ਯਹੋਵਾਹ ਨੇ ਮੂਸਾ ਨੂੰ ਆਖਿਆ, “ਜਦ ਤੂੰ ਮਿਸਰ ਵਿੱਚ ਮੁੜ ਜਾਵੇਂ ਤਾਂ ਵੇਖ, ਤੂੰ ਸਾਰੇ ਅਚਰਜ਼ ਕੰਮ ਜਿਹੜੇ ਮੈਂ ਤੇਰੇ ਹੱਥ ਵਿੱਚ ਰੱਖੇ ਹਨ, ਫ਼ਿਰਊਨ ਦੇ ਸਾਹਮਣੇ ਕਰੀਂ ਪਰ ਮੈਂ ਉਸ ਦੇ ਮਨ ਨੂੰ ਸਖ਼ਤ ਹੋਣ ਦਿਆਂਗਾ ਅਤੇ ਉਹ ਪਰਜਾ ਨੂੰ ਜਾਣ ਨਾ ਦੇਵੇਗਾ।”
TSK
TSK · ਕੂਚ 7:13
مراجع Treasury of Scripture Knowledge في ਪੰਜਾਬੀ IRV.
ਤਦ ਮਿਸਰ ਦੇ ਜਾਦੂਗਰਾਂ ਨੇ ਆਪਣੇ ਜੰਤਰਾਂ-ਮੰਤਰਾਂ ਨਾਲ ਉਸੇ ਤਰ੍ਹਾਂ ਹੀ ਕੀਤਾ ਪਰ ਫ਼ਿਰਊਨ ਦਾ ਮਨ ਕਠੋਰ ਹੋ ਗਿਆ ਜੋ ਉਸ ਨੇ ਉਨ੍ਹਾਂ ਦੀ ਨਾ ਸੁਣੀ, ਜਿਵੇਂ ਯਹੋਵਾਹ ਨੇ ਆਖਿਆ ਸੀ।
ਪਰ ਜਿਵੇਂ ਯਹੋਵਾਹ ਬੋਲਿਆ ਸੀ, ਜਦ ਫ਼ਿਰਊਨ ਨੇ ਵੇਖਿਆ ਕਿ ਅਰਾਮ ਹੋ ਗਿਆ ਹੈ ਤਦ ਆਪਣਾ ਮਨ ਪੱਥਰ ਕਰ ਲਿਆ ਅਤੇ ਉਨ੍ਹਾਂ ਦੀ ਨਾ ਸੁਣੀ।
ਫੇਰ ਫ਼ਿਰਊਨ ਨੇ ਕਿਸੇ ਨੂੰ ਭੇਜਿਆ ਤਾਂ ਵੇਖੋ ਇਸਰਾਏਲ ਦੇ ਪਸ਼ੂਆਂ ਵਿੱਚੋਂ ਇੱਕ ਵੀ ਨਹੀਂ ਮਰਿਆ ਸੀ ਪਰ ਫ਼ਿਰਊਨ ਦਾ ਮਨ ਪੱਥਰ ਹੋ ਗਿਆ ਸੋ ਉਸ ਨੇ ਲੋਕਾਂ ਨੂੰ ਜਾਣ ਨਾ ਦਿੱਤਾ।
¶ ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਕੋਲ ਜਾ ਕਿਉਂ ਜੋ ਮੈਂ ਉਸ ਦੇ ਮਨ ਨੂੰ ਅਤੇ ਉਸ ਦੇ ਟਹਿਲੂਆਂ ਦੇ ਮਨਾਂ ਨੂੰ ਭਾਰੀ ਹੋਣ ਦਿੱਤਾ ਹੈ ਤਾਂ ਜੋ ਮੈਂ ਆਪਣੇ ਇਹ ਨਿਸ਼ਾਨ ਉਨ੍ਹਾਂ ਦੇ ਵਿੱਚ ਵਿਖਾਵਾਂ।
ਪਰ ਯਹੋਵਾਹ ਨੇ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦਿੱਤਾ। ਓਸ ਨੇ ਨਾ ਚਾਹਿਆ ਕਿ ਉਹ ਜਾਣ।
ਪਰ ਹਸ਼ਬੋਨ ਦੇ ਰਾਜੇ ਸੀਹੋਨ ਨੇ ਸਾਨੂੰ ਆਪਣੇ ਦੇਸ਼ ਵਿੱਚੋਂ ਹੋ ਕੇ ਪਾਰ ਲੰਘਣ ਨਾ ਦਿੱਤਾ ਕਿਉਂ ਜੋ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਉਸ ਦੇ ਆਤਮਾ ਨੂੰ ਕਠੋਰ ਅਤੇ ਉਸ ਦੇ ਮਨ ਨੂੰ ਸਖ਼ਤ ਹੋਣ ਦਿੱਤਾ ਤਾਂ ਜੋ ਉਹ ਉਸ ਨੂੰ ਤੇਰੇ ਹੱਥ ਵਿੱਚ ਦੇ ਦੇਵੇ, ਜਿਵੇਂ ਅੱਜ ਦੇ ਦਿਨ ਹੈ।
ਸਗੋਂ ਉਹ ਨਬੂਕਦਨੱਸਰ ਪਾਤਸ਼ਾਹ ਦੇ ਵਿਰੁੱਧ ਆਕੀ ਹੋ ਗਿਆ ਜਿਸ ਨੇ ਉਸ ਨੂੰ ਪਰਮੇਸ਼ੁਰ ਦੀ ਸਹੁੰ ਦਿੱਤੀ ਪਰ ਉਹ ਆਕੜਬਾਜ਼ ਹੋ ਗਿਆ ਅਤੇ ਆਪਣਾ ਮਨ ਕਠੋਰ ਕਰ ਲਿਆ ਐਥੋਂ ਤੱਕ ਕਿ ਉਹ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਵੱਲ ਨਾ ਮੁੜਿਆ।
ਅਤੇ ਉਹਨਾਂ ਨੇ ਆਪਣੇ ਦਿਲਾਂ ਨੂੰ ਅਲਮਾਸ ਪੱਥਰ ਵਾਂਗੂੰ ਕਠੋਰ ਕਰ ਲਿਆ, ਤਾਂ ਕਿ ਬਿਵਸਥਾ ਨੂੰ ਅਤੇ ਉਹਨਾਂ ਗੱਲਾਂ ਨੂੰ ਨਾ ਸੁਣਨ ਜਿਹੜੀਆਂ ਸੈਨਾਂ ਦੇ ਯਹੋਵਾਹ ਨੇ ਆਪਣੇ ਆਤਮਾ ਦੇ ਰਾਹੀਂ ਨਬੀਆਂ ਦੇ ਹੱਥੀਂ ਭੇਜੀਆਂ ਸਨ। ਤਾਂ ਸੈਨਾਂ ਦੇ ਯਹੋਵਾਹ ਵੱਲੋਂ ਵੱਡਾ ਕੋਪ ਹੋਇਆ।
ਸਗੋਂ ਆਪਣੀ ਕਠੋਰਤਾਈ ਅਤੇ ਪਛਤਾਵੇ ਤੋਂ ਰਹਿਤ ਮਨ ਦੇ ਅਨੁਸਾਰ ਉਸ ਦਿਨ ਵਿੱਚ ਜਦੋਂ ਪਰਮੇਸ਼ੁਰ ਦਾ ਕ੍ਰੋਧ ਅਤੇ ਸੱਚਾ ਨਿਆਂ ਪਰਗਟ ਹੋਵੇਗਾ, ਤੂੰ ਆਪਣੇ ਆਪ ਲਈ ਕ੍ਰੋਧ ਕਮਾ ਰਿਹਾ ਹੈਂ।
ਸਗੋਂ ਜਿੰਨਾਂ ਚਿਰ ਅੱਜ ਦਾ ਦਿਨ ਕਿਹਾ ਜਾਂਦਾ ਹੈ ਤੁਸੀਂ ਹਰ ਰੋਜ਼ ਇੱਕ ਦੂਜੇ ਨੂੰ ਉਪਦੇਸ਼ ਕਰਿਆ ਕਰੋ, ਤਾਂ ਜੋ ਤੁਹਾਡੇ ਵਿੱਚੋਂ ਕੋਈ ਪਾਪ ਦੇ ਧੋਖੇ ਨਾਲ ਕਠੋਰ ਨਾ ਹੋ ਜਾਵੇ।