ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ ਜਿਹੜਾ ਤੈਨੂੰ ਮਿਸਰ ਦੇਸ਼ ਤੋਂ ਅਰਥਾਤ ਗ਼ੁਲਾਮੀ ਦੇ ਘਰ ਤੋਂ ਕੱਢ ਲਿਆਇਆ ਹਾਂ।
TSK
TSK · ਕੂਚ 22:21
مراجع Treasury of Scripture Knowledge في ਪੰਜਾਬੀ IRV.
¶ ਜੇਕਰ ਕੋਈ ਪਰਦੇਸੀ ਤੁਹਾਡੇ ਦੇਸ ਵਿੱਚ ਆ ਕੇ ਤੁਹਾਡੇ ਨਾਲ ਵੱਸੇ, ਤਾਂ ਤੁਸੀਂ ਉਸ ਨੂੰ ਦੁੱਖ ਨਾ ਦੇਣਾ।
ਉਹ ਯਤੀਮ ਅਤੇ ਵਿਧਵਾ ਦਾ ਨਿਆਂ ਕਰਦਾ ਹੈ ਅਤੇ ਪਰਦੇਸੀ ਨਾਲ ਪ੍ਰੇਮ ਰੱਖਦਾ ਹੈ ਕਿ ਉਸ ਨੂੰ ਰੋਟੀ ਅਤੇ ਕੱਪੜਾ ਦੇਵੇ।
ਯਾਦ ਰੱਖੋ, ਤੁਸੀਂ ਵੀ ਮਿਸਰ ਦੇਸ਼ ਵਿੱਚ ਗੁਲਾਮ ਸੀ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਛੁਟਕਾਰਾ ਦਿੱਤਾ, ਇਸ ਲਈ ਮੈਂ ਅੱਜ ਤੁਹਾਨੂੰ ਇਸ ਗੱਲ ਦਾ ਹੁਕਮ ਦਿੰਦਾ ਹਾਂ।
¶ ਤੂੰ ਪਰਦੇਸੀ ਅਤੇ ਯਤੀਮ ਦਾ ਨਿਆਂ ਨਾ ਵਿਗਾੜੀਂ, ਨਾ ਕਿਸੇ ਵਿਧਵਾ ਦਾ ਕੱਪੜਾ ਗਿਰਵੀ ਰੱਖੀਂ।
ਯਹੋਵਾਹ ਪਰਦੇਸੀਆਂ ਦੀ ਪਾਲਣਾ ਕਰਦਾ ਹੈ, ਯਤੀਮਾਂ ਤੇ ਵਿਧਵਾ ਨੂੰ ਸੰਭਾਲਦਾ ਹੈ, ਪਰ ਦੁਸ਼ਟਾਂ ਦਾ ਰਾਹ ਵਿੰਗਾ ਕਰ ਦਿੰਦਾ ਹੈ।
ਜੇ ਤੁਸੀਂ ਪਰਦੇਸੀ, ਯਤੀਮ ਅਤੇ ਵਿਧਵਾ ਨੂੰ ਦੁੱਖ ਨਾ ਦਿਓ ਅਤੇ ਇਸ ਸਥਾਨ ਵਿੱਚ ਬੇਦੋਸ਼ੇ ਦਾ ਲਹੂ ਨਾ ਵਹਾਓ, ਨਾ ਦੂਜੇ ਦੇਵਤਿਆਂ ਦੇ ਪਿੱਛੇ ਆਪਣੇ ਨੁਕਸਾਨ ਲਈ ਜਾਓ
ਵਿਧਵਾ, ਯਤੀਮ, ਪਰਦੇਸੀ ਅਤੇ ਗਰੀਬ ਨੂੰ ਨਾ ਸਤਾਓ ਅਤੇ ਨਾ ਤੁਹਾਡੇ ਵਿੱਚੋਂ ਕੋਈ ਆਪਣੇ ਭਰਾ ਦੇ ਵਿਰੁੱਧ ਆਪਣੇ ਮਨ ਵਿੱਚ ਬੁਰਿਆਈ ਸੋਚੇ।