਜੋ ਤੁਸੀਂ ਉਸ ਦੇਸ਼ ਵਿੱਚ ਜਿਸ ਨੂੰ ਅਧਿਕਾਰ ਵਿੱਚ ਲੈਣ ਲਈ ਤੁਸੀਂ ਜਾਂਦੇ ਹੋ, ਉਨ੍ਹਾਂ ਦੇ ਅਨੁਸਾਰ ਕਰੋ।
ਉਸੇ ਵੇਲੇ ਯਹੋਵਾਹ ਨੇ ਮੈਨੂੰ ਹੁਕਮ ਦਿੱਤਾ ਕਿ ਮੈਂ ਤੁਹਾਨੂੰ ਬਿਧੀਆਂ ਅਤੇ ਕਨੂੰਨ ਸਿਖਾਵਾਂ ਤਾਂ ਜੋ ਤੁਸੀਂ ਉਨ੍ਹਾਂ ਨੂੰ ਉਸ ਦੇਸ਼ ਵਿੱਚ ਪੂਰਾ ਕਰੋ, ਜਿਸ ਨੂੰ ਅਧਿਕਾਰ ਵਿੱਚ ਲੈਣ ਲਈ ਤੁਸੀਂ ਪਾਰ ਜਾਂਦੇ ਹੋ।
¶ ਮੂਸਾ ਨੇ ਸਾਰੇ ਇਸਰਾਏਲ, ਨੂੰ ਬੁਲਾ ਕੇ ਆਖਿਆ, “ਹੇ ਇਸਰਾਏਲ, ਇਹਨਾਂ ਬਿਧੀਆਂ ਅਤੇ ਕਨੂੰਨਾਂ ਨੂੰ ਸੁਣੋ, ਜਿਹੜੇ ਮੈਂ ਅੱਜ, ਤੁਹਾਡੇ ਕੰਨਾਂ ਵਿੱਚ ਪਾਉਂਦਾ ਹਾਂ। ਇਹਨਾਂ ਨੂੰ ਸਿੱਖੋ ਅਤੇ ਇਹਨਾਂ ਨੂੰ ਪੂਰਾ ਕਰਨ ਲਈ ਮੰਨੋ।
¶ ਇਹ ਉਹ ਹੁਕਮਨਾਮੇ, ਬਿਧੀਆਂ ਅਤੇ ਕਨੂੰਨ ਹਨ, ਜਿਨ੍ਹਾਂ ਨੂੰ ਤੁਹਾਨੂੰ ਸਿਖਾਉਣ ਦਾ ਹੁਕਮ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਦਿੱਤਾ ਹੈ, ਤਾਂ ਜੋ ਤੁਸੀਂ ਇਨ੍ਹਾਂ ਨੂੰ ਉਸ ਧਰਤੀ ਵਿੱਚ ਪੂਰਾ ਕਰੋ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਪਾਰ ਜਾਂਦੇ ਹੋ,
¶ “ਜੇਕਰ ਤੁਹਾਡਾ ਇਬਰਾਨੀ ਭਰਾ ਜਾਂ ਕੋਈ ਇਬਰਾਨਣ ਤੁਹਾਡੇ ਕੋਲ ਵੇਚੀ ਜਾਵੇ ਅਤੇ ਉਹ ਛੇ ਸਾਲ ਤੱਕ ਤੁਹਾਡੀ ਸੇਵਾ ਕਰੇ ਤਾਂ ਸੱਤਵੇਂ ਸਾਲ ਵਿੱਚ ਤੁਸੀਂ ਉਸ ਨੂੰ ਆਪਣੇ ਕੋਲੋਂ ਅਜ਼ਾਦ ਕਰ ਦੇਣਾ।
ਜਦ ਕਦੀ ਤੁਹਾਡੇ ਭਰਾਵਾਂ ਵੱਲੋਂ ਜਿਹੜੇ ਉਨ੍ਹਾਂ ਦੇ ਸ਼ਹਿਰਾਂ ਵਿੱਚ ਰਹਿੰਦੇ ਹਨ ਕੋਈ ਝਗੜਾ ਤੁਹਾਡੇ ਸਾਹਮਣੇ ਆਵੇ ਜੋ ਆਪਸ ਦੇ ਖੂਨ ਜਾਂ ਬਿਵਸਥਾ ਅਤੇ ਹੁਕਮਨਾਮੇ ਜਾਂ ਬਿਧੀਆਂ ਜਾਂ ਨਿਆਂਵਾਂ ਨਾਲ ਵਾਸਤਾ ਰੱਖਦਾ ਹੋਵੇ ਤਾਂ ਤੁਸੀਂ ਉਨ੍ਹਾਂ ਨੂੰ ਸਮਝਾਉਣਾ ਕਿ ਉਹ ਯਹੋਵਾਹ ਦੇ ਵਿਰੁੱਧ ਪਾਪ ਨਾ ਕਰਨ ਜਿਸ ਨਾਲ ਤੁਹਾਡੇ ਉੱਤੇ ਅਤੇ ਤੁਹਾਡੇ ਭਰਾਵਾਂ ਉੱਤੇ ਕਹਿਰ ਉਤਰੇ। ਇਹ ਕਰੋ ਤਾਂ ਤੁਸੀਂ ਦੋਸ਼ੀ ਨਹੀਂ ਹੋਵੋਗੇ
ਆਪਣੇ ਸ਼ਰੀਫ ਭਰਾਵਾਂ ਨਾਲ ਮਿਲ ਕੇ ਇਸ ਸਹੁੰ ਅਤੇ ਇਸ ਸਰਾਪ ਨਾਲ ਆਪਣੇ ਆਪ ਨੂੰ ਬੰਨ੍ਹਿਆ ਕਿ ਅਸੀਂ ਪਰਮੇਸ਼ੁਰ ਦੀ ਬਿਵਸਥਾ ਦੇ ਅਨੁਸਾਰ ਚੱਲਾਂਗੇ, ਜਿਹੜੀ ਪਰਮੇਸ਼ੁਰ ਦੇ ਦਾਸ ਮੂਸਾ ਦੇ ਰਾਹੀਂ ਦਿੱਤੀ ਗਈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ, ਨਿਯਮਾਂ ਅਤੇ ਬਿਧੀਆਂ ਨੂੰ ਪੂਰਾ ਕਰ ਕੇ ਪਾਲਣਾ ਕਰਾਂਗੇ।
ਅਤੇ ਮੈਂ ਆਪਣੀਆਂ ਬਿਧੀਆਂ ਉਹਨਾਂ ਨੂੰ ਦਿੱਤੀਆਂ ਅਤੇ ਆਪਣੇ ਹੁਕਮਾਂ ਬਾਰੇ ਉਹਨਾਂ ਨੂੰ ਦੱਸਿਆ, ਤਾਂ ਕਿ ਮਨੁੱਖ ਉਹਨਾਂ ਤੇ ਅਮਲ ਕਰ ਕੇ ਉਹਨਾਂ ਵਿੱਚ ਜੀਉਂਦਾ ਰਹੇ।
ਤੁਸੀਂ ਮੇਰੇ ਦਾਸ ਮੂਸਾ ਦੀ ਬਿਵਸਥਾ ਨੂੰ ਚੇਤੇ ਰੱਖੋ ਅਤੇ ਉਨ੍ਹਾਂ ਬਿਧੀਆਂ ਅਤੇ ਨਿਆਂਵਾਂ ਨੂੰ ਜਿਨ੍ਹਾਂ ਦਾ ਮੈਂ ਸਾਰੇ ਇਸਰਾਏਲ ਲਈ ਹੋਰੇਬ ਵਿੱਚ ਹੁਕਮ ਦਿੱਤਾ।
¶ ਮੁੱਕਦੀ ਗੱਲ, ਹੇ ਭਰਾਵੋ, ਅਸੀਂ ਪ੍ਰਭੂ ਯਿਸੂ ਵਿੱਚ ਤੁਹਾਡੇ ਅੱਗੇ ਬੇਨਤੀ ਕਰਦੇ ਅਤੇ ਤੁਹਾਨੂੰ ਆਗਿਆ ਦਿੰਦੇ ਹਾਂ ਕਿ ਜਿਵੇਂ ਤੁਸੀਂ ਸਾਡੇ ਕੋਲੋਂ ਸਿੱਖਿਆ ਪ੍ਰਾਪਤ ਕੀਤੀ ਕਿ ਕਿਹੋ ਜਿਹਾ ਚਾਲ-ਚੱਲਣ ਸਾਨੂੰ ਚੱਲਣਾ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ - ਜਿਵੇਂ ਤੁਸੀਂ ਚੱਲਦੇ ਵੀ ਹੋ - ਸੋ ਇਸ ਵਿੱਚ ਹੋਰ ਵੀ ਵਧਦੇ ਜਾਵੋ।