ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਣ ਦੇ ਕੇ ਆਖਿਆ, ਇਹ ਦੇਸ਼ ਮੈਂ ਤੇਰੀ ਅੰਸ ਨੂੰ ਦਿਆਂਗਾ। ਤਦ ਅਬਰਾਮ ਨੇ ਉੱਥੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ, ਜਿਸ ਨੇ ਉਹ ਨੂੰ ਦਰਸ਼ਣ ਦਿੱਤਾ ਸੀ।
TSK
TSK · ਉਤ 13:15
مراجع Treasury of Scripture Knowledge في ਪੰਜਾਬੀ IRV.
ਮੈਂ ਆਪਣਾ ਨੇਮ ਆਪਣੇ ਅਤੇ ਤੇਰੀ ਅੰਸ ਦੇ ਵਿੱਚ ਜੋ ਤੇਰੇ ਬਾਅਦ ਹੋਵੇਗੀ ਸਗੋਂ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇੱਕ ਅਨੰਤ ਨੇਮ ਕਰਕੇ ਬੰਨ੍ਹਾਂਗਾ, ਮੈਂ ਤੇਰਾ ਅਤੇ ਤੇਰੇ ਬਾਅਦ ਤੇਰੀ ਅੰਸ ਦਾ ਪਰਮੇਸ਼ੁਰ ਹੋਵਾਂਗਾ।
ਸਵਰਗ ਦਾ ਪਰਮੇਸ਼ੁਰ ਯਹੋਵਾਹ ਜੋ ਮੈਨੂੰ ਮੇਰੇ ਪਿਤਾ ਦੇ ਘਰ ਤੋਂ ਅਤੇ ਮੇਰੀ ਜਨਮ ਭੂਮੀ ਤੋਂ ਕੱਢ ਲੈ ਆਇਆ, ਜੋ ਮੇਰੇ ਨਾਲ ਬੋਲਿਆ ਅਤੇ ਮੇਰੇ ਨਾਲ ਸਹੁੰ ਖਾ ਕੇ ਆਖਿਆ ਕਿ ਮੈਂ ਤੇਰੀ ਅੰਸ ਨੂੰ ਇਹ ਦੇਸ਼ ਦਿਆਂਗਾ। ਉਹ ਹੀ ਆਪਣਾ ਦੂਤ ਤੇਰੇ ਅੱਗੇ ਭੇਜੇਗਾ ਅਤੇ ਤੂੰ ਉੱਥੋਂ ਮੇਰੇ ਪੁੱਤਰ ਲਈ ਪਤਨੀ ਲੈ ਆਵੇਂਗਾ।
ਉਹ ਤੈਨੂੰ ਅਤੇ ਤੇਰੀ ਅੰਸ ਨੂੰ ਵੀ ਅਬਰਾਹਾਮ ਦੀ ਬਰਕਤ ਦੇਵੇ ਤਾਂ ਜੋ ਤੂੰ ਇਸ ਦੇਸ਼ ਨੂੰ ਜਿਸ ਵਿੱਚ ਤੂੰ ਪਰਦੇਸੀ ਹੋ ਕੇ ਰਹਿੰਦਾ ਹੈਂ, ਜਿਸ ਨੂੰ ਪਰਮੇਸ਼ੁਰ ਨੇ ਅਬਰਾਹਾਮ ਨੂੰ ਦਿੱਤਾ ਸੀ, ਆਪਣੀ ਵਿਰਾਸਤ ਬਣਾ ਲਵੇਂ।
ਅਤੇ ਉਹ ਦੇਸ਼ ਜਿਹੜਾ ਮੈਂ ਅਬਰਾਹਾਮ ਅਤੇ ਇਸਹਾਕ ਨੂੰ ਦਿੱਤਾ ਸੀ, ਮੈਂ ਤੈਨੂੰ ਦਿਆਂਗਾ ਅਤੇ ਤੇਰੇ ਪਿੱਛੋਂ ਤੇਰੇ ਵੰਸ਼ ਨੂੰ ਵੀ ਦਿਆਂਗਾ।
¶ ਯਹੋਵਾਹ ਮੂਸਾ ਨੂੰ ਬੋਲਿਆ, ਇੱਥੋਂ ਤੁਰ ਕੇ ਤੂੰ ਅਤੇ ਇਹ ਲੋਕ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਕੱਢ ਲਿਆਇਆ ਉਸ ਦੇਸ ਨੂੰ ਉਤਾਹਾਂ ਜਾਣ ਜਿਹ ਦੇ ਲਈ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਕਿ ਮੈਂ ਇਹ ਦੇਸ ਤੁਹਾਡੀ ਅੰਸ ਨੂੰ ਦੇਵਾਂਗਾ।
ਅਤੇ ਹੱਦ ਯਰਦਨ ਤੱਕ ਹੇਠਾਂ ਜਾਵੇ ਅਤੇ ਉਹ ਦਾ ਫੈਲਾਓ ਖਾਰੇ ਸਮੁੰਦਰ ਤੱਕ ਹੋਵੇ। ਇਹ ਤੁਹਾਡੀ ਧਰਤੀ ਦੇ ਆਲੇ-ਦੁਆਲੇ ਦੀਆਂ ਹੱਦਾਂ ਹੋਣ।
ਤਦ ਯਹੋਵਾਹ ਨੇ ਉਸ ਨੂੰ ਆਖਿਆ, “ਇਹ ਉਹ ਦੇਸ਼ ਹੈ ਜਿਸ ਦੀ ਸਹੁੰ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ ਕਿ ਮੈਂ ਇਹ ਤੇਰੇ ਵੰਸ਼ ਨੂੰ ਦਿਆਂਗਾ। ਮੈਂ ਤੈਨੂੰ ਤੇਰੀਆਂ ਅੱਖਾਂ ਤੋਂ ਇਹ ਦੇਸ਼ ਵਿਖਾ ਦਿੱਤਾ ਹੈ ਪਰ ਤੂੰ ਪਾਰ ਲੰਘ ਕੇ ਉੱਥੇ ਨਹੀਂ ਜਾਵੇਂਗਾ।”
ਹੇ ਸਾਡੇ ਪਰਮੇਸ਼ੁਰ, ਕੀ ਤੂੰ ਹੀ ਇਸ ਧਰਤੀ ਦੇ ਵਸਨੀਕਾਂ ਨੂੰ ਆਪਣੀ ਪਰਜਾ ਇਸਰਾਏਲ ਦੇ ਅੱਗੋਂ ਕੱਢ ਕੇ ਆਪਣੇ ਮਿੱਤਰ ਅਬਰਾਹਾਮ ਦੀ ਅੰਸ ਨੂੰ ਸਦਾ ਲਈ ਨਹੀਂ ਦੇ ਦਿੱਤਾ?
ਯਹੋਵਾਹ ਦੇ ਮੁਬਾਰਕ ਲੋਕ ਧਰਤੀ ਦੇ ਵਾਰਿਸ ਹੋਣਗੇ, ਪਰ ਉਹ ਦੇ ਸਰਾਪੀ ਕੱਢ ਦਿੱਤੇ ਜਾਣਗੇ।
ਜਿਹੜਾ ਉਹ ਨੇ ਅਬਰਾਹਾਮ ਨਾਲ ਬੰਨ੍ਹਿਆ, ਨਾਲੇ ਇਸਹਾਕ ਨਾਲ ਉਹ ਦੀ ਸਹੁੰ ਨੂੰ,
ਥੋੜ੍ਹੇ ਸਮੇਂ ਲਈ ਹੀ ਤੇਰੀ ਪਵਿੱਤਰ ਪਰਜਾ ਨੇ ਤੇਰੇ ਪਵਿੱਤਰ ਅਸਥਾਨ ਨੂੰ ਆਪਣੇ ਅਧਿਕਾਰ ਵਿੱਚ ਰੱਖਿਆ, ਫੇਰ ਸਾਡੇ ਵੈਰੀਆਂ ਨੇ ਉਹ ਨੂੰ ਲਤਾੜਿਆ ਹੈ।
ਪਰਮੇਸ਼ੁਰ ਨੇ ਉਸ ਨੂੰ ਕੋਈ ਅਧਿਕਾਰ ਨਹੀਂ ਦਿੱਤਾ ਸਗੋਂ ਪੈਰ ਰੱਖਣ ਦੀ ਥਾਂ ਵੀ ਨਾ ਦਿੱਤੀ, ਪਰ ਉਸ ਨੇ ਵਾਇਦਾ ਕੀਤਾ ਜੋ ਮੈਂ ਇਹ ਧਰਤੀ ਤੈਨੂੰ ਅਤੇ ਤੇਰੇ ਪਿੱਛੋਂ ਤੇਰੀ ਅੰਸ ਨੂੰ ਦਿਆਂਗਾ ਭਾਵੇਂ ਉਸ ਦੇ ਕੋਲ ਅਜੇ ਕੋਈ ਪੁੱਤਰ ਨਹੀਂ ਸੀ।