TSK

TSK · ਕੂਚ 21:26

مراجع Treasury of Scripture Knowledge في ਪੰਜਾਬੀ IRV.

العودة إلى المقطع

ਜਿਹੜਾ ਮਨੁੱਖ ਆਪਣੇ ਦਾਸ ਨੂੰ ਜਾਂ ਆਪਣੀ ਗੋਲੀ ਨੂੰ ਡਾਂਗ ਨਾਲ ਅਜਿਹਾ ਮਾਰੇ ਕਿ ਉਹ ਉਸ ਦੇ ਹੱਥੋਂ ਮਰ ਜਾਵੇ ਤਾਂ ਉਸ ਤੋਂ ਵੱਟਾ ਲਿਆ ਜਾਵੇ।

ਤੁਸੀਂ ਨਿਆਂ ਨੂੰ ਨਾ ਵਿਗਾੜਿਓ। ਤੁਸੀਂ ਕਿਸੇ ਦਾ ਪੱਖਪਾਤ ਨਾ ਕਰਿਓ। ਰਿਸ਼ਵਤ ਨਾ ਖਾਓ, ਕਿਉਂ ਜੋ ਰਿਸ਼ਵਤ ਬੁੱਧਵਾਨ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੰਦੀ ਹੈ ਅਤੇ ਧਰਮੀਆਂ ਦੀਆਂ ਗੱਲਾਂ ਨੂੰ ਉਲਟ ਦਿੰਦੀ ਹੈ।

“ਜਦ ਮੇਰੇ ਦਾਸ ਜਾਂ ਦਾਸੀ ਨੇ ਮੇਰੇ ਵਿਰੁੱਧ ਸ਼ਿਕਾਇਤ ਕੀਤੀ ਹੋਵੇ, ਤਾਂ ਜੇਕਰ ਮੈਂ ਉਹਨਾਂ ਦਾ ਹੱਕ ਮਾਰਿਆ ਹੋਵੇ,

ਤੂੰ ਤਾਂ ਵੇਖਿਆ ਹੈ ਕਿਉਂ ਜੋ ਤੂੰ ਸ਼ਰਾਰਤ ਅਤੇ ਡਾਹ ਉੱਤੇ ਨਿਗਾਹ ਰੱਖਦਾ ਹੈ, ਕਿ ਆਪਣੇ ਹੀ ਹੱਥ ਵਿੱਚ ਲੈ ਲਵੇ, ਅਨਾਥ ਆਪਣੇ ਆਪ ਨੂੰ ਤੇਰੇ ਉੱਤੇ ਛੱਡਦਾ ਹੈ, ਯਤੀਮ ਦਾ ਸਹਾਇਕ ਤੂੰ ਹੀ ਰਿਹਾ ਹੈ।

ਉਹ ਦੁਹਾਈ ਦੇਣ ਵਾਲੇ ਕੰਗਾਲ ਨੂੰ ਅਤੇ ਮਸਕੀਨ ਅਤੇ ਅਨਾਥ ਨੂੰ ਬਚਾਵੇਗਾ।

ਅਤੇ ਹੇ ਮਾਲਕੋ, ਤੁਸੀਂ ਧਮਕੀਆਂ ਦੇਣੀਆਂ ਛੱਡ ਕੇ, ਉਹਨਾਂ ਨਾਲ ਇਹੋ ਜਿਹਾ ਵਰਤਾਰਾ ਕਰੋ ਇਹ ਜਾਣਦੇ ਹੋ ਜੋ ਸਵਰਗ ਵਿੱਚ ਤੁਹਾਡਾ ਦੋਹਾਂ ਦਾ ਮਾਲਕ ਹੈ, ਜੋ ਕਿਸੇ ਦਾ ਪੱਖਪਾਤ ਨਹੀਂ ਕਰਦਾ!