ਤਦ ਜਾਦੂਗਰਾਂ ਨੇ ਫ਼ਿਰਊਨ ਨੂੰ ਆਖਿਆ ਕਿ ਇਹ ਤਾਂ ਪਰਮੇਸ਼ੁਰ ਦੀ ਉਂਗਲ ਹੈ ਪਰ ਜਿਵੇਂ ਯਹੋਵਾਹ ਬੋਲਿਆ ਸੀ, ਫ਼ਿਰਊਨ ਦਾ ਮਨ ਕਠੋਰ ਹੋ ਗਿਆ ਅਤੇ ਉਸ ਨੇ ਉਨ੍ਹਾਂ ਦੀ ਨਾ ਸੁਣੀ।
TSK
TSK · ਹਿਜ਼ਕੀਏਲ 39:21
مراجع Treasury of Scripture Knowledge في ਪੰਜਾਬੀ IRV.
ਮੈਂ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦੇਵਾਂਗਾ ਅਤੇ ਉਹ ਉਨ੍ਹਾਂ ਦਾ ਪਿੱਛਾ ਕਰੇਗਾ ਅਤੇ ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫੌਜ ਤੋਂ ਆਦਰ ਪਾਵਾਂਗਾ ਤਾਂ ਜੋ ਮਿਸਰੀ ਜਾਣਨ ਕਿ ਮੈਂ ਯਹੋਵਾਹ ਹਾਂ। ਫੇਰ ਉਨ੍ਹਾਂ ਨੇ ਉਸੇ ਤਰ੍ਹਾਂ ਹੀ ਕੀਤਾ।
ਸੋ ਉਨ੍ਹਾਂ ਨੇ ਫ਼ਲਿਸਤੀਆਂ ਦੇ ਸਰਦਾਰਾਂ ਨੂੰ ਸੱਦ ਕੇ ਇਕੱਠਿਆਂ ਕੀਤਾ ਅਤੇ ਆਖਿਆ, ਕਿ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਵਾਪਸ ਭੇਜੋ ਤਾਂ ਜੋ ਉਹ ਆਪਣੇ ਸਥਾਨ ਤੇ ਜਾਵੇ ਜੋ ਸਾਡਾ ਅਤੇ ਸਾਡੇ ਲੋਕਾਂ ਦਾ ਨਾਸ ਨਾ ਕਰੇ ਕਿਉਂ ਜੋ ਸਾਰਾ ਸ਼ਹਿਰ ਮੌਤ ਦੀ ਘਬਰਾਹਟ ਨਾਲ ਡਰ ਗਿਆ ਸੀ। ਉੱਥੇ ਪਰਮੇਸ਼ੁਰ ਦਾ ਹੱਥ ਅੱਤ ਭਾਰਾ ਸੀ।
ਕਿਉਂ ਜੋ ਤੇਰਾ ਹੱਥ ਦਿਨ ਰਾਤ ਮੇਰੇ ਉੱਤੇ ਭਾਰਾ ਸੀ, ਮੇਰੀ ਤਰੀ ਗਰਮੀ ਦੀ ਔੜ ਵਿੱਚ ਬਦਲ ਗਈ। ਸਲਹ।
¶ ਹੇ ਯਹੋਵਾਹ, ਤੇਰਾ ਹੱਥ ਚੁੱਕਿਆ ਹੋਇਆ ਹੈ, ਪਰ ਉਹ ਵੇਖਦੇ ਨਹੀਂ, ਉਹ ਪਰਜਾ ਲਈ ਤੇਰੀ ਅਣਖ ਨੂੰ ਵੇਖਣਗੇ ਅਤੇ ਸ਼ਰਮਿੰਦੇ ਹੋਣਗੇ, ਹਾਂ, ਅੱਗ ਤੇਰੇ ਵਿਰੋਧੀਆਂ ਨੂੰ ਭਸਮ ਕਰੇ!
ਮੈਂ ਆਪਣੇ ਵੱਡੇ ਨਾਮ ਨੂੰ ਜਿਹੜਾ ਕੌਮਾਂ ਦੇ ਵਿੱਚ ਪਲੀਤ ਕੀਤਾ ਗਿਆ, ਜਿਹ ਨੂੰ ਤੁਸੀਂ ਉਹਨਾਂ ਦੇ ਵਿੱਚ ਪਲੀਤ ਕੀਤਾ, ਪਵਿੱਤਰ ਕਰਾਂਗਾ ਅਤੇ ਜਦੋਂ ਮੈਂ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਤੁਹਾਡੇ ਵਿੱਚ ਪਵਿੱਤਰ ਹੋਵਾਂਗਾ, ਤਦ ਉਹ ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਹਾਂ, ਪ੍ਰਭੂ ਯਹੋਵਾਹ ਦਾ ਵਾਕ ਹੈ।
ਮੈਂ ਆਪਣੀ ਮਹਿਮਾ ਅਤੇ ਆਪਣੀ ਪਵਿੱਤਰਤਾ ਕਰਾਵਾਂਗਾ। ਬਹੁਤ ਸਾਰੀਆਂ ਕੌਮਾਂ ਦੀਆਂ ਨਜ਼ਰਾਂ ਵਿੱਚ ਜਾਣਿਆ ਜਾਂਵਾਂਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!
ਤੁਹਾਡੀਆਂ ਅੱਖਾਂ ਵੇਖਣਗੀਆਂ ਅਤੇ ਤੁਸੀਂ ਆਖੋਗੇ, ਯਹੋਵਾਹ ਦੀ ਵਡਿਆਈ ਇਸਰਾਏਲ ਦੀਆਂ ਹੱਦਾਂ ਤੋਂ ਅੱਗੇ ਤੱਕ ਹੋਵੇ!