ਪਰਮੇਸ਼ੁਰ ਨੇ ਚਾਨਣ ਨੂੰ ਦਿਨ ਆਖਿਆ ਅਤੇ ਹਨ੍ਹੇਰੇ ਨੂੰ ਰਾਤ ਆਖਿਆ। ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ, ਇਹ ਪਹਿਲਾ ਦਿਨ ਹੋਇਆ।
TSK
TSK · ਕੂਚ 27:21
مراجع Treasury of Scripture Knowledge في ਪੰਜਾਬੀ IRV.
ਅਤੇ ਇਹ ਦਿਨ ਤੁਹਾਡੇ ਲਈ ਇੱਕ ਯਾਦਗਾਰ ਹੋਵੇਗਾ ਅਤੇ ਤੁਸੀਂ ਇਹ ਦਿਨ ਯਹੋਵਾਹ ਲਈ ਪਰਬ ਕਰਕੇ ਮਨਾਇਓ ਅਤੇ ਆਪਣੀਆਂ ਪੀੜ੍ਹੀਆਂ ਵਿੱਚ ਇਸ ਨੂੰ ਸਦਾ ਦੀ ਬਿਧੀ ਦਾ ਪਰਬ ਮਨਾਇਓ।
ਤੂੰ ਉਸ ਸੰਦੂਕ ਵਿੱਚ ਉਹ ਸਾਖੀ ਰੱਖੀਂ ਜਿਹੜੀ ਮੈਂ ਤੈਨੂੰ ਦੇਵਾਂਗਾ।
ਤੂੰ ਨੀਲੇ, ਬੈਂਗਣੀ, ਕਿਰਮਚੀ ਅਤੇ ਮਹੀਨ ਉਣੇ ਹੋਏ ਕਤਾਨ ਦਾ ਇੱਕ ਪਰਦਾ ਬਣਾਈਂ। ਉਹ ਕਾਰੀਗਰੀ ਦਾ ਕੰਮ ਹੋਵੇ ਅਤੇ ਕਰੂਬੀਆਂ ਨਾਲ ਬਣਾਇਆ ਜਾਵੇ।
ਤੂੰ ਹਾਰੂਨ ਅਤੇ ਉਹ ਦੇ ਪੁੱਤਰਾਂ ਦੇ ਲੱਕ ਪੇਟੀਆਂ ਨਾਲ ਬੰਨ੍ਹੀਂ ਅਤੇ ਉਨ੍ਹਾਂ ਨੂੰ ਪੱਗੜੀਆਂ ਬੰਨ੍ਹੀਂ ਅਤੇ ਜਾਜਕਪੁਣਾ ਉਨ੍ਹਾਂ ਲਈ ਸਦਾ ਦੀ ਬਿਧੀ ਅਨੁਸਾਰ ਹੋਵੇਗਾ ਅਤੇ ਇਸ ਤਰ੍ਹਾਂ ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਥਾਪੀਂ।
ਇਹ ਸਦਾ ਲਈ ਤੁਹਾਡੀਆਂ ਪੀੜ੍ਹੀਆਂ ਵਿੱਚ ਹੋਮ ਦੀ ਭੇਟ ਹੋਵੇ। ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਯਹੋਵਾਹ ਦੇ ਸਨਮੁਖ ਜਿੱਥੇ ਮੈਂ ਤੇਰੇ ਨਾਲ ਗੱਲ ਕਰਨ ਲਈ ਮਿਲਾਂਗਾ
ਜਦ ਹਾਰੂਨ ਦੀਵਿਆਂ ਨੂੰ ਸ਼ਾਮ ਦੇ ਵੇਲੇ ਜਗਾਵੇ ਤਦ ਉਹ ਤੁਹਾਡੀਆਂ ਪੀੜ੍ਹੀਆਂ ਤੱਕ ਸਦਾ ਲਈ ਯਹੋਵਾਹ ਦੇ ਸਨਮੁਖ ਧੂਪ ਧੁਖਾਵੇ।
ਤੂੰ ਉਸ ਵਿੱਚੋਂ ਕੁਝ ਬਹੁਤ ਮਹੀਨ ਪੀਹ ਕੇ ਉਹ ਨੂੰ ਸਾਖੀ ਦੇ ਸੰਦੂਕ ਅੱਗੇ ਮੰਡਲੀ ਦੇ ਤੰਬੂ ਵਿੱਚ ਰੱਖੀਂ ਜਿੱਥੇ ਮੈਂ ਤੈਨੂੰ ਮਿਲਾਂਗਾ। ਇਹ ਤੁਹਾਡੇ ਲਈ ਬਹੁਤ ਪਵਿੱਤਰ ਹੋਵੇ।
ਉਹ ਆਪਣਾ ਹੱਥ ਆਪਣੀ ਭੇਟ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਵੱਢ ਦੇਵੇ, ਅਤੇ ਹਾਰੂਨ ਦੇ ਪੁੱਤਰ ਉਸ ਦਾ ਲਹੂ ਜਗਵੇਦੀ ਦੇ ਚੁਫ਼ੇਰੇ ਛਿੜਕਣ।
ਅਤੇ ਉਹ ਮੈਦੇ ਦੀ ਭੇਟ ਵਿੱਚੋਂ ਤੇਲ ਰਲੇ ਹੋਏ ਮੈਦੇ ਦੀ ਇੱਕ ਮੁੱਠ ਭਰੇ ਅਤੇ ਉਸ ਦਾ ਸਾਰਾ ਲੁਬਾਨ ਚੁੱਕ ਕੇ, ਮੈਦੇ ਦੀ ਭੇਟ ਵਿੱਚੋਂ ਯਾਦਗੀਰੀ ਲਈ ਯਹੋਵਾਹ ਦੇ ਲਈ ਸੁਗੰਧਤਾ ਕਰਕੇ ਜਗਵੇਦੀ ਦੇ ਉੱਤੇ ਸਾੜੇ।
“ਜਦ ਤੂੰ ਜਾਂ ਤੇਰੇ ਪੁੱਤਰ ਮੰਡਲੀ ਦੇ ਡੇਰੇ ਵਿੱਚ ਜਾਓ ਤਦ ਤੁਸੀਂ ਕੋਈ ਮਧ ਜਾਂ ਨਸ਼ਾ ਨਾ ਪੀਣਾ, ਤਾਂ ਜੋ ਤੁਸੀਂ ਮਰ ਨਾ ਜਾਓ। ਇਹ ਤੁਹਾਡੀਆਂ ਪੀੜ੍ਹੀਆਂ ਲਈ ਇੱਕ ਸਦਾ ਦੀ ਬਿਧੀ ਹੋਵੇ।
ਤਾਂ ਜੋ ਉਹ ਜਿਹੜੇ ਬੱਕਰਿਆਂ ਦੀ ਪੂਜਾ ਕਰਕੇ ਵਿਭਚਾਰ ਕਰਦੇ ਹਨ, ਫੇਰ ਕਦੀ ਆਪਣੀਆਂ ਬਲੀਆਂ ਉਨ੍ਹਾਂ ਦੇ ਅੱਗੇ ਨਾ ਚੜ੍ਹਾਉਣ। ਇਹ ਉਨ੍ਹਾਂ ਦੇ ਲਈ ਉਨ੍ਹਾਂ ਦੀ ਪੀੜ੍ਹੀਆਂ ਤੱਕ ਇੱਕ ਸਦਾ ਦੀ ਬਿਧੀ ਹੋਵੇਗੀ।
ਉਸੇ ਦਿਨ ਤੁਸੀਂ ਆਪਣੇ ਲਈ ਇੱਕ ਪਵਿੱਤਰ ਸਭਾ ਦੀ ਘੋਸ਼ਣਾ ਕਰਨਾ। ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ। ਇਹ ਤੁਹਾਡੇ ਸਾਰੇ ਨਿਵਾਸ-ਸਥਾਨਾਂ ਵਿੱਚ ਤੁਹਾਡੀਆਂ ਪੀੜ੍ਹੀਆਂ ਤੱਕ ਇੱਕ ਸਦਾ ਦੀ ਬਿਧੀ ਠਹਿਰੇ।
ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਦੀ ਹੋਵੇਗੀ ਅਤੇ ਉਹ ਉਸ ਨੂੰ ਪਵਿੱਤਰ ਸਥਾਨ ਵਿੱਚ ਖਾਣ ਕਿਉਂ ਜੋ ਉਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਵਿੱਚੋਂ ਇੱਕ ਸਦਾ ਦੀ ਬਿਧੀ ਕਰਕੇ ਹਾਰੂਨ ਦੇ ਲਈ ਅੱਤ ਪਵਿੱਤਰ ਹੈ।
ਪਰ ਲੇਵੀ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਅਤੇ ਉਹ ਆਪਣੀ ਬਦੀ ਨੂੰ ਆਪ ਚੁੱਕਣ। ਇਹ ਬਿਧੀ ਤੁਹਾਡੀਆਂ ਪੀੜ੍ਹੀਆਂ ਲਈ ਸਦਾ ਦੀ ਹੋਵੇ, ਪਰ ਇਸਰਾਏਲੀਆਂ ਦੇ ਵਿੱਚ ਉਹ ਵਿਰਸਾ ਨਾ ਪਾਉਣਗੇ।
¶ ਅਤੇ ਇਹ ਤੁਹਾਡੇ ਲਈ ਨਿਆਂ ਦੀ ਬਿਧੀ ਪੀੜ੍ਹੀਓਂ ਪੀੜ੍ਹੀ ਤੁਹਾਡੀਆਂ ਸਾਰੀਆਂ ਰਹਿਣ ਦੀਆਂ ਥਾਵਾਂ ਵਿੱਚ ਹੋਵੇ।
ਸੋ ਉਸ ਦਿਨ ਤੋਂ ਉਸ ਨੇ ਇਸਰਾਏਲ ਦੇ ਲਈ ਇਹ ਬਿਧੀ ਅਤੇ ਹੁਕਮ ਠਹਿਰਾ ਦਿੱਤਾ ਜੋ ਅੱਜ ਤੱਕ ਹੈ।
ਵੇਖੋ, ਹੇ ਯਹੋਵਾਹ ਦੇ ਸਾਰੇ ਸੇਵਕੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਰਾਤ ਨੂੰ ਸੇਵਾ ਕਰਦੇ ਰਹਿੰਦੇ ਹੋ,
ਜਿਹੜੇ ਲੋਕ ਹਨੇਰੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਦੇਸ ਅਤੇ ਸਾਯੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਲਈ ਚਾਨਣ ਪਰਗਟ ਹੋਇਆ।
‹ਯੂਹੰਨਾ ਇੱਕ ਦੀਵੇ ਵਾਂਗੂੰ ਜਗਦਾ ਸੀ ਅਤੇ ਉਸ ਨੇ ਚਾਨਣ ਦਿੱਤਾ ਅਤੇ ਤੁਸੀਂ ਕੁਝ ਸਮੇਂ ਲਈ ਉਸ ਚਾਨਣ ਦਾ ਅਨੰਦ ਲਿਆ।›
ਅਤੇ ਭਵਿੱਖਬਾਣੀ ਦਾ ਬਚਨ ਸਾਡੇ ਕੋਲ ਹੋਰ ਵੀ ਪੱਕਾ ਕੀਤਾ ਹੋਇਆ ਹੈ ਅਤੇ ਤੁਸੀਂ ਚੰਗਾ ਕਰਦੇ ਹੋ ਜੋ ਉਸ ਵੱਲ ਧਿਆਨ ਲਾਉਂਦੇ ਹੋ ਜਿਵੇਂ ਇੱਕ ਦੀਵੇ ਵੱਲ ਜੋ ਹਨੇਰੇ ਥਾਂ ਵਿੱਚ ਚਮਕਦਾ ਹੈ, ਜਦੋਂ ਤੱਕ ਪਹੁ ਨਾ ਫੁੱਟੇ ਅਤੇ ਦਿਨ ਦਾ ਤਾਰਾ ਤੁਹਾਡਿਆਂ ਦਿਲਾਂ ਵਿੱਚ ਨਾ ਚੜ੍ਹ ਆਵੇ