ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਣ ਦੇ ਕੇ ਆਖਿਆ, ਇਹ ਦੇਸ਼ ਮੈਂ ਤੇਰੀ ਅੰਸ ਨੂੰ ਦਿਆਂਗਾ। ਤਦ ਅਬਰਾਮ ਨੇ ਉੱਥੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ, ਜਿਸ ਨੇ ਉਹ ਨੂੰ ਦਰਸ਼ਣ ਦਿੱਤਾ ਸੀ।
TSK
TSK · ਕੂਚ 32:13
مراجع Treasury of Scripture Knowledge في ਪੰਜਾਬੀ IRV.
ਯਹੋਵਾਹ ਪਰਮੇਸ਼ੁਰ ਉਸ ਨੂੰ ਬਾਹਰ ਲੈ ਗਿਆ ਅਤੇ ਆਖਿਆ, ਅਕਾਸ਼ ਵੱਲ ਵੇਖ ਅਤੇ ਤਾਰਿਆਂ ਨੂੰ ਗਿਣ, ਕੀ ਤੂੰ ਉਹਨਾਂ ਨੂੰ ਗਿਣ ਸਕਦਾ ਹੈ? ਫੇਰ ਉਸ ਨੇ ਉਹ ਨੂੰ ਆਖਿਆ, ਤੇਰੀ ਅੰਸ ਐਨੀ ਹੀ ਹੋਵੇਗੀ।
ਉਸ ਦਿਨ ਯਹੋਵਾਹ ਨੇ ਇੱਕ ਨੇਮ ਅਬਰਾਮ ਨਾਲ ਬੰਨ੍ਹਿਆ, ਤੇਰੀ ਅੰਸ ਨੂੰ ਮੈਂ ਇਹ ਦੇਸ਼ ਦੇ ਦਿੱਤਾ ਹੈ ਅਰਥਾਤ ਮਿਸਰ ਦੇ ਦਰਿਆ ਤੋਂ ਲੈ ਕੇ ਵੱਡੇ ਦਰਿਆ ਫ਼ਰਾਤ ਤੱਕ
ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਂ ਆਪ ਆਪਣੀ ਹੀ ਸਹੁੰ ਖਾਧੀ ਹੈ, ਕਿ ਤੂੰ ਜੋ ਇਹ ਕੰਮ ਕੀਤਾ ਅਤੇ ਆਪਣੇ ਪੁੱਤਰ ਸਗੋਂ ਆਪਣੇ ਇਕਲੌਤੇ ਪੁੱਤਰ ਦਾ ਵੀ ਸਰਫ਼ਾ ਨਹੀਂ ਕੀਤਾ,
ਤੂੰ ਉਸ ਦੇਸ਼ ਵਿੱਚ ਜਾ ਟਿੱਕੀਂ। ਮੈਂ ਤੇਰੇ ਅੰਗ-ਸੰਗ ਹੋਵਾਂਗਾ ਅਤੇ ਤੈਨੂੰ ਬਰਕਤ ਦਿਆਂਗਾ ਕਿਉਂ ਜੋ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਇਹ ਸਾਰੇ ਦੇਸ਼ ਦਿਆਂਗਾ। ਮੈਂ ਉਸ ਸਹੁੰ ਨੂੰ ਜਿਹੜੀ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਖਾਧੀ ਸੀ, ਪੂਰੀ ਕਰਾਂਗਾ।
ਤੇਰੀ ਅੰਸ ਧਰਤੀ ਦੀ ਧੂੜ ਦੀ ਤਰ੍ਹਾਂ ਹੋਵੇਗੀ ਅਤੇ ਤੂੰ ਪੂਰਬ-ਪੱਛਮ ਅਤੇ ਉੱਤਰ-ਦੱਖਣ ਵੱਲ ਫੁੱਟ ਨਿੱਕਲੇਂਗਾ ਅਤੇ ਤੈਥੋਂ ਅਤੇ ਤੇਰੀ ਅੰਸ ਤੋਂ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ।
ਅਤੇ ਉਹੀ ਦੂਤ ਜਿਹੜਾ ਸਾਰੀ ਬੁਰਿਆਈ ਤੋਂ ਮੈਨੂੰ ਛੁਡਾਉਂਦਾ ਆਇਆ ਹੈ, ਉਹ ਹੀ ਇਨ੍ਹਾਂ ਮੁੰਡਿਆਂ ਨੂੰ ਬਰਕਤ ਦੇਵੇ ਅਤੇ ਉਨ੍ਹਾਂ ਨੂੰ ਮੇਰੇ ਨਾਮ ਅਤੇ ਮੇਰੇ ਪਿਤਾ ਅਬਰਾਹਾਮ ਅਤੇ ਇਸਹਾਕ ਦੇ ਨਾਮ ਤੋਂ ਬੁਲਾਇਆ ਜਾਵੇ ਅਤੇ ਇਹ ਧਰਤੀ ਉੱਤੇ ਇੱਕ ਵੱਡਾ ਦਲ ਬਣ ਜਾਣ।
ਤਦ ਜਿਹੜਾ ਨੇਮ ਮੈਂ ਯਾਕੂਬ ਦੇ ਨਾਲ ਅਤੇ ਜਿਹੜਾ ਨੇਮ ਮੈਂ ਇਸਹਾਕ ਦੇ ਨਾਲ ਅਤੇ ਅਬਰਾਹਾਮ ਦੇ ਨਾਲ ਬੰਨ੍ਹਿਆ ਸੀ, ਉਸ ਨੂੰ ਯਾਦ ਕਰਾਂਗਾ ਅਤੇ ਉਸ ਦੇਸ਼ ਨੂੰ ਵੀ ਮੈਂ ਯਾਦ ਕਰਾਂਗਾ।
ਆਪਣੇ ਦਾਸ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਯਾਦ ਕਰ ਅਤੇ ਇਸ ਪਰਜਾ ਦੇ ਢੀਠਪੁਣੇ, ਦੁਸ਼ਟਤਾ ਅਤੇ ਪਾਪ ਨੂੰ ਨਾ ਵੇਖ,
¶ ਜਦੋਂ ਪਰਮੇਸ਼ੁਰ ਨੇ ਅਬਰਾਹਾਮ ਨੂੰ ਵਾਇਦਾ ਕੀਤਾ ਤਾਂ ਇਸ ਕਰਕੇ ਜੋ ਆਪਣੇ ਨਾਲੋਂ ਵੱਡਾ ਕੋਈ ਨਾ ਵੇਖਿਆ ਜਿਸ ਦੀ ਉਹ ਸਹੁੰ ਖਾਂਦਾ ਉਹ ਨੇ ਆਪਣੀ ਹੀ ਸਹੁੰ ਖਾ ਕੇ ਆਖਿਆ