ਉਤ 32:29
TSK
ਤਾਂ ਯਾਕੂਬ ਨੇ ਆਖਿਆ, ਕਿਰਪਾ ਕਰਕੇ ਮੈਨੂੰ ਆਪਣਾ ਨਾਮ ਦੱਸੋ? ਉਸ ਨੇ ਆਖਿਆ, ਤੂੰ ਮੇਰਾ ਨਾਮ ਕਿਉਂ ਪੁੱਛਦਾ ਹੈਂ? ਤਦ ਉਸ ਨੇ ਉਹ ਨੂੰ ਉੱਥੇ ਬਰਕਤ ਦਿੱਤੀ।
TSK
مراجع Treasury of Scripture Knowledge في ਪੰਜਾਬੀ IRV.
ਤਾਂ ਯਾਕੂਬ ਨੇ ਆਖਿਆ, ਕਿਰਪਾ ਕਰਕੇ ਮੈਨੂੰ ਆਪਣਾ ਨਾਮ ਦੱਸੋ? ਉਸ ਨੇ ਆਖਿਆ, ਤੂੰ ਮੇਰਾ ਨਾਮ ਕਿਉਂ ਪੁੱਛਦਾ ਹੈਂ? ਤਦ ਉਸ ਨੇ ਉਹ ਨੂੰ ਉੱਥੇ ਬਰਕਤ ਦਿੱਤੀ।
ਯਹੋਵਾਹ ਯੋਧਾ ਪੁਰਸ਼ ਹੈ, ਯਹੋਵਾਹ ਉਸ ਦਾ ਨਾਮ ਹੈ।
ਫੇਰ ਮਾਨੋਆਹ ਨੇ ਯਹੋਵਾਹ ਦੇ ਦੂਤ ਨੂੰ ਕਿਹਾ, “ਆਪਣਾ ਨਾਮ ਦੱਸੋ, ਕਿ ਜਦੋਂ ਤੁਹਾਡੀ ਆਖੀ ਹੋਈ ਗੱਲ ਪੂਰੀ ਹੋਵੇ ਤਾਂ ਅਸੀਂ ਤੁਹਾਡਾ ਆਦਰ ਭਾਉ ਕਰ ਸਕੀਏ।”
ਇਸ ਲਈ ਪ੍ਰਭੂ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ। ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖੇਗੀ।
ਇਸ ਲਈ ਮੇਰੀ ਪਰਜਾ ਮੇਰਾ ਨਾਮ ਜਾਣੇਗੀ, ਅਤੇ ਉਸ ਦਿਨ ਉਹ ਜਾਣੇਗੀ ਕਿ ਮੈਂ ਉਹ ਹੀ ਹਾਂ ਜੋ ਪਹਿਲਾਂ ਤੋਂ ਹੀ ਬੋਲਿਆ, ਵੇਖ, ਮੈਂ ਹੀ ਹਾਂ।
ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਛੁਟਕਾਰਾ ਦੇਵੇਗਾ।