TSK

TSK · ਕੂਚ 39:37

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਤੂੰ ਸ਼ਮਾਦਾਨ ਕੁੰਦਨ ਸੋਨੇ ਦਾ ਬਣਾਈਂ। ਉਹ ਸ਼ਮਾਦਾਨ ਘੜ੍ਹ ਕੇ ਬਣਾਇਆ ਜਾਵੇ। ਉਸ ਦਾ ਪਾਏਦਾਨ ਅਤੇ ਉਸ ਦਾ ਡੰਡਾ ਉਸ ਦੇ ਕਟੋਰੇ ਉਸ ਦੇ ਗੋਲੇ ਅਤੇ ਉਸ ਦੇ ਫੁੱਲ ਉਸ ਦੇ ਵਿੱਚੋਂ ਹੀ ਹੋਣ।

ਅਤੇ ਮੰਡਲੀ ਦੇ ਤੰਬੂ ਵਿੱਚ ਉਸ ਪਰਦੇ ਦੇ ਬਾਹਰ ਜਿਹੜਾ ਸਾਖੀ ਦੇ ਅੱਗੇ ਹੈ ਹਾਰੂਨ ਅਤੇ ਉਸ ਦੇ ਪੁੱਤਰ ਉਹ ਨੂੰ ਸ਼ਾਮ ਤੋਂ ਸਵੇਰ ਤੱਕ ਯਹੋਵਾਹ ਅੱਗੇ ਸਜਾ ਕੇ ਰੱਖਣ। ਇਹ ਸਦਾ ਦੀ ਬਿਧੀ ਪੀੜ੍ਹੀਆਂ ਤੱਕ ਇਸਰਾਏਲੀਆਂ ਵੱਲੋਂ ਹੈ।

ਤਾਂ ਹਾਰੂਨ ਨੇ ਉਸੇ ਤਰ੍ਹਾਂ ਹੀ ਕੀਤਾ। ਉਹ ਨੇ ਉਸ ਦੇ ਦੀਵੇ ਸ਼ਮਾਦਾਨ ਦੇ ਸਾਹਮਣੇ ਬਾਲੇ, ਜਿਵੇਂ ਯਹੋਵਾਹ ਨੂੰ ਮੂਸਾ ਨੂੰ ਹੁਕਮ ਦਿੱਤਾ ਸੀ।

ਤਾਂ ਜੋ ਤੁਸੀਂ ਨਿਰਦੋਸ਼ ਅਤੇ ਸਿੱਧੇ ਸਾਧੇ ਹੋ ਕੇ ਵਿੰਗੀ ਟੇਢੀ ਪੀੜ੍ਹੀ ਵਿੱਚ ਪਰਮੇਸ਼ੁਰ ਦੇ ਨਿਰਮਲ ਬਾਲਕ ਬਣੇ ਰਹੋ ਜਿੰਨ੍ਹਾ ਦੇ ਵਿੱਚ ਤੁਸੀਂ ਜੀਵਨ ਦਾ ਬਚਨ ਲੈ ਕੇ ਸੰਸਾਰ ਉੱਤੇ ਜੋਤਾਂ ਵਾਂਗੂੰ ਦਿਸਦੇ ਹੋ,