ਤੂੰ ਉਸ ਸੰਦੂਕ ਵਿੱਚ ਉਹ ਸਾਖੀ ਰੱਖੀਂ ਜਿਹੜੀ ਮੈਂ ਤੈਨੂੰ ਦੇਵਾਂਗਾ।
TSK
TSK · ਕੂਚ 38:21
مراجع Treasury of Scripture Knowledge في ਪੰਜਾਬੀ IRV.
ਤੂੰ ਉਸ ਵਿੱਚ ਸਾਖੀ ਦਾ ਸੰਦੂਕ ਰੱਖੀਂ ਅਤੇ ਸੰਦੂਕ ਨੂੰ ਪਰਦੇ ਨਾਲ ਵੱਖਰਾ ਕਰੀਂ।
ਪਰ ਲੇਵੀ ਸਾਖੀ ਦੇ ਡੇਰੇ ਦੇ ਆਲੇ-ਦੁਆਲੇ ਆਪਣੇ ਤੰਬੂ ਲਾਉਣ ਤਾਂ ਜੋ ਇਸਰਾਏਲੀਆਂ ਦੀ ਮੰਡਲੀ ਉੱਤੇ ਯਹੋਵਾਹ ਦਾ ਕ੍ਰੋਧ ਨਾ ਭੜਕੇ ਅਤੇ ਲੇਵੀ ਸਾਖੀ ਦੇ ਡੇਰੇ ਦੀ ਰਾਖੀ ਕਰਨ।
ਇਹ ਮਰਾਰੀਆਂ ਦੇ ਟੱਬਰਾਂ ਦੀ ਟਹਿਲ ਸੇਵਾ ਮੰਡਲੀ ਦੇ ਤੰਬੂ ਵਿੱਚ ਉਨ੍ਹਾਂ ਦੀ ਸਾਰੀ ਟਹਿਲ ਸੇਵਾ ਅਨੁਸਾਰ ਹੋਵੇ ਅਤੇ ਹਾਰੂਨ ਜਾਜਕ ਦੇ ਪੁੱਤਰ ਈਥਾਮਾਰ ਦੇ ਹੱਥ ਵਿੱਚ ਹੋਵੇ।
¶ ਫੇਰ ਅਜਿਹਾ ਹੋਇਆ ਕਿ ਦੂਜੇ ਸਾਲ ਦੇ ਦੂਜੇ ਮਹੀਨੇ ਦੇ ਵੀਹਵੇਂ ਦਿਨ ਉਹ ਬੱਦਲ ਸਾਖੀ ਦੇ ਡੇਰੇ ਦੇ ਉੱਤੋਂ ਚੁੱਕਿਆ ਗਿਆ।
ਅਤੇ ਲੇਵੀ ਦਾ ਗੋਤ ਅਰਥਾਤ ਤੇਰੇ ਪੁਰਖਿਆਂ ਦੇ ਗੋਤ ਵਾਲੇ ਜਿਹੜੇ ਤੇਰੇ ਭਰਾ ਹਨ ਉਹਨਾਂ ਨੂੰ ਵੀ ਆਪਣੇ ਨਾਲ ਲਿਆਇਆ ਕਰ ਅਤੇ ਉਹ ਤੇਰੇ ਨਾਲ ਮਿਲ ਜਾਣ ਅਤੇ ਉਹ ਤੇਰੀ ਟਹਿਲ ਸੇਵਾ ਕਰਿਆ ਕਰਨ, ਪਰ ਸਾਖੀ ਦੇ ਤੰਬੂ ਦੇ ਸਾਹਮਣੇ ਤੂੰ ਅਤੇ ਤੇਰੇ ਪੁੱਤਰ ਹੀ ਆਉਣ।
ਅਤੇ ਅਮਰਾਮ ਦੇ ਪੁੱਤਰ, ਹਾਰੂਨ ਦੇ ਮੂਸਾ ਤੇ ਮਿਰਯਮ, ਅਤੇ ਹਾਰੂਨ ਦੇ ਪੁੱਤਰ, ਨਾਦਾਬ ਤੇ ਅਬੀਹੂ, ਅਲਆਜ਼ਾਰ ਤੇ ਈਥਾਮਾਰ
ਮੈਂ ਉਨ੍ਹਾਂ ਦੇ ਹੱਥ ਵਿੱਚ ਬਾਈ ਟਨ ਚਾਂਦੀ, ਸੱਤਰ ਕਿੱਲੋ ਚਾਂਦੀ ਦੇ ਭਾਂਡੇ ਅਤੇ ਤਿੰਨ ਹਜ਼ਾਰ ਸੱਤ ਸੌ ਸੋਨਾ,
ਜੇ ਤੂੰ ਸਰਬ ਸ਼ਕਤੀਮਾਨ ਪਰਮੇਸ਼ੁਰ ਵੱਲ ਮੁੜੇਂ ਅਤੇ ਜੇ ਤੂੰ ਬਦੀ ਆਪਣੇ ਤੰਬੂਆਂ ਵਿੱਚੋਂ ਦੂਰ ਕਰੇਂ, ਤਾਂ ਤੂੰ ਬਣਿਆ ਰਹੇਂਗਾ,
ਹੇ ਯਹੋਵਾਹ, ਤੇਰੇ ਡੇਰੇ ਵਿੱਚ ਕੌਣ ਰਹਿ ਸਕੇਗਾ? ਤੇਰੇ ਪਵਿੱਤਰ ਪਰਬਤ ਉੱਤੇ ਕੌਣ ਵੱਸੇਗਾ?
¶ ਗਵਾਹੀ ਦਾ ਡੇਰਾ ਉਜਾੜ ਵਿੱਚ ਸਾਡੇ ਪਿਉ-ਦਾਦਿਆਂ ਦੇ ਕੋਲ ਸੀ, ਜਿਵੇਂ ਉਸ ਨੇ ਆਗਿਆ ਦਿੱਤੀ ਜਿਹਨਾਂ ਮੂਸਾ ਨੂੰ ਆਖਿਆ ਸੀ ਕਿ, ਉਹ ਨੂੰ ਉਸ ਤੰਬੂ ਦੇ ਨਮੂਨੇ ਦੀ ਤਰ੍ਹਾਂ ਬਣਾ ਜੋ ਤੂੰ ਵੇਖਿਆ ਹੈ।
ਉਹ ਪਵਿੱਤਰ ਸਥਾਨ ਦਾ ਅਤੇ ਉਸ ਡੇਰੇ ਦਾ ਸੇਵਕ ਹੈ ਜਿਸ ਨੂੰ ਮਨੁੱਖ ਨੇ ਨਹੀਂ ਸਗੋਂ ਪ੍ਰਭੂ ਨੇ ਖੜ੍ਹਾ ਕੀਤਾ।
¶ ਪਰ ਜਦੋਂ ਮਸੀਹ ਆਉਣ ਵਾਲੀਆਂ ਉੱਤਮ ਵਸਤਾਂ ਦਾ ਪ੍ਰਧਾਨ ਜਾਜਕ ਹੋ ਕੇ ਆਇਆ ਤਾਂ ਪਹਿਲੇ ਨਾਲੋਂ ਉਸ ਵੱਡੇ ਅਤੇ ਪੂਰਨ ਤੰਬੂ ਦੇ ਰਾਹੀਂ ਜੋ ਹੱਥਾਂ ਦਾ ਬਣਾਇਆ ਹੋਇਆ ਨਹੀਂ ਅਰਥਾਤ ਇਸ ਸਰਿਸ਼ਟੀ ਦਾ ਨਹੀਂ ਹੈ।
¶ ਅਤੇ ਪਰਮੇਸ਼ੁਰ ਦੀ ਹੈਕਲ ਜਿਹੜੀ ਸਵਰਗ ਵਿੱਚ ਹੈ ਖੋਲ੍ਹੀ ਗਈ ਅਤੇ ਉਹ ਦੀ ਹੈਕਲ ਵਿੱਚ ਉਹ ਦੇ ਨੇਮ ਦਾ ਸੰਦੂਕ ਦਿਖਾਈ ਦੇਣ ਲੱਗ ਪਿਆ ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ ਅਤੇ ਭੂਚਾਲ ਆਇਆ ਅਤੇ ਵੱਡੇ-ਵੱਡੇ ਗੜੇ ਪਏ।