TSK

TSK · ਕੂਚ 21:2

مراجع Treasury of Scripture Knowledge في ਪੰਜਾਬੀ IRV.

العودة إلى المقطع

ਉਸ ਨੇ ਆਖਿਆ, ਕੀ ਉਸ ਦਾ ਨਾਮ ਠੀਕ ਯਾਕੂਬ ਨਹੀਂ ਰੱਖਿਆ ਗਿਆ ਕਿ ਉਸ ਨੇ ਹੁਣ ਦੂਜੀ ਵਾਰ ਮੇਰੇ ਨਾਲ ਧੋਖਾ ਕੀਤਾ ਹੈ? ਉਸ ਨੇ ਪਹਿਲੌਠੇ ਦਾ ਹੱਕ ਵੀ ਲੈ ਲਿਆ ਅਤੇ ਵੇਖੋ ਹੁਣ ਮੇਰੀ ਬਰਕਤ ਵੀ ਲੈ ਲਈ ਤਦ ਉਸ ਨੇ ਆਖਿਆ, ਕੀ ਤੁਸੀਂ ਮੇਰੇ ਲਈ ਕੋਈ ਬਰਕਤ ਨਹੀਂ ਰੱਖ ਛੱਡੀ?

ਪਰ ਜੇ ਉਸ ਉੱਤੇ ਸੂਰਜ ਚੜ੍ਹ ਜਾਵੇ ਤਾਂ ਉਹ ਦੇ ਲਈ ਖੂਨ ਦਾ ਦੋਸ਼ ਹੋਵੇਗਾ, ਉਹ ਵੱਟਾ ਭਰ ਦੇਵੇ। ਜੇ ਉਹ ਦੇ ਕੋਲ ਕੁਝ ਨਹੀਂ ਹੈਂ ਤਾਂ ਉਹ ਆਪਣੀ ਚੋਰੀ ਦੇ ਕਾਰਨ ਵੇਚਿਆ ਜਾਵੇ।

ਪਰ ਜੇਕਰ ਉਹ ਇਨ੍ਹਾਂ ਸਾਰੇ ਤਰੀਕਿਆਂ ਦੇ ਨਾਲ ਛੁਡਾਇਆ ਨਾ ਜਾਵੇ ਤਾਂ ਉਹ ਅਨੰਦ ਦੇ ਸਾਲ ਵਿੱਚ ਆਪਣੇ ਬਾਲ ਬੱਚਿਆਂ ਸਮੇਤ ਛੁੱਟ ਜਾਵੇ।

¶ “ਜੇਕਰ ਤੁਹਾਡਾ ਇਬਰਾਨੀ ਭਰਾ ਜਾਂ ਕੋਈ ਇਬਰਾਨਣ ਤੁਹਾਡੇ ਕੋਲ ਵੇਚੀ ਜਾਵੇ ਅਤੇ ਉਹ ਛੇ ਸਾਲ ਤੱਕ ਤੁਹਾਡੀ ਸੇਵਾ ਕਰੇ ਤਾਂ ਸੱਤਵੇਂ ਸਾਲ ਵਿੱਚ ਤੁਸੀਂ ਉਸ ਨੂੰ ਆਪਣੇ ਕੋਲੋਂ ਅਜ਼ਾਦ ਕਰ ਦੇਣਾ।

ਤਦ ਮੂਸਾ ਨੇ ਇਹ ਆਖ ਕੇ ਉਨ੍ਹਾਂ ਨੂੰ ਹੁਕਮ ਦਿੱਤਾ, “ਸੱਤ-ਸੱਤ ਸਾਲਾਂ ਦੇ ਅੰਤ ਵਿੱਚ ਅਰਥਾਤ ਛੁਟਕਾਰੇ ਦੇ ਠਹਿਰਾਏ ਹੋਏ ਸਮੇਂ ਉੱਤੇ ਡੇਰਿਆਂ ਦੇ ਪਰਬ ਵਿੱਚ,

¶ ਤਦ ਲੋਕਾਂ ਅਤੇ ਉਨ੍ਹਾਂ ਦੀਆਂ ਪਤਨੀਆਂ ਦੇ ਵੱਲੋਂ ਉਨ੍ਹਾਂ ਦੇ ਯਹੂਦੀ ਭਰਾਵਾਂ ਦੇ ਵਿਰੁੱਧ ਇੱਕ ਵੱਡੀ ਦੁਹਾਈ ਮੱਚ ਗਈ।

¶ ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਉਸ ਦੇ ਪਿੱਛੋਂ ਕਿ ਸਿਦਕੀਯਾਹ ਰਾਜਾ ਨੇ ਯਰੂਸ਼ਲਮ ਦੇ ਸਾਰੇ ਲੋਕਾਂ ਨਾਲ ਨੇਮ ਬੰਨ੍ਹ ਕੇ ਉਹਨਾਂ ਦੀ ਅਜ਼ਾਦੀ ਦੀ ਡੌਂਡੀ ਪਿਟਵਾਈ

ਸੱਤਾਂ ਵਰਿਹਾਂ ਦੇ ਅੰਤ ਵਿੱਚ ਤੁਹਾਡੇ ਵਿੱਚੋਂ ਹਰੇਕ ਆਪਣੇ ਇਬਰਾਨੀ ਭਰਾ ਨੂੰ ਜਿਹੜਾ ਉਹ ਦੇ ਹੱਥ ਵੇਚਿਆ ਗਿਆ ਅਜ਼ਾਦ ਕਰਕੇ ਛੱਡ ਦੇਵੇ। ਜਦ ਉਸ ਛੇਆਂ ਵਰਿਹਾਂ ਤੱਕ ਉਹ ਦੀ ਟਹਿਲ ਕੀਤੀ ਹੋਵੇ ਤਾਂ ਉਹ ਉਸ ਨੂੰ ਅਜ਼ਾਦ ਕਰਕੇ ਛੱਡ ਦੇਵੇ, ਪਰ ਤੁਹਾਡੇ ਪੁਰਖਿਆਂ ਨੇ ਮੇਰੀ ਨਾ ਸੁਣੀ, ਨਾ ਆਪਣਾ ਕੰਨ ਲਾਇਆ

ਤੁਸੀਂ ਤਾਂ ਮੁੱਲ ਨਾਲ ਲਏ ਹੋਏ ਹੋ, ਇਸ ਲਈ ਆਪਣੀ ਦੇਹੀ ਨਾਲ ਪਰਮੇਸ਼ੁਰ ਦੀ ਵਡਿਆਈ ਕਰੋ।